ਗੁਰਦਾਸਪੁਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦਹਾਕਿਆਂ ਤੋਂ ਚੱਲੇ ਆ ਰਹੇ ਸਿਆਸੀ ਸ਼ੋਸ਼ਣ ਤੋਂ ਵਿਕਾਸ, ਸਿੱਖਿਆ ਸੁਧਾਰ ਅਤੇ ਲੋਕ ਭਲਾਈ ਅਧਾਰਿਤ ਸ਼ਾਸਨ ਦੇ ਯੁੱਗ ਵੱਲ ਫੈਸਲਾਕੁੰਨ ਤਬਦੀਲੀ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਲੋਕ ਇਕ ਵਾਰ ਫਿਰ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਦਾ ਹੂੰਝਾ ਫੇਰਨ ਲਈ ‘ਝਾੜੂ’ ਦੀ ਵਰਤੋਂ ਕਰਨਗੇ, ਜਿਨ੍ਹਾਂ ਨੇ ਲੋਕ ਭਲਾਈ ਨੂੰ ਨਜ਼ਰਅੰਦਾਜ਼ ਕਰਦੇ ਹੋਏ ਵਾਰੋ-ਵਾਰੀ ਪੰਜਾਬ ‘ਤੇ ਰਾਜ ਕੀਤਾ।
ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਕਾਦੀਆਂ ਵਿੱਚ 168.44 ਕਰੋੜ ਰੁਪਏ ਦੀਆਂ 237 ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਨ ਲਈ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ, ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ ਅਤੇ ਸਰਕਾਰੀ ਸਕੂਲਾਂ ਦੀ ਕਾਇਆਕਲਪ ਰਹੀ ਹੈ, ਨਾਲ ਹੀ ਇਹ ਵੀ ਖੁਲਾਸਾ ਕੀਤਾ ਕਿ ਕਿਵੇਂ ਪਹਿਲੀਆਂ ਸਰਕਾਰਾਂ ਨੇ ਆਮ ਲੋਕਾਂ ਦੀਆਂ ਜ਼ਰੂਰਤਾਂ ਨਾਲੋਂ ਕਮਿਸ਼ਨਾਂ ਅਤੇ ਸੱਤਾ ਭੋਗਣ ਦੀ ਸਿਆਸਤ ਨੂੰ ਤਰਜੀਹ ਦਿੱਤੀ ਸੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲ ਬੰਦ ਕਰ ਦਿੱਤੇ ਸਨ ਅਤੇ ਸਰਹੱਦੀ ਖੇਤਰਾਂ ਨੂੰ ਅਣਗੌਲਿਆ ਕੀਤਾ ਸੀ, ਪਰ ਪੰਜਾਬ ਸਰਕਾਰ ਨਵੇਂ ਆਧੁਨਿਕ ਸਕੂਲ ਬਣਾ ਰਹੀ ਹੈ, ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੀ ਹੈ ਤਾਂ ਜੋ ਪੰਜਾਬ ਦੇ ਬੱਚਿਆਂ ਨੂੰ ਸਿੱਖਿਆ ਲਈ ਵਿਦੇਸ਼ ਨਾ ਜਾਣਾ ਪਵੇ, 1.50 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵਾਂ ਨੂੰ ਆਕਰਸ਼ਿਤ ਕੀਤਾ ਜਾ ਰਿਹਾ ਹੈ ਜਿਸ ਨਾਲ 5.20 ਲੱਖ ਨੌਕਰੀਆਂ ਪੈਦਾ ਹੋਣ ਦੀ ਉਮੀਦ ਹੈ ਤੇ ਪੰਜਾਬ ਦੇ ਹਰ ਕੋਨੇ ਵਿੱਚ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਹਨੂੰਵਾਨ ਨੂੰ
ਸਬ ਡਿਵੀਜ਼ਨ ਬਣਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਸਾਰੇ ਮੁੱਖ ਸਰਕਾਰੀ ਦਫ਼ਤਰਾਂ ਨੂੰ ਇਕ ਛੱਤ ਹੇਠ ਲਿਆਂਦਾ ਜਾ ਸਕੇ।
ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸੱਤਾ ਦੀ ਲਾਲਸਾ ਵਿੱਚ ਹਮੇਸ਼ਾ ਲੋਕਾਂ ਨੂੰ ਮੂਰਖ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਕੋਲ ਸੂਬੇ ਦਾ ਸਰਮਾਇਆ ਲੁੱਟਣ ਅਤੇ ਆਮ ਆਦਮੀ ਦਾ ਸ਼ੋਸ਼ਣ ਕਰਨ ਤੋਂ ਇਲਾਵਾ ਹੋਰ ਕੋਈ ਏਜੰਡਾ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਸੂਬੇ ਦੇ ਲੋਕ ਸਭ ਤੋਂ ਉੱਪਰ ਹਨ ਅਤੇ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਮਾਝਾ ਖੇਤਰ ਦੀ ਲੰਬੇ ਸਮੇਂ ਤੋਂ ਨੁਮਾਇੰਦਗੀ ਕਰਨ ਵਾਲੇ ਤਸਕਰਾਂ ਨੇ ਸਾਡੀਆਂ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ, ਜਿਸ ਲਈ ਅਜਿਹੇ ਲੋਕਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਬਕ ਸਿਖਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਲੋਕ ਬੇਕਰੀ ਦੇ ਬਣੇ ਹੋਏ ਬਿਸਕੁਟ ਖਾਂਦੇ ਹਾਂ ਜਦੋਂ ਕਿ ਪਹਾੜਾਂ ਦੇ ਕਾਨਵੈਂਟ ਸਕੂਲਾਂ ਤੋਂ ਪੜ੍ਹੇ ਹੋਏ ਇਨ੍ਹਾਂ ਆਗੂਆਂ ਨੇ ਹਮੇਸ਼ਾ ਆਪਣੇ ਪਿਤਾ ਦੇ ਤਸਕਰੀ ਕੀਤੇ ਹੋਏ ਸੋਨੇ ਦੇ ਬਿਸਕੁਟ ਵਰਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਆਮ ਆਦਮੀ ਦੀ ਸੇਵਾ ਕਰਨ ਦਾ ਕੋਈ ਏਜੰਡਾ ਨਹੀਂ ਹੈ ਅਤੇ ਸਿਰਫ਼ ਸੱਤਾ ਹਾਸਲ ਕਰਨ ਦੀ ਅੰਨ੍ਹੀ ਦੌੜ ਵਿੱਚ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸ਼ਾਹੀ ਠਾਠ ਵਾਲੇ ਆਗੂਆਂ ਦਾ ਆਮ ਲੋਕਾਂ ਨਾਲ ਕੋਈ ਮੇਲ ਨਹੀਂ ਹੈ ਅਤੇ ਉਨ੍ਹਾਂ ਦੀਆਂ ਕਾਰਾਂ, ਓਵਰਕੋਟ, ਅਲਮਾਰੀ ਜਾਂ ਕੁਝ ਵੀ ਸਾਡੇ ਨਾਲ ਮੇਲ ਨਹੀਂ ਖਾਂਦਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਵਿਧਾਨ ਸਭਾ, ਰਾਜ ਸਭਾ ਅਤੇ ਲੋਕ ਸਭਾ ਵਿੱਚ ਇਸ ਇਲਾਕੇ ਦੀ ਨੁਮਾਇੰਦਗੀ ਕੀਤੀ ਹੈ, ਉਨ੍ਹਾਂ ਨੇ ਕਦੇ ਵੀ ਇਸ ਦੇ ਵਿਕਾਸ ਵੱਲ ਧਿਆਨ ਨਹੀਂ ਦਿੱਤਾ ਅਤੇ ਇਸ ਦੇ ਉਲਟ ਸੜਕਾਂ ‘ਤੇ ਟੋਲ ਸਥਾਪਤ ਕੀਤੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਦਿੱਗਜ਼ ਆਗੂਆਂ ਦਾ ਘਰ ਵੀ ਦੋ ਪਾਰਟੀਆਂ ਵਿੱਚ ਵੰਡਿਆ ਹੋਇਆ ਹੈ ਕਿਉਂਕਿ ਇਨ੍ਹਾਂ ਆਗੂਆਂ ਦੇ ਘਰ ‘ਤੇ ਦੋ ਪਾਰਟੀਆਂ ਦੇ ਝੰਡੇ ਲੱਗੇ ਹੋਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਵਿੱਚ ਹਰ ਆਗੂ ਸੂਬੇ ਦਾ ਮੁਖੀ ਬਣਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਚੋਣਾਂ ਵਿੱਚ ਕੰਮ ਕਰਨ ਲਈ ਆਮ ਵਰਕਰਾਂ ਨਾਲੋਂ ਮੁੱਖ ਮੰਤਰੀ ਦੇ ਚਿਹਰੇ ਜ਼ਿਆਦਾ ਹਨ। ਉਨ੍ਹਾਂ ਕਿਹਾ ਕਿ ਇਸੇ ਕਾਰਨ ਹੀ ਉਨ੍ਹਾਂ ਦੇ ਚੋਟੀ ਦੇ ਆਗੂ ਨੇ ਸੂਬੇ ਵਿੱਚ ਹਾਲ ਹੀ ਵਿੱਚ ਸਮਾਪਤ ਹੋਈ ਇੱਕ ਰੈਲੀ ਦੌਰਾਨ ਇਨ੍ਹਾਂ ਆਗੂਆਂ ਨੂੰ ਸ਼ਰੇਆਮ ਨਜ਼ਰਅੰਦਾਜ਼ ਕੀਤਾ। ਕਾਂਗਰਸ ਆਗੂ ਵੱਲੋਂ ਸੂਬੇ ਵਿੱਚ ਸੱਤਾ ਸੰਭਾਲਣ ਦੇ ਸੁਪਨੇ ਦੇਖਣ ‘ਤੇ ਚੁਟਕੀ ਲੈਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਇੱਕ ਵੰਡਿਆ ਹੋਇਆ ਘਰ ਹੈ ਜੋ ਅੰਦਰੂਨੀ ਲੜਾਈ ਕਾਰਨ ਹੀ ਢਹਿ-ਢੇਰੀ ਹੋ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸੱਤਾ ਲਈ ਝਗੜੇ ਕਰਨ ਵਾਲੇ ਇਨ੍ਹਾਂ ਆਗੂਆਂ ਨੂੰ ਇੱਕਜੁੱਟ ਕਰਨ ਲਈ ਆਉਣ ਵਾਲੇ ਚੋਟੀ ਦੇ ਕਾਂਗਰਸੀ ਆਗੂ ਨੂੰ ਉਹਨਾਂ ਦਾ ਨਾਂ ਵੀ ਉਚਾਰਨਾ ਨਹੀਂ ਆਉਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਾਂਗਰਸੀ ਆਗੂਆਂ ਕੋਲ ਸੂਬੇ ਦੇ ਵਿਕਾਸ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ ਅਤੇ ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਸੱਤਾ ਸੰਭਾਲ ਕੇ ਪੰਜਾਬ ਦੀ ਦੌਲਤ ਨੂੰ ਲੁੱਟਣਾ ਹੈ ਪਰ ਉਨ੍ਹਾਂ ਦੇ ਸੁਪਨੇ ਕਦੇ ਵੀ ਪੂਰੇ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਰਵਾਇਤੀ ਪਾਰਟੀਆਂ ਸੱਤਾ ਹੜੱਪਣ ਲਈ ਸਿਰਫ਼ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ ਪਰ ਹੁਣ ਝਾੜੂ ਇਨ੍ਹਾਂ ਪਾਰਟੀਆਂ ਦੁਆਰਾ ਪੈਦਾ ਕੀਤੀ ਗਈ ਗੰਦਗੀ ਨੂੰ ਸਾਫ਼ ਕਰ ਰਿਹਾ ਹੈ।
ਅਕਾਲੀ ਲੀਡਰਸ਼ਿਪ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਆਪਣੀ ਪਾਰਟੀ ਦੀ ਕਮੇਟੀ ਬਣਾਉਣ ਲਈ 11 ਮੈਂਬਰ ਵੀ ਨਹੀਂ ਮਿਲ ਰਹੇ, ਉਹ ਸੂਬੇ ਵਿੱਚ 117 ਸੀਟਾਂ ਜਿੱਤਣ ਦੇ ਸੁਪਨੇ ਦੇਖ ਰਹੇ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਯਾਦ ਦਿਵਾਇਆ ਕਿ ਇਨ੍ਹਾਂ ਆਗੂਆਂ ਨੇ ਸੂਬੇ ਵਿੱਚ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਹੈ ਅਤੇ ਨਸ਼ਾ ਤਸਕਰਾਂ ਨੂੰ ਬਚਾ ਕੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਸੁੱਟ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਚੱਲੇ ਹੋਏ ਕਾਰਤੂਸਾਂ ਦੀ ਪਾਰਟੀ ਹੈ ਜਿਨ੍ਹਾਂ ਨੂੰ ਲੋਕਾਂ ਨੇ ਵਾਰ-ਵਾਰ ਸੱਤਾ ਤੋਂ ਬਾਹਰ ਦਾ ਰਾਸਤਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਧਰਮ ਦੀ ਦੁਰਵਰਤੋਂ ਕਰ ਸਕਦੇ ਹਨ ਪਰ ਲੋਕ ਹੁਣ ਇਹਨਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਵਾ ਵਿੱਚ ਮਹਿਲ ਬਣਾ ਰਹੀ ਹੈ, ਪਰ ਪੰਜਾਬੀ ਇਹਨਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਨੂੰ ਉਨ੍ਹਾਂ ਦੇ ਪਾਪਾਂ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਮੁੜ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦਾਅਵਾ ਕਰਦੇ ਹਨ ਕਿ ਸੂਬੇ ਦਾ ਪੂਰਾ ਵਿਕਾਸ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੋਇਆ ਹੈ ਪਰ ਉਹ ਸੂਬੇ ਵਿੱਚ ਉਨ੍ਹਾਂ ਦੇ ਕਾਰਜਕਾਲ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਜ਼ਿਕਰ ਨਹੀਂ ਕਰਦੇ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਸੌੜੇ ਹਿੱਤਾਂ ਲਈ ਧਰਮ ਦੀ ਵਰਤੋਂ ਕਰਕੇ ਆਮ ਲੋਕਾਂ ਦੀ ਭਾਵਨਾ ਨੂੰ ਠੇਸ ਪਹੁੰਚਾਈ ਹੈ, ਜੋ ਕਿ ਮੁਆਫ਼ੀਯੋਗ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਉਨ੍ਹਾਂ ਤਾਕਤਾਂ ਨਾਲ ਰਲੇ ਹੋਏ ਹਨ ਜੋ ਸਿੱਖ ਪੰਥ ਅਤੇ ਪੰਜਾਬ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਸਭ ਤੋਂ ਵੱਧ ਮੌਕਾਪ੍ਰਸਤ ਆਗੂ ਹਨ ਜੋ ਸੂਬੇ ਦੀ ਚਿੰਤਾ ਕਰਨ ਦੀ ਬਜਾਏ ਸਿਰਫ਼ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਲਈ ਕੰਮ ਕਰਦੇ ਹਨ।
Disclaimer : punjabtoday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors’ right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of punjabtoday.net or other platforms of the group. Punjab Today does not assume any responsibility or liability for the views of authors whose work appears here.
Punjab Today believes in serious, engaging, narrative journalism at a time when mainstream media houses seem to have given up on long-form writing and news television has blurred or altogether erased the lines between news and slapstick entertainment. We at Punjab Today believe that readers such as yourself appreciate cerebral journalism, and would like you to hold us against the best international industry standards. Brickbats are welcome even more than bouquets, though an occasional pat on the back is always encouraging. Good journalism can be a lifeline in these uncertain times worldwide. You can support us in myriad ways. To begin with, by spreading word about us and forwarding this reportage. Stay engaged.
— Team PT
