ਸ੍ਰੀ ਮੁਕਤਸਰ ਸਾਹਿਬ: ਗਿੱਦੜਬਾਹਾ ਹਲਕੇ ਦੇ ਪਿੰਡ ਸਾਹਿਬ ਚੰਦ ਵਿਖੇ ਅੱਜ ਲੋਕ ਮਿਲਣੀ ਦੌਰਾਨ ਗੂੰਜਦੇ ਨਾਅਰਿਆਂ ਅਤੇ ਲੋਕਾਂ ਦੇ ਪਿਆਰ ਤੇ ਸਨੇਹ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਗਤ ਲਈ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪਿੰਡ ਵਾਸੀਆਂ ਪਾਸੋਂ ਆਸ਼ੀਰਵਾਦ, ਸਿਰੋਪੇ ਅਤੇ ਚਿੱਤਰ ਪ੍ਰਾਪਤ ਕੀਤੇ। ਲੋਕਾਂ ਦੇ ਉਤਸ਼ਾਹ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫੁੱਟ ਪਾਊ ਰਾਜਨੀਤੀ ‘ਤੇ ਤਿੱਖਾ ਹਮਲਾ ਬੋਲਦੇ ਹੋਏ ਐਲਾਨ ਕੀਤਾ ਕਿ ਸਿਆਸੀ ਲਾਭ ਲਈ ਪੰਜਾਬ ਦੀ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਦੇ ਵੀ ਭੰਗ ਨਹੀਂ ਹੋਣ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਚਿਤਾਵਨੀ ਦਿੰਦੇ ਹੋਏ ਕਿ ਪੰਜਾਬ ਵਿਰੋਧੀ ਤਾਕਤਾਂ ਫਿਰਕੂ ਧਰੁਵੀਕਰਨ ਰਾਹੀਂ ਸੂਬੇ ਨੂੰ ਕਾਲੇ ਦਿਨਾਂ ਵਿੱਚ ਵਾਪਸ ਖਿੱਚਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਮਿੱਟੀ ਨਫ਼ਰਤ ਅਤੇ ਦੁਸ਼ਮਣੀ ਤੋਂ ਇਲਾਵਾ ਸਭ ਕੁਝ ਪੈਦਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਡਰ ਅਤੇ ਫੁੱਟ ਫੈਲਾਉਣ ਦੀ ਹਰ ਕੋਸ਼ਿਸ਼ ਨੂੰ ਇੱਕਜੁੱਟ ਹੋ ਕੇ ਹਰਾਉਣਗੇ।
ਭਾਜਪਾ ‘ਤੇ “ਭਾਈਚਾਰਿਆਂ ਵਿਚਕਾਰ ਵੰਡੀਆਂ ਪਾਉਣ ਦੀ ਰਾਜਨੀਤੀ” ਦਾ ਨਿਸ਼ਾਨਾ ਲਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹਰ ਤਿਉਹਾਰ ਇਕੱਠੇ ਮਨਾਉਂਦਾ ਹੈ ਅਤੇ ਅਜਿਹੇ ਏਜੰਡਿਆਂ ਨੂੰ ਸਖ਼ਤੀ ਨਾਲ ਰੱਦ ਕਰੇਗਾ। ਨਾਲ ਹੀ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026 ਇਹ ਯਕੀਨੀ ਬਣਾਏਗਾ ਕਿ ਬੇਅਦਬੀ ਦਾ ਕੋਈ ਵੀ ਦੋਸ਼ੀ ਕਾਨੂੰਨ ਦੀਆਂ ਕਮੀਆਂ ਦਾ ਫਾਇਦਾ ਉਠਾ ਕੇ ਸਜ਼ਾ ਤੋਂ ਬਚ ਨਾ ਸਕੇ।
ਲੋਕ ਮਿਲਣੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨਫ਼ਰਤ ਅਤੇ ਵੰਡ ਪਾਊ ਰਾਜਨੀਤੀ ਦੇ ਵਿਰੁੱਧ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਪੰਜਾਬੀਆਂ ਨੂੰ ਸੂਬੇ ਨੂੰ ਕਾਲੇ ਦਿਨਾਂ ਵਿੱਚ ਵਾਪਸ ਧੱਕਣ ਦੇ ਉਦੇਸ਼ ਨਾਲ ਕੀਤੇ ਜਾਣ ਵਾਲੇ ਹਰ ਯਤਨ ਨੂੰ ਹਰਾਉਣ ਲਈ ਇੱਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਆਪਸੀ ਪਿਆਰ, ਸਹਿਣਸ਼ੀਲਤਾ ਅਤੇ ਸਦਭਾਵਨਾ ਦਾ ਰਸਤਾ ਦਿਖਾਇਆ ਹੈ। ਉਨ੍ਹਾਂ ਕਿਹਾ, “ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ ਅਤੇ ਇਸ ‘ਤੇ ਨਫ਼ਰਤ ਅਤੇ ਦੁਸ਼ਮਣੀ ਤੋਂ ਇਲਾਵਾ ਕੁਝ ਵੀ ਉੱਗ ਸਕਦਾ ਹੈ। ਲੋਕਾਂ ਵਿੱਚ ਸਮਾਜਿਕ ਸਾਂਝ ਪਹਿਲਾਂ ਹੀ ਬਹੁਤ ਮਜ਼ਬੂਤ ਹੈ ਅਤੇ ਲੋਕਾਂ ਨੂੰ ਇਸ ਨੂੰ ਹੋਰ ਮਜ਼ਬੂਤ ਕਰਨ ਲਈ ਇਕੱਠੇ ਹੋਣਾ ਚਾਹੀਦਾ ਹੈ।”
ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪੰਜਾਬੀਆਂ ਨੂੰ ਇੱਕਜੁੱਟ ਹੋ ਕੇ ਸੂਬੇ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦੇ ਵਿਰੁੱਧ ਫੁੱਟ ਪਾਊ ਤਾਕਤਾਂ ਨੂੰ ਢੁਕਵਾਂ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਜੋ ਲੋਕ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਪੰਜਾਬ ਦੇ ਦੁਸ਼ਮਣ ਹਨ ਕਿਉਂਕਿ ਉਹ ਸੂਬੇ ਨੂੰ ਫਿਰ ਤੋਂ ਕਾਲੇ ਦਿਨਾਂ ਵਿੱਚ ਧੱਕਣਾ ਚਾਹੁੰਦੇ ਹਨ।”
ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਂ ਪਾਰਟੀ ਨੇ ਫੁੱਟ ਪਾਊ ਰਾਜਨੀਤੀ ਰਾਹੀਂ ਮਹਾਰਾਸ਼ਟਰ, ਹਰਿਆਣਾ, ਬਿਹਾਰ, ਉੱਤਰ ਪ੍ਰਦੇਸ਼ ਅਤੇ ਬੰਗਾਲ ਵਿੱਚ ਸੱਤਾ ਹਾਸਲ ਕੀਤੀ ਹੈ, ਪਰ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਵੇਗੀ ਕਿਉਂਕਿ ਪੰਜਾਬੀ ਹਰ ਤਿਉਹਾਰ ਇਕੱਠੇ ਮਨਾਉਂਦੇ ਹਨ। ਉਨ੍ਹਾਂ ਕਿਹਾ, “ਕੁਝ ਰਾਜਨੀਤਿਕ ਪਾਰਟੀਆਂ ਧਰਮ ਦੇ ਨਾਮ ‘ਤੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਭਾਜਪਾ ਦੀ ਰਾਜਨੀਤੀ ਭਾਈਚਾਰਿਆਂ ਵਿੱਚ ਫੁੱਟ ਪਾਉਣ ਅਤੇ ਫਿਰ ਵੋਟਾਂ ਲਈ ਦੋਵਾਂ ਧਿਰਾਂ ਨੂੰ ਡਰਾਉਣ ਦੇ ਆਲੇ-ਦੁਆਲੇ ਘੁੰਮਦੀ ਹੈ। ਪੰਜਾਬ ਨੂੰ ਅਜਿਹੀਆਂ ਤਾਕਤਾਂ ਨੂੰ ਪੂਰੀ ਤਰ੍ਹਾਂ ਰੱਦ ਕਰਨਾ ਚਾਹੀਦਾ ਹੈ ਕਿਉਂਕਿ ਸੂਬਾ ਪਹਿਲਾਂ ਹੀ ਪਿਛਲੇ ਸਮੇਂ ਵਿੱਚ ਕਾਲੇ ਦਿਨ ਦੇਖ ਚੁੱਕਾ ਹੈ ਜਿਸ ਨੇ ਇਸਦੇ ਵਿਕਾਸ ਨੂੰ ਪਟੜੀ ਤੋਂ ਉਤਾਰ ਦਿੱਤਾ ਸੀ।”
“ਸ਼ੁਕਰਾਨਾ ਯਾਤਰਾ” ਬਾਰੇ ਬੋਲਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਹ ਯਾਤਰਾ ਪਰਮਾਤਮਾ ਦਾ ਧੰਨਵਾਦ ਕਰਨ ਲਈ ਕੀਤੀ ਹੈ ਜਿਸਨੇ ਉਨ੍ਹਾਂ ਨੂੰ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਕਾਰ ਸੋਧ ਐਕਟ, 2026 ਨੂੰ ਲਾਗੂ ਕਰਨ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸੰਗਤ ਦੇ ਵੱਡੇ ਇਕੱਠ ਨੇ ਉਨ੍ਹਾਂ ਦਾ ਸਵਾਗਤ ਅਸ਼ੀਰਵਾਦ, ਫੁੱਲਾਂ ਅਤੇ ਸਿਰੋਪਿਆਂ ਨਾਲ ਕੀਤਾ ਗਿਆ, ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਏ ਗਏ ਸਨ। ਉਨ੍ਹਾਂ ਕਿਹਾ, “ਤੇਜ਼ ਗਰਮੀ ਦੇ ਬਾਵਜੂਦ, ਮਾਵਾਂ, ਭੈਣਾਂ ਅਤੇ ਲੱਖਾਂ ਲੋਕ ਰਸਤੇ ‘ਤੇ ਇਕੱਠੇ ਹੋਏ ਹਨ। ਮੈਂ ਉਨ੍ਹਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਆਪਣਾ ਆਸ਼ੀਰਵਾਦ ਅਤੇ ਸਮਰਥਨ ਦਿੱਤਾ।”
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਤਾਂ ਲੱਖਾਂ ਲੋਕਾਂ ਦੀ ਮਾਨਸਿਕਤਾ ਨੂੰ ਬਹੁਤ ਠੇਸ ਪਹੁੰਚੀ। ਉਨ੍ਹਾਂ ਕਿਹਾ ਕਿ ਹਮੇਸ਼ਾ ਉਮੀਦ ਸੀ ਕਿ ਦੋਸ਼ੀਆਂ ਨੂੰ ਫੜਿਆ ਜਾਵੇਗਾ ਅਤੇ ਸਜ਼ਾ ਦਿੱਤੀ ਜਾਵੇਗੀ, ਪਰ ਕਾਨੂੰਨ ਵਿੱਚ ਕਮੀਆਂ ਨੇ ਉਨ੍ਹਾਂ ਨੂੰ ਆਪਣੇ ਆਪ ਨੂੰ ਮਾਨਸਿਕ ਰੋਗੀ ਐਲਾਨ ਕੇ ਸਜ਼ਾ ਤੋਂ ਬਚਣ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਈ ਵਾਰ, ਦੋਸ਼ੀ ‘ਮੇਰਾ ਮਨ ਪਰੇਸ਼ਾਨ ਹੈ’ ਜਾਂ ‘ਉਹ ਮਾਨਸਿਕ ਤੌਰ ‘ਤੇ ਬਿਮਾਰ ਹੈ’ ਕਹਿ ਕੇ ਫਾਂਸੀ ਦੇ ਤਖ਼ਤੇ ਤੋਂ ਬਚ ਗਏ, ਅਤੇ ਉਹ ਆਜ਼ਾਦ ਹੋ ਗਏ।”
ਹਾਲਾਂਕਿ, ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਮਾਨਸਿਕ ਰੋਗੀ ਦਾ ਦਾਅਵਾ ਕਰਨ ਵਾਲਾ ਵਿਅਕਤੀ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਕਿਉਂ ਨਿਸ਼ਾਨਾ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ “ਜੇਕਰ ਕੋਈ ਸੱਚਮੁੱਚ ਮਾਨਸਿਕ ਤੌਰ ‘ਤੇ ਬਿਮਾਰ ਹੈ, ਤਾਂ ਉਹ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਕਿਉਂ ਨਿਸ਼ਾਨਾ ਬਣਾਉਂਦਾ ਹੈ? ਉਹ ਰੇਲਗੱਡੀ ਦੇ ਇੰਜਣ ਨਾਲ ਕਿਉਂ ਨਹੀਂ ਟਕਰਾਉਂਦਾ ਜਾਂ ਬਿਜਲੀ ਦੀਆਂ ਤਾਰਾਂ ਨੂੰ ਕਿਉਂ ਨਹੀਂ ਛੂਹਦਾ? ਸੱਚਾਈ ਇਹ ਹੈ ਕਿ ਅਜਿਹੀਆਂ ਕਾਰਵਾਈਆਂ ਅਕਸਰ ਜਾਣਬੁੱਝ ਕੇ ਅਤੇ ਯੋਜਨਾਬੱਧ ਢੰਗ ਨਾਲ ਕੀਤੀਆਂ ਜਾਂਦੀਆਂ ਸਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਨਵੇਂ ਕਾਨੂੰਨ ਰਾਹੀਂ ਅਜਿਹੀਆਂ ਕਮੀਆਂ ਨੂੰ ਦੂਰ ਕਰ ਦਿੱਤਾ ਹੈ, ਜਿਸ ਵਿੱਚ ਇੱਕ ਧਾਰਾ ਸ਼ਾਮਲ ਕੀਤੀ ਗਈ ਹੈ ਕਿ ਭਾਵੇਂ ਕਿਸੇ ਨੂੰ ਡਾਕਟਰੀ ਤੌਰ ‘ਤੇ ਮਾਨਸਿਕ ਰੋਗੀ ਐਲਾਨਿਆ ਜਾਂਦਾ ਹੈ, ਉਨ੍ਹਾਂ ਦੇ ਰੱਖਿਅਕ, ਮਾਪੇ, ਸਰਪ੍ਰਸਤ ਜਾਂ ਦੇਖਭਾਲ ਕਰਨ ਵਾਲਿਆਂ ਨੂੰ ਵੀ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਅੱਗੇ ਕਿਹਾ, “ਘੱਟੋ-ਘੱਟ ਦਸ ਸਾਲਾਂ ਲਈ ਕੋਈ ਜ਼ਮਾਨਤ ਨਹੀਂ ਹੋਵੇਗੀ ਅਤੇ ਗੰਭੀਰ ਮਾਮਲਿਆਂ ਵਿੱਚ ਸਜ਼ਾ ਉਮਰ ਕੈਦ ਤੱਕ ਵਧ ਸਕਦੀ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਇਹ ਬਿੱਲ ਲਿਆਉਣ ਲਈ ਬਲ-ਬੁੱਧੀ ਬਖਸ਼ੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਾਨੂੰਨ ਨੂੰ ਧਿਆਨ ਨਾਲ ਤਿਆਰ ਕੀਤਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਸੋਧ ਜਾਂ ਕਮੀਆਂ ਇਸਨੂੰ ਕਮਜ਼ੋਰ ਨਾ ਕਰ ਸਕਣ।
ਬਾਦਲ ਪਰਿਵਾਰ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕਦੇ ਵੀ ਇਸ ਕਾਨੂੰਨ ਦਾ ਸਮਰਥਨ ਨਹੀਂ ਕਰਨਗੇ ਕਿਉਂਕਿ ਉਨ੍ਹਾਂ ਦੇ ਆਪਣੇ ਨਾਮ ਬੇਅਦਬੀ ਦੀਆਂ ਘਟਨਾਵਾਂ ਨਾਲ ਜੁੜੇ ਹੋਏ ਸਨ। ਉਨ੍ਹਾਂ ਕਿਹਾ, “ਲੋਕ ਉਨ੍ਹਾਂ ਨੂੰ ਇਹ ਮੰਨ ਕੇ ਵੋਟ ਦਿੰਦੇ ਰਹੇ ਕਿ ਉਹ ਬਾਬਾ ਨਾਨਕ ਦੀ ਵਿਰਾਸਤ ਨੂੰ ਅੱਗੇ ਵਧਾਉਂਦੇ, ਪਰ ਉਨ੍ਹਾਂ ਨੇ ਜਾਣਬੁੱਝ ਕੇ ਸੜਕਾਂ ‘ਤੇ ਬਾਬਾ ਨਾਨਕ ਦੀ ਬਾਣੀ ਦਾ ਅਪਮਾਨ ਹੋਣ ਦਿੱਤਾ। ਉਨ੍ਹਾਂ ਨੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸ਼ਰਧਾਲੂਆਂ ਉਤੇ ਪਾਣੀ ਦੀਆਂ ਤੋਪਾਂ ਅਤੇ ਗੋਲੀਆਂ ਚਲਾਉਣ ਦਾ ਹੁਕਮ ਵੀ ਦਿੱਤਾ। ਉਨ੍ਹਾਂ ਤੋਂ ਹੋਰ ਕੀ ਉਮੀਦ ਕੀਤੀ ਜਾ ਸਕਦੀ ਹੈ?”
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਇਹ ਕਾਨੂੰਨ ਪਾਸ ਹੋਇਆ ਹੈ, ਪੰਜਾਬ ਵਿੱਚ ਇੱਕ ਅਕਾਲੀ ਆਗੂ ਦਿਖਾਈ ਨਹੀਂ ਦੇ ਰਿਹਾ ਕਿਉਂਕਿ ਉਹ ਚੁੱਪ-ਚਾਪ ਵਿਦੇਸ਼ਾਂ ਵਿੱਚ ਚਲੇ ਗਏ ਸਨ ਅਤੇ ਉਨ੍ਹਾਂ ਦਾ ਨਾਮ ਸਾਹਮਣੇ ਆਉਣ ਤੋਂ ਡਰਦੇ ਸਨ। ਉਨ੍ਹਾਂ ਕਿਹਾ,”ਇਹ ਉਹੀ ਲੋਕ ਹਨ ਜਿਨ੍ਹਾਂ ਨੇ ਕਦੇ ਦਾਅਵਾ ਕੀਤਾ ਸੀ ਕਿ ਉਹ 25 ਸਾਲ ਪੰਜਾਬ ‘ਤੇ ਰਾਜ ਕਰਨਗੇ। ਅੱਜ ਉਨ੍ਹਾਂ ਕੋਲ ਚੋਣ ਟਿਕਟਾਂ ਵੰਡਣ ਲਈ 25 ਉਮੀਦਵਾਰ ਵੀ ਨਹੀਂ ਬਚੇ ਹਨ ਕਿਉਂਕਿ ਲੋਕਾਂ ਨੇ ਉਨ੍ਹਾਂ ਨੂੰ ਰਾਜਨੀਤਿਕ ਗੁਮਨਾਮੀ ਵਿੱਚ ਭੇਜ ਦਿੱਤਾ ਹੈ।”
ਅਕਾਲੀਆਂ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸੱਤਾ ਵਿੱਚ ਰਹਿੰਦਿਆਂ ਅਜਿਹਾ ਕਾਨੂੰਨ ਲਿਆਉਣ ਲਈ ਕਦੇ ਵੀ ਇਮਾਨਦਾਰ ਨਹੀਂ ਸਨ ਕਿਉਂਕਿ ਉਨ੍ਹਾਂ ਦੇ ਇਰਾਦੇ ਗਲਤ ਸਨ। ਉਨ੍ਹਾਂ ਕਿਹਾ, “ਅਕਾਲੀਆਂ ਨੇ ਰਾਜਨੀਤਿਕ ਲਾਭ ਲਈ ਬੇਅਦਬੀ ਦੀਆਂ ਘਟਨਾਵਾਂ ਨੂੰ ਹੋਣ ਦਿੱਤਾ। ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਅੱਗੇ ਆਪਣੀਆਂ ਗਲਤੀਆਂ ਮੰਨੀਆਂ ਪਰ ਬਾਅਦ ਵਿੱਚ ਜਨਤਕ ਤੌਰ ‘ਤੇ ਉਨ੍ਹਾਂ ਤੋਂ ਇਨਕਾਰ ਕਰ ਦਿੱਤਾ। ਜੋ ਤਖ਼ਤ ਅੱਗੇ ਝੂਠ ਬੋਲ ਸਕਦੇ ਹਨ ਉਹ ਕਦੇ ਵੀ ਕਿਸੇ ਦੇ ਵਫ਼ਾਦਾਰ ਨਹੀਂ ਹੋ ਸਕਦੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਅਜਿਹੇ ਆਗੂਆਂ ਤੋਂ ਸਾਵਧਾਨ ਰਹਿਣ ਜੋ ਸਿਰਫ ਪੰਜਾਬ ਨੂੰ ਲੁੱਟਣ ਲਈ ਰਾਜਨੀਤਿਕ ਸ਼ਕਤੀ ਚਾਹੁੰਦੇ ਹਨ। ਭਾਜਪਾ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਹਿੰਸਾ, ਫੁੱਟ ਪਾਉਣਾ ਅਤੇ ਫਿਰਕੂ ਤਣਾਅ ਭਗਵਾਂ ਪਾਰਟੀ ਦਾ ਪੇਟੈਂਟ ਹੈ ਅਤੇ ਇਸ ਦੀ ਰਾਜਨੀਤੀ ਦਾ ਅਨਿੱਖੜਵਾਂ ਅੰਗ ਹੈ। ਮੁੱਖ ਮੰਤਰੀ ਨੇ ਕਿਹਾ, “ਭਾਜਪਾ ਆਉਣ ਵਾਲੀਆਂ ਚੋਣਾਂ ਜਿੱਤਣ ਲਈ ਬੰਗਾਲ ਦੀ ਤਰਜ਼ ‘ਤੇ ਪੰਜਾਬ ਵਿੱਚ ਹਿੰਸਾ ਅਤੇ ਡਰ ਭੜਕਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਇਸਦੇ ਨਾਪਾਕ ਮਨਸੂਬੇ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੇ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੇ ਪ੍ਰਤੀਕ ਵਜੋਂ ਖੜ੍ਹਾ ਰਿਹਾ ਹੈ, ਅਤੇ ਇਸਦੀ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਹਿੰਸਾ ਭਾਜਪਾ ਦੀ ਰਾਜਨੀਤੀ ਦਾ ਬ੍ਰਾਂਡ ਹੈ ਅਤੇ ਇਸ ਦਾ ਉਦੇਸ਼ ਸਿਰਫ਼ ਦਹਿਸ਼ਤ ਅਤੇ ਡਰ ਪੈਦਾ ਕਰਕੇ ਵੋਟਾਂ ਹਾਸਲ ਕਰਨਾ ਹੈ। ਇਹ ਫੁੱਟ ਪਾਉਣ ਵਾਲੀ ਰਾਜਨੀਤੀ ਭਾਜਪਾ ਵੱਲੋਂ ਹਰ ਚੋਣ-ਮੁਕਾਬਲੇ ਵਾਲੇ ਸੂਬੇ ਵਿੱਚ ਚੋਣਾਂ ਵਿੱਚ ਲਾਹਾ ਲੈਣ ਲਈ ਕੀਤੀ ਜਾ ਰਹੀ ਹੈ।”
ਉਨ੍ਹਾਂ ਕਿਹਾ ਕਿ ਹੁਣ ਜਦੋਂ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026 ਪਾਸ ਹੋ ਗਿਆ ਹੈ ਤਾਂ ਪੰਜਾਬ ਵਿਰੋਧੀ ਤਾਕਤਾਂ ਆਪਣੇ ਨਾਪਾਕ ਮਨਸੂਬਿਆਂ ਨੂੰ ਪੂਰਾ ਨਹੀਂ ਕਰ ਸਕਣਗੀਆਂ। ਉਨ੍ਹਾਂ ਕਿਹਾ, “ਇਸ ਤੋਂ ਹੈਰਾਨ-ਪ੍ਰੇਸ਼ਾਨ ਹੋ ਕੇ ਭਾਜਪਾ ਹੁਣ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੇ ਉਦੇਸ਼ ਨਾਲ ਕਾਰਵਾਈਆਂ ਕਰ ਰਹੀ ਹੈ, ਪਰ ਇਸ ਦੀ ਕਦੇ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।”
ਮੁੱਖ ਮੰਤਰੀ ਨੇ ਕਿਹਾ ਕਿ ਉਹ ਹਮੇਸ਼ਾ ਵਿਕਾਸ-ਮੁਖੀ ਅਤੇ ਨਾਗਰਿਕ-ਕੇਂਦ੍ਰਿਤ ਨੀਤੀਆਂ ਬਣਾਉਣ ਲਈ ਲੋਕਾਂ ਤੋਂ ਫੀਡਬੈਕ ਲੈਦੇਂ ਹਨ, ਜਿਸ ਨੇ ਵਿਰੋਧੀ ਪਾਰਟੀਆਂ ਨੂੰ ਪ੍ਰੇਸ਼ਾਨ ਕੀਤਾ ਹੈ। ਉਨ੍ਹਾਂ ਕਿਹਾ,“ਪੂਰੀ ਵਿਰੋਧੀ ਧਿਰ ਨੇ ਝੂਠੇ ਅਤੇ ਤਰਕਹੀਣ ਦੋਸ਼ ਲਗਾ ਕੇ ਮੈਨੂੰ ਬਦਨਾਮ ਕਰਨ ਲਈ ਸਪੱਸ਼ਟ ਰਣਨੀਤੀ ਨਾਲ ਮੇਰੇ ਵਿਰੁੱਧ ਹੱਥ ਮਿਲਾਇਆ ਹੈ। ਇਹ ਤਾਕਤਾਂ ਝੂਠੇ ਅਤੇ ਅਪਮਾਨਜਨਕ ਬਿਰਤਾਂਤ ਘੜ ਕੇ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਲੋਕ ਉਨ੍ਹਾਂ ਨੂੰ ਸਬਕ ਸਿਖਾਉਣਗੇ।”
Disclaimer : punjabtoday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors’ right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of punjabtoday.net or other platforms of the group. Punjab Today does not assume any responsibility or liability for the views of authors whose work appears here.
Punjab Today believes in serious, engaging, narrative journalism at a time when mainstream media houses seem to have given up on long-form writing and news television has blurred or altogether erased the lines between news and slapstick entertainment. We at Punjab Today believe that readers such as yourself appreciate cerebral journalism, and would like you to hold us against the best international industry standards. Brickbats are welcome even more than bouquets, though an occasional pat on the back is always encouraging. Good journalism can be a lifeline in these uncertain times worldwide. You can support us in myriad ways. To begin with, by spreading word about us and forwarding this reportage. Stay engaged.
— Team PT
