April 7, 2026

  • Facebook Icon
  • Twitter Icon
  • Youtube Icon
  • Instagram Icon

ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ: ਭਗਵੰਤ ਮਾਨ

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਨਤਕ ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂਆਂ ਨੇ ਪੰਜਾਬ ਨੂੰ ਲੁੱਟਣ ਦੀ ਆਪਣੀ ਆਦਤ ਅਜੇ ਤੱਕ ਨਹੀਂ ਛੱਡੀ ਹੈ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸੱਤਾ ਤੋਂ ਬਾਹਰ ਹੋ ਕੇ ਵੀ ਉਹ ਅਜਿਹੀਆਂ ਘਟੀਆ ਕਾਰਵਾਈਆਂ ਕਰ ਰਹੇ ਹਨ ਤਾਂ ਫਿਰ ਸੱਤਾ ‘ਚ ਆ ਕੇ ਤਾਂ ਉਹ ਜੋ ਨੁਕਸਾਨ ਪੰਜਾਬ ਨੂੰ ਪਹੁੰਚਾਉਣਗੇ, ਉਸ ਦਾ ਅੰਦਾਜ਼ਾ ਵੀ ਨਹੀਂ ਲਾਇਆ ਜਾ ਸਕਦਾ, ਜੋ ਗੰਭੀਰ ਸ਼ੰਕੇ ਖੜ੍ਹੇ ਕਰਦਾ ਹੈ। ਅਕਾਲੀਆਂ ਨੂੰ ਆਦਤਨ ਅਪਰਾਧੀ ਆਖਦਿਆਂ ਜਿਨ੍ਹਾਂ ਨੇ ਪਹਿਲਾਂ ਰੇਤਾ ਅਤੇ ਬੱਸਾਂ ਲੁੱਟੀਆਂ ਅਤੇ ਹੁਣ ਬਿਜਲੀ ਚੋਰੀ ਤੱਕ ਆ ਗਏ ਹਨ, ਉਨ੍ਹਾਂ ਕਿਹਾ ਕਿ ਅਜਿਹਾ ਘਟੀਆ ਵਿਵਹਾਰ ਸਰਕਾਰੀ ਸਰੋਤਾਂ ਦਾ ਸ਼ੋਸ਼ਣ ਕਰਨ ਦੀ ਉਨ੍ਹਾਂ ਦੀ ਦ੍ਰਿੜ੍ਹ ਮਾਨਸਿਕਤਾ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਨੇ ਇਸ ਦੇ ਆਧਾਰ ‘ਤੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਸਮਾਜਿਕ ਬਾਈਕਾਟ ਕਰਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਬੇਅਦਬੀ ਅਤੇ ਲੋਕਾਂ ‘ਤੇ ਅੱਤਿਆਚਾਰ ਢਾਹੁਣ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ।

ਪਟਿਆਲਾ ਦਿਹਾਤੀ ਹਲਕੇ ਦੀ ਅਨਾਜ ਮੰਡੀ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਸ਼ਾਸਨਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਇਜਾਜ਼ਤ ਦੇ ਕੇ ਹਰੇਕ ਆਮ ਆਦਮੀ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ। ਇਨ੍ਹਾਂ ਗੱਦਾਰਾਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਜ਼ਿੰਮੇਵਾਰ ਹਨ ਅਤੇ ਇਨ੍ਹਾਂ ਦੇ ਹੱਥ ਮਾਸੂਮ ਲੋਕਾਂ ਦੇ ਖੂਨ ਨਾਲ ਰੰਗੇ ਹੋਏ ਹਨ।

ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਮਤਲਬ ਹੈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਮਾਸੂਮ ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਅਤੇ ਆਮ ਆਦਮੀ ‘ਤੇ ਅੱਤਿਆਚਾਰਾਂ ਦਾ ਯੁੱਗ ਵਾਪਸ ਲਿਆਉਣ ਲਈ ਆਪਣੀ ਸਹਿਮਤੀ ਦੇਣਾ ਹੈ।

ਅਜਿਹੇ ਆਗੂਆਂ ਖਿਲਾਫ਼ ਸਖ਼ਤ ਜਨਤਕ ਕਾਰਵਾਈ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਸੂਬੇ ਦੀਆਂ ਕਈ ਪੀੜ੍ਹੀਆਂ ਨੂੰ ਬਰਬਾਦ ਕੀਤਾ ਹੈ ਅਤੇ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਜ਼ਿੰਮੇਵਾਰ ਹਨ, ਉਨ੍ਹਾਂ ਨੂੰ ਕਿਸੇ ਵੀ ਹੀਲੇ ਮੁਆਫ਼ੀ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਉਨ੍ਹਾਂ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ।

ਇਨ੍ਹਾਂ ਆਗੂਆਂ ਦਾ ਸਮਾਜਿਕ ਬਾਈਕਾਟ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਉਹ ਸੂਬੇ ਅਤੇ ਇਸ ਦੇ ਲੋਕਾਂ ਨੂੰ ਹੋਰ ਨੁਕਸਾਨ ਨਾ ਪਹੁੰਚਾ ਸਕਣ। ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਕੁਝ ਲੋਕ ਆਪਣੇ ਨਿੱਜੀ ਸਵਾਰਥੀ ਹਿੱਤਾਂ ਲਈ ਅਜਿਹੇ ਆਗੂਆਂ ਦੀਆਂ ਘਟੀਆ ਕਾਰਵਾਈਆਂ ਤੋਂ ਚੰਗੀ ਤਰ੍ਹਾਂ ਜਾਣੂ ਹੋਣ ਦੇ ਬਾਵਜੂਦ ਉਨ੍ਹਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕਰ ਰਹੇ ਹਨ, ਜੋ ਬਹੁਤ ਮੰਦਭਾਗਾ ਹੈ।

Bhagwant Patialaਅਕਾਲੀ ਲੀਡਰਸ਼ਿਪ ਦੇ ਰਾਜਨੀਤਿਕ ਕੰਮਕਾਜ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਲੋਕ ਆਪਣੇ ਸਵਾਰਥਾਂ ਲਈ ਹਮੇਸ਼ਾ ਰਾਜਨੀਤੀ ਅਤੇ ਧਰਮ ਨੂੰ ਮਿਲਾ ਕੇ ਚੱਲੇ ਹਨ, ਜਿਨ੍ਹਾਂ ਨੇ ਸਦਾ ਸ੍ਰੀ ਅਕਾਲ ਤਖ਼ਤ ਸਾਹਿਬ ਵਰਗੀ ਸਰਵਉੱਚ ਅਥਾਰਟੀ ਦੀ ਦਾ ਅਪਮਾਨ ਕੀਤਾ ਹੈ। ਇਸ ਸਬੰਧੀ ਉਦਾਹਰਣਾਂ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਜਥੇਦਾਰ ਅਕਾਲੀ ਲੀਡਰਸ਼ਿਪ ਦੀ ਮਰਜ਼ੀ ਅਤੇ ਇੱਛਾ ਅਨੁਸਾਰ ਲਾਏ ਅਤੇ ਹਟਾਏ ਜਾਂਦੇ ਹਨ, ਜੋ ਜਥੇਦਾਰ ਦੀ ਪਦਵੀ ਦਾ ਵੱਡਾ ਅਪਮਾਨ ਹੈ।

ਅਕਾਲੀ ਦਲ ਦੀ ਅਖੌਤੀ ‘ਪੰਜਾਬ ਬਚਾਓ ਯਾਤਰਾ’ ‘ਤੇ ਚੁਟਕੀ ਲੈਂਦਿਆਂ ਉਨ੍ਹਾਂ ਟਿੱਪਣੀ ਕੀਤੀ ਕਿ ਅਖੌਤੀ ਪੰਜਾਬ ਬਚਾਓ ਯਾਤਰਾ ਅਸਲ ਵਿੱਚ ਇੱਕ ‘ਪਰਿਵਾਰ ਬਚਾਓ ਯਾਤਰਾ’ ਹੈ। ਉਨ੍ਹਾਂ ਕਿਹਾ ਕਿ 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਅਕਾਲੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਪੰਜਾਬ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ, ਪੰਜਾਬੀਆਂ ਦੀ ਮਾਨਸਿਕਤਾ ਨੂੰ ਭਾਵਨਾਤਮਕ ਤੌਰ ‘ਤੇ ਠੇਸ ਪਹੁੰਚਾਈ ਅਤੇ ਸੂਬੇ ਵਿੱਚ ਵੱਖ-ਵੱਖ ਮਾਫੀਆ ਨੂੰ ਸਰਪ੍ਰਸਤੀ ਦਿੱਤੀ। ਅਕਾਲੀ ਲੀਡਰਸ਼ਿਪ ਨੂੰ ਕਦੇ ਵੀ ਮੁਆਫ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਸੂਬੇ ਦੀਆਂ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ ਅਤੇ ਉਨ੍ਹਾਂ ਦੇ ਲੰਬੇ ਸਮੇਂ ਦੇ ਕੁਸ਼ਾਸਨ ਦੌਰਾਨ ਹੀ ਇਹ ਵਧਿਆ-ਫੁੱਲਿਆ।

ਸੁਖਬੀਰ ਸਿੰਘ ਬਾਦਲ ਦਾ ਹਵਾਲਾ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਲੋਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ‘ਆਪ’ ਵਰਕਰਾਂ ਨੂੰ ਅਕਸਰ ਬਦਨਾਮ ਕਰਦੇ ਰਹਿੰਦੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕ ਆਮ ਆਦਮੀ ਲਈ ਆਉਂਦੇ ਫੰਡਾਂ ਦਾ ਪੈਸਾ ਹੜੱਪ ਕੇ ਅਮੀਰ ਬਣ ਹਨ ਅਤੇ ਇਨ੍ਹਾਂ ਨੇ ਵੱਡੀ ਦੌਲਤ ਇਕੱਠੀ ਕਰ ਲਈ ਹੈ।

ਸਾਬਕਾ ਉਪ ਮੁੱਖ ਮੰਤਰੀ ਭੁੱਲ ਗਏ ਹਨ ਕਿ ਉਨ੍ਹਾਂ ਦੇ ਲੰਬੇ ਕੁਸ਼ਾਸਨ ਜਦੋਂ ਮਾਫੀਆ ਰਾਜ ਚਲਦਾ ਸੀ, ਦੌਰਾਨ ਹੀ ਸੂਬੇ ਦੀ ਦੁਰਦਸ਼ਾ ਹੋਈ। ਉਨ੍ਹਾਂ ਅੱਗੇ ਕਿਹਾ ਕਿ ਮਰਹੂਮ ਆਗੂ ਪ੍ਰਕਾਸ਼ ਸਿੰਘ ਬਾਦਲ ਨੇ ਵੀ ਸੁਖਬੀਰ ਨੂੰ ਕਦੇ ਵੀ ਰਾਜ ਦਾ ਮੁਖੀ ਨਹੀਂ ਬਣਾਇਆ ਕਿਉਂਕਿ ਉਹ ਜਾਣਦੇ ਸਨ ਕਿ ਸਾਬਕਾ ਉਪ ਮੁੱਖ ਮੰਤਰੀ ਸੂਬੇ ਨੂੰ ਬਰਬਾਦੀ ਵੱਲ ਲੈ ਜਾਏਗਾ।

ਵਿਰੋਧੀ ਧਿਰ ਦੀਆਂ ਗੱਲਾਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਿਆ ਅਤੇ ਭਲਾਈ ਯੋਜਨਾਵਾਂ ਬਾਰੇ ਗੱਲ ਕਰਨ ਦੀ ਬਜਾਏ, ਸੁਖਬੀਰ ਮੱਝਾਂ ਬਾਰੇ ਗੱਲ ਕਰ ਰਹੇ ਹਨ, ਜੋ ਉਨ੍ਹਾਂ ਦੀ ਤੰਗ ਮਾਨਸਿਕਤਾ ਨੂੰ ਦਰਸਾਉਂਦਾ ਹੈ, ਕਿਉਂਕਿ ਉਹ ਨਹੀਂ ਚਾਹੁੰਦੇ ਕਿ ਸੂਬੇ ਦੇ ਨੌਜਵਾਨ ਅਫਸਰ ਬਣਨ।

ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਆਗੂ ਲੋਕਾਂ ਤੋਂ ਇੱਕ ਮੌਕਾ ਮੰਗ ਰਹੇ ਹਨ, ਪਰ ਸ਼ਾਇਦ ਉਹ ਭੁੱਲ ਗਏ ਹਨ ਕਿ ਉਨ੍ਹਾਂ ਨੂੰ ਪੰਜ ਵਾਰ ਮੌਕਾ ਦਿੱਤਾ ਗਿਆ ਸੀ। ਲੋਕਾਂ ਦੀ ਸੇਵਾ ਕਰਨ ਦੀ ਬਜਾਏ, ਉਨ੍ਹਾਂ ਨੇ ਜਨਤਾ ਅਤੇ ਸੂਬੇ ਨੂੰ ਲੁੱਟਿਆ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਦਰਵਾਜ਼ਾ ਦਿਖਾ ਦਿੱਤਾ।

ਹਾਲ ਹੀ ਵਿੱਚ ਵਾਪਰੀ ਇੱਕ ਘਟਨਾ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਸਮਾਗਮ ਵਿੱਚ ਅਕਾਲੀ ਲੀਡਰਸ਼ਿਪ ਨੂੰ ਬਿਜਲੀ ਚੋਰੀ ਕਰਦਿਆਂ ਫੜਿਆ ਗਿਆ ਸੀ ਅਤੇ ਸੂਬਾ ਸਰਕਾਰ ਉਨ੍ਹਾਂ ਵਿਰੁੱਧ ਕੇਸ ਦਰਜ ਕਰੇਗੀ। ਉਨ੍ਹਾਂ ਸਵਾਲ ਪੁੱਛਿਆ ਕਿ ਅਜਿਹੇ ਲੋਕਾਂ ਤੋਂ ਭਲਾਈ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ ਜੋ ਬਿਜਲੀ ਚੋਰੀ ਵਰਗੇ ਛੋਟੇ-ਮੋਟੇ ਅਪਰਾਧਾਂ ਵਿੱਚ ਸ਼ਾਮਲ ਹਨ।” ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਸਖ਼ਤ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਸੁਖਬੀਰ ਸਿੰਘ ਬਾਦਲ ਇੱਕ ਕਾਨਵੈਂਟ ਸਕੂਲ ਤੋਂ ਪੜ੍ਹੇ ਸਿਆਸੀ ਨੇਤਾ ਹਨ ਜੋ ਪੰਜਾਬ ਦੀ ਭੂਗੋਲਿਕ ਸਥਿਤੀ ਤੋਂ ਵੀ ਜਾਣੂ ਨਹੀਂ ਹਨ ਪਰ ਉਹ ਸੂਬੇ ਵਿੱਚ ਸਿਆਸੀ ਸੱਤਾ ਪ੍ਰਾਪਤ ਕਰਨਾ ਚਾਹੁੰਦੇ ਹਨ। ਇਨ੍ਹਾਂ ਆਗੂਆਂ ਨੇ ਸੱਤਾ ਵਿੱਚ ਰਹਿੰਦੀਆਂ ਸੂਬੇ ਨੂੰ ਬਹੁਤ ਬੇਰਹਿਮੀ ਨਾਲ ਲੁੱਟਿਆ ਅਤੇ ਗੈਰ-ਕਾਨੂੰਨੀ ਢੰਗ ਨਾਲ ਪੈਸਾ ਕਮਾਇਆ। ਉਹ ਕਿਸੇ ਵੀ ਰਹਿਮ ਦੇ ਹੱਕਦਾਰ ਨਹੀਂ ਹਨ ਕਿਉਂਕਿ ਉਨ੍ਹਾਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੂਬੇ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ।”

ਉਨ੍ਹਾਂ ਅੱਗੇ ਕਿਹਾ, “ਅਜਿਹੇ ਸਿਆਸੀ ਆਗੂ ਲੋਕਾਂ ਨੂੰ ਪੈਸਾ ਦੇਣ ਦੀ ਬਜਾਏ ਉਨ੍ਹਾਂ ਤੋਂ ਗੈਰ-ਕਾਨੂੰਨੀ ਤਰੀਕਿਆਂ ਨਾਲ ਪ੍ਰਾਪਤ ਕਰਦੇ ਹਨ। ਸਾਬਕਾ ਉਪ ਮੁੱਖ ਮੰਤਰੀ ਨੇ ਹੜ੍ਹਾਂ ਦੌਰਾਨ ਗੋਲਕਾਂ ਤੋਂ ਪੈਸਾ ਵੰਡਿਆ।” ਉਨ੍ਹਾਂ ਅੱਗੇ ਟਿੱਪਣੀ ਕੀਤੀ, “ਸਾਬਕਾ ਉਪ ਮੁੱਖ ਮੰਤਰੀ ਸੂਬੇ ਦੇ ਇਤਿਹਾਸ, ਭੂਗੋਲ ਅਤੇ ਸੱਭਿਆਚਾਰ ਤੋਂ ਬਿਲਕੁਲ ਅਣਜਾਣ ਹਨ ਅਤੇ ਉਹ ਫ਼ਸਲਾਂ ਵਿਚਕਾਰ ਫਰਕ ਵੀ ਨਹੀਂ ਕਰ ਸਕਦੇ।”

ਰਵਾਇਤੀ ਸਿਆਸੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਜ਼ਾਦੀ ਤੋਂ ਬਾਅਦ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਸੂਬੇ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ, ਜਿਸ ਕਾਰਨ ਪੰਜਾਬ ਵਿਕਾਸ ਵਿੱਚ ਪਛੜ ਗਿਆ। ਉਨ੍ਹਾਂ ਨੇ ਸੂਬੇ ਨੂੰ ਆਰਥਿਕ, ਸਮਾਜਿਕ, ਰਾਜਨੀਤਿਕ ਅਤੇ ਧਾਰਮਿਕ ਤੌਰ ‘ਤੇ ਵੀ ਨੁਕਸਾਨ ਪਹੁੰਚਾਇਆ, ਪਰ ਸਾਡੀ ਸਰਕਾਰ ਦੁਆਰਾ ਚੁੱਕੇ ਗਏ ਕਦਮਾਂ ਕਾਰਨ ਪੰਜਾਬ ਹੁਣ ਵਿਕਾਸ ਦੀ ਸਹੀ ਰਾਹ ‘ਤੇ ਹੈ।”

ਪਿਛਲੀਆਂ ਨੀਤੀਆਂ ਦੇ ਸਮਾਜਿਕ ਪ੍ਰਭਾਵ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਆਗੂਆਂ ਦੀਆਂ ਗਲਤ ਨੀਤੀਆਂ ਕਾਰਨ ਨੌਜਵਾਨ ਨਸ਼ਿਆਂ ਦੇ ਆਦੀ ਹੋ ਗਏ ਅਤੇ ਰੋਜ਼ਗਾਰ ਦੇ ਬਿਹਤਰ ਮੌਕਿਆਂ ਦੀ ਭਾਲ ਵਿੱਚ ਦੇਸ਼ ਛੱਡ ਕੇ ਚਲੇ ਗਏ। ਇਹ ਪਾਰਟੀਆਂ ਸਿਰਫ਼ ਸੂਬੇ ਦੀ ਦੌਲਤ ਲੁੱਟਣ ਲਈ ਸੱਤਾ ਵਿੱਚ ਆਪਣੀ ਵਾਰੀ ਦੀ ਉਡੀਕ ਕਰਦੀਆਂ ਹਨ। ਉਨ੍ਹਾਂ ਨੇ ਕਦੇ ਵੀ ਲੋਕਾਂ ਦੀ ਭਲਾਈ ਬਾਰੇ ਨਹੀਂ ਸੋਚਿਆ ਅਤੇ ਸਿਰਫ਼ ਸੱਤਾ ਦੀ ਲਾਲਸਾ ਨੂੰ ਪੂਰਾ ਕਰਨ ਦੀ ਕੋਸ਼ਿਸ਼ ਵਿੱਚ ਲੱਗੇ ਰਹੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਮੰਚ ਤੋਂ ਅਸੀਂ ਸਿੱਖਿਆ, ਸਿਹਤ, ਬਿਜਲੀ, ਖੇਤੀ ਅਤੇ ਹੋਰ ਖੇਤਰਾਂ ਬਾਰੇ ਗੱਲ ਕਰਦੇ ਹਾਂ, ਜਦੋਂ ਕਿ ਦੂਜੀਆਂ ਪਾਰਟੀਆਂ ਸਿਰਫ਼ ਸੱਤਾ ਹਥਿਆਉਣ ‘ਤੇ ਧਿਆਨ ਕੇਂਦਰਤ ਕਰਦੀਆਂ ਹਨ। ਇਹ ਮੌਕਾਪ੍ਰਸਤ ਆਗੂ ਹੈਰਾਨ ਹਨ ਕਿਉਂਕਿ ਲੋਕ ਉਨ੍ਹਾਂ ਨੂੰ ਸਮਰਥਨ ਨਹੀਂ ਦੇ ਰਹੇ ਕਿਉਂਕਿ ਇਨ੍ਹਾਂ ਆਗੂਆਂ ਦਾ ਏਜੰਡਾ ਜਨਤਾ ਦੀ ਭਲਾਈ ਦੀ ਬਜਾਏ ਸਿਰਫ਼ ਆਪਣੇ ਪਰਿਵਾਰਾਂ ਤੱਕ ਸੀਮਤ ਹੈ।” ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੇ ਪਿਛਲੀਆਂ ਸਰਕਾਰਾਂ ਦੀ ਅਯੋਗਤਾ ਅਤੇ ਕੁਸ਼ਾਸਨ ਕਾਰਨ ‘ਆਪ’ ਸਰਕਾਰ ਨੂੰ ਚੁਣਿਆ ਸੀ।

Disclaimer : punjabtoday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors’ right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of punjabtoday.net or other platforms of the group. Punjab Today does not assume any responsibility or liability for the views of authors whose work appears here.

Punjab Today believes in serious, engaging, narrative journalism at a time when mainstream media houses seem to have given up on long-form writing and news television has blurred or altogether erased the lines between news and slapstick entertainment. We at Punjab Today believe that readers such as yourself appreciate cerebral journalism, and would like you to hold us against the best international industry standards. Brickbats are welcome even more than bouquets, though an occasional pat on the back is always encouraging. Good journalism can be a lifeline in these uncertain times worldwide. You can support us in myriad ways. To begin with, by spreading word about us and forwarding this reportage. Stay engaged.

— Team PT

Punjab Today Logo Final (punjabi)