April 7, 2026

  • Facebook Icon
  • Twitter Icon
  • Youtube Icon
  • Instagram Icon

ਮੁੱਖ ਮੰਤਰੀ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਵਿਖੇ 250 ਨਵੀਆਂ ਪੀ.ਆਰ.ਟੀ.ਸੀ. ਬੱਸਾਂ ਨੂੰ ਹਰੀ ਝੰਡੀ ਦਿਖਾਈ ਅਤੇ ਇਸਨੂੰ ਜਨਤਕ ਆਵਾਜਾਈ ਦੀ ਮਜ਼ਬੂਤੀ, ਰੋਜ਼ਗਾਰ ਉਤਪਤੀ ਅਤੇ ਪੰਜਾਬ ਭਰ ‘ਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਵੱਲ ਇੱਕ ਵੱਡਾ ਕਦਮ ਦੱਸਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਲੋਕ-ਕੇਂਦ੍ਰਿਤ ਸ਼ਾਸਨ ਵੱਲ ਆਪਣੀ ਸਰਕਾਰ ਦੀ ਦੋਹਰੀ ਪਹੁੰਚ ਨੂੰ ਉਜਾਗਰ ਕੀਤਾ।

ਬੱਸ ਫਲੀਟ ਵਿਚ ਵਾਧੇ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਪਟਿਆਲਾ ਵਿੱਚ 250 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਪੀ.ਆਰ.ਟੀ.ਸੀ. ਫਲੀਟ ਵਿੱਚ ਸ਼ਾਮਲ ਕੀਤਾ ਗਿਆ। ਇਹ ਸਿਰਫ਼ ਆਵਾਜਾਈ ਸਹੂਲਤਾਂ ਵਿੱਚ ਸੁਧਾਰ ਨਹੀਂ, ਸਗੋਂ ਲੋਕਾਂ ਨੂੰ ਬਿਹਤਰ, ਸੁਰੱਖਿਅਤ ਅਤੇ ਵਧੇਰੇ ਆਰਾਮਦਾਇਕ ਯਾਤਰਾ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਇਸ ਨਾਲ ਜਨਤਕ ਆਵਾਜਾਈ ਮਜ਼ਬੂਤ ਹੋਵੇਗੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਆਉਣ ਵਾਲੇ ਦਿਨਾਂ ਵਿੱਚ 300 ਤੋਂ ਵੱਧ ਹੋਰ ਬੱਸਾਂ ਪੀ.ਆਰ.ਟੀ.ਸੀ. ਫਲੀਟ ਵਿੱਚ ਸ਼ਾਮਲ ਕੀਤੀਆਂ ਜਾਣਗੀਆਂ। ਸਰਕਾਰ ਜਨਤਕ ਸਹੂਲਤ ਦੇ ਵਿਸਥਾਰ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਅੱਗੇ ਵਧਾਉਣ ਲਈ ਲਗਾਤਾਰ ਯਤਨਸ਼ੀਲ ਹੈ।

ਵਿਸਥਾਰ ਦੇ ਪੈਮਾਨੇ ਦੀ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਮਈ 2026 ਦੇ ਅੰਤ ਤੱਕ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ 254 ਸਧਾਰਨ ਅਤੇ 100 ਮਿੰਨੀ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ 309 ਹੋਰ ਬੱਸਾਂ ਲਈ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਨਾਲ ਸੂਬੇ ਦੇ ਟਰਾਂਸਪੋਰਟ ਨੈੱਟਵਰਕ ਨੂੰ ਵੱਡੀ ਮਜ਼ਬੂਤੀ ਮਿਲੇਗੀ।

ਰੁਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਇਸ ਨਾਲ 681 ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਰਾਹ ਵੀ ਪੱਧਰਾ ਹੋਵੇਗਾ,। ” ਉਨ੍ਹਾਂ ਕਿਹਾ, “2024 ਦੌਰਾਨ ਪੀਆਰਟੀਸੀ ਦੇ ਬੇੜੇ ਵਿੱਚ ਲਗਭਗ 110 ਬੱਸਾਂ ਸ਼ਾਮਲ ਕੀਤੀਆਂ ਗਈਆਂ, ਜਿਸ ਨਾਲ 165 ਵਿਅਕਤੀਆਂ ਨੂੰ ਰੁਜ਼ਗਾਰ ਮਿਲਿਆ ਸੀ।” ਉਨ੍ਹਾਂ ਅੱਗੇ ਕਿਹਾ, “309 ਹੋਰ ਬੱਸਾਂ ਨੂੰ ਸ਼ਾਮਲ ਕਰਨ ਲਈ ਵੀ ਟੈਂਡਰ ਜਾਰੀ ਕਰ ਦਿੱਤਾ ਗਿਆ ਹੈ, ਜਿਸ ਨਾਲ 928 ਵਿਅਕਤੀਆਂ ਨੂੰ ਰੁਜ਼ਗਾਰ ਮਿਲੇਗਾ।’’”

Prtc Busesਨਿਗਮ ਦੀ ਸੁਧਰੀ ਵਿੱਤੀ ਹਾਲਤ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੀ.ਆਰ.ਟੀ.ਸੀ. ਨੇ ਕੁੱਲ ਮਾਲੀਏ ਵਿੱਚ 53 ਫੀਸਦੀ ਵਾਧਾ ਦਰਜ ਕੀਤਾ ਹੈ, ਜੋ ਵਿੱਤੀ ਸਾਲ 2021-22 ਵਿੱਚ 607.09 ਕਰੋੜ ਰੁਪਏ ਦੇ ਮੁਕਾਬਲੇ 2024-25 ਵਿੱਚ ਵੱਧ ਕੇ 927.83 ਕਰੋੜ ਰੁਪਏ ਹੋ ਗਿਆ ਹੈ।” ਉਨ੍ਹਾਂ ਅੱਗੇ ਕਿਹਾ,“ਮੌਜੂਦਾ ਵਿੱਤੀ ਸਾਲ 2025-26 ਵਿੱਚ, ਪੀ.ਆਰ.ਟੀ.ਸੀ. ਦੇ ਕੁੱਲ ਮਾਲੀਏ ਵਿੱਚ 950 ਕਰੋੜ ਰੁਪਏ ਨੂੰ ਪਾਰ ਕਰਨ ਦੀ ਆਸ ਹੈ, ਜੋ ਲਗਭਗ 57 ਫੀਸਦੀ ਵਾਧੇ ਨੂੰ ਦਰਸਾਉਂਦਾ ਹੈ।”

’ਆਪ’ ਸਰਕਾਰ ਦੀ ਭਲਾਈ ਪ੍ਰਤੀ ਵਚਨਬੱਧਤਾ ਦ੍ਰਿੜਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘2022 ਤੋਂ, ਪੀਆਰਟੀਸੀ ਨੇ 1574 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੀਆਂ 34.63 ਕਰੋੜ ਮਹਿਲਾ ਯਾਤਰੀਆਂ ਨੂੰ ਮੁਫ਼ਤ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਹੈ।’’ ਉਨ੍ਹਾਂ ਅੱਗੇ ਕਿਹਾ, ‘‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ, ਪੀ.ਆਰ.ਟੀ.ਸੀ. ਨੇ 2.21 ਕਰੋੜ ਦੀ ਮੁਫ਼ਤ ਐਚ.ਵੀ.ਏ.ਸੀ. ਬੱਸ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ , ਜਿਸ ਨਾਲ 9,529 ਯਾਤਰੀਆਂ ਨੂੰ ਪੰਜਾਬ ਵਿਚਲੇ ਅਤੇ ਬਾਹਰਲੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗਾ ਮੌਕਾ ਮਿਲਿਆ ।’’

ਆਵਾਜਾਈ ਦੇ ਵਿਸਥਾਰ ਨੂੰ ਵਿਆਪਕ ਵਿਕਾਸ ਨਾਲ ਜੋੜਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਬੱਸ ਬੇੜੇ ਦੇ ਵਿਸਥਾਰ ਨਾਲ, ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਦੇ ਲੋਕ ਸੁਰੱਖਿਅਤ ਅਤੇ ਅਰਾਮਦਾਇਕ ਯਾਤਰਾ ਕਰ ਸਕਣਗੇ।’’ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਵਿਕਾਸ ਦੇ ਰਾਹ ’ਤੇ ਅੱਗੇ ਵਧ ਰਿਹਾ ਹੈ ਅਤੇ ਸਰਕਾਰ ਦਹਾਕਿਆਂ ਦੇ ਪਾੜੇ ਨੂੰ ਪੂਰਨ ਲਈ ਯਤਨਾਂ ਵਿੱਚ ਹੋਰ ਤੇਜ਼ੀ ਲਿਆ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਸਾਡੀ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਕੇ ਇਸਦੀ ਪੁਰਾਣੀ ਸ਼ਾਨ ਬਹਾਲੀ ਲਈ ਬਹੁ-ਆਯਾਮੀ ਵਿਕਾਸ ਕਰ ਰਹੀ ਹੈ।’’

ਖੇਤਰ ਵਿੱਚ ਵਿਕਾਸ ਕਾਰਜਾਂ ਦਾ ਵੇਰਵਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਸਾਡੀ ਸਰਕਾਰ ਨੇ ਪਟਿਆਲਾ ਦਿਹਾਤੀ ਹਲਕੇ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਵਿਕਾਸ ਕਾਰਜਾਂ ’ਤੇ ਲਗਭਗ 400 ਕਰੋੜ ਰੁਪਏ ਖਰਚ ਕੀਤੇ, ਜਿਸ ਨਾਲ ਇਸਦੀ ਸਮੁੱਚੀ ਨੁਹਾਰ ਹੀ ਬਦਲ ਗਈ ਹੈ।” ਉਨ੍ਹਾਂ ਅੱਗੇ ਕਿਹਾ ਕਿ ਸਾਲ 2022 ਤੋਂ ਬੁਨਿਆਦੀ ਢਾਂਚੇ ਅਤੇ ਜਨਤਕ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਕਰੋੜਾਂ ਰੁਪਏ ਨਿਵੇਸ਼ ਨਿਰੰਤਰ ਕੀਤੇ ਗਏ ਹਨ।

ਖੇਤੀਬਾੜੀ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖੇਤੀ ਖੇਤਰ ਨੂੰ ਮੁੜ ਲਾਹੇਵੰਦ ਬਣਾਉਣ ਲਈ ਸਾਡੀ ਸਰਕਾਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਰਾਹੀਂ ਵੱਖ-ਵੱਖ ਪਹਿਲਕਦਮੀਆਂ ’ਤੇ 60 ਕਰੋੜ ਰੁਪਏ ਖਰਚ ਕੀਤੇ ਹਨ।’’”

ਸਿਹਤ ਸੰਭਾਲ ਵਿੱਚ ਸੁਧਾਰਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਪਿਛਲੇ ਚਾਰ ਸਾਲਾਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਰਾਹੀਂ ਤਿੰਨ ਪ੍ਰਾਜੈਕਟਾਂ ’ਤੇ 7.91 ਕਰੋੜ ਰੁਪਏ ਖਰਚ ਕੀਤੇ ਗਏ ਹਨ, ਜਦੋਂ ਕਿ ਇਸ ਸਮੇਂ ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ’ਤੇ ਵਾਧੂ 14.54 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।”

ਸਿੱਖਿਆ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਕੂਲ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਸਰਕਾਰ ਨੇ ਸਾਲ 2022 ਅਤੇ ਸਾਲ 2026 ਵਿਚਕਾਰ ਸਕੂਲ ਸਿੱਖਿਆ ਵਿਭਾਗ ਰਾਹੀਂ ਅੱਠ ਪ੍ਰੋਜੈਕਟਾਂ ‘ਤੇ 825.22 ਕਰੋੜ ਰੁਪਏ ਖਰਚ ਕੀਤੇ ਹਨ। ਇਸ ਤੋਂ ਇਲਾਵਾ ਇਸ ਸਮੇਂ 80.92 ਕਰੋੜ ਰੁਪਏ ਦੇ ਕਈ ਹੋਰ ਪ੍ਰੋਜੈਕਟ ਚੱਲ ਰਹੇ ਹਨ।”

ਬੁਨਿਆਦੀ ਢਾਂਚੇ ‘ਤੇ ਧਿਆਨ ਕੇਂਦਰਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕ ਨਿਰਮਾਣ ਵਿਭਾਗ ਰਾਹੀਂ 17 ਕੰਮਾਂ ‘ਤੇ 6.71 ਕਰੋੜ ਰੁਪਏ ਖਰਚ ਕੀਤੇ ਗਏ ਹਨ, ਜਦੋਂ ਕਿ 21.02 ਕਰੋੜ ਰੁਪਏ ਦੀ ਲਾਗਤ ਨਾਲ 11 ਹੋਰ ਕੰਮ ਚਲ ਰਹੇ ਹਨ। ਇਸ ਤੋਂ ਇਲਾਵਾ 21 ਹੋਰ ਪ੍ਰੋਜੈਕਟਾਂ ‘ਤੇ 23.03 ਕਰੋੜ ਰੁਪਏ ਖਰਚ ਕੀਤੇ ਜਾਣਗੇ।”

ਪੇਂਡੂ ਬੁਨਿਆਦੀ ਢਾਂਚੇ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ, “ਪੰਜਾਬ ਮੰਡੀ ਬੋਰਡ ਰਾਹੀਂ ਅੱਠ ਕੰਮਾਂ ‘ਤੇ 12.98 ਕਰੋੜ ਰੁਪਏ ਖਰਚ ਕੀਤੇ ਗਏ ਹਨ, ਜਿਨ੍ਹਾਂ ਵਿੱਚ ਮੁਰੰਮਤ, ਨਵੀਂ ਉਸਾਰੀ ਅਤੇ ਮੰਡੀ ਬੁਨਿਆਦੀ ਢਾਂਚੇ ਦਾ ਵਿਸਥਾਰ ਸ਼ਾਮਲ ਹੈ। ਇਸ ਤੋਂ ਕੰਮ ਪ੍ਰਗਤੀ ਅਧੀਨ ਹਨ।”

ਹੜ੍ਹ ਰੋਕਥਾਮ ਦੇ ਉਪਾਵਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਲ 2022 ਤੋਂ ਦਰਿਆਵਾਂ ਦੀ ਸਫਾਈ ਅਤੇ ਹੜ੍ਹ ਕੰਟਰੋਲ ਕਾਰਜਾਂ ‘ਤੇ 1.27 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਕਈ ਹੋਰ ਪ੍ਰੋਜੈਕਟ ਚੱਲ ਰਹੇ ਹਨ।”

ਸ਼ਹਿਰੀ ਅਤੇ ਸੀਵਰੇਜ ਬੁਨਿਆਦੀ ਢਾਂਚੇ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੀਵਰੇਜ ਬੋਰਡ ਰਾਹੀਂ ਦੋ ਕੰਮਾਂ ‘ਤੇ 1.34 ਕਰੋੜ ਰੁਪਏ ਖਰਚ ਕੀਤੇ ਗਏ ਹਨ, ਜਦੋਂ ਕਿ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ 366 ਕਰੋੜ ਰੁਪਏ ਦੇ ਦੋ ਵੱਡੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ।”

ਸ਼ਹਿਰੀ ਵਿਕਾਸ ਬਾਰੇ ਵਿਸਥਾਰ ਵਿੱਚ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ ਨਗਰ ਨਿਗਮ ਰਾਹੀਂ ਵਾਰਡਾਂ ਵਿੱਚ 114 ਕੰਮਾਂ ‘ਤੇ 42.16 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਤੋਂ ਇਲਾਵਾ ਕਈ ਪ੍ਰੋਜੈਕਟ ਚੱਲ ਰਹੇ ਹਨ ਅਤੇ ਕਈ ਪ੍ਰਗਤੀ ਅਧੀਨ ਹਨ।”

ਪਾਣੀ ਦੀ ਸੰਭਾਲ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭੂਮੀ ਸੰਭਾਲ ਵਿਭਾਗ ਰਾਹੀਂ ਭੂਮੀਗਤ ਪਾਈਪਲਾਈਨਾਂ ਅਤੇ ਪਾਣੀ ਦੀ ਸੰਭਾਲ ਕਾਰਜਾਂ ‘ਤੇ 1.24 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਦੇ ਨਾਲ ਹੀ ਚੱਲ ਰਹੇ ਅਤੇ ਨਵੇਂ ਪ੍ਰੋਜੈਕਟਾਂ ਨਾਲ ਇਸ ਨੂੰ ਹੋਰ ਮਜ਼ਬੂਤੀ ਮਿਲੇਗੀ।”

Disclaimer : punjabtoday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors’ right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of punjabtoday.net or other platforms of the group. Punjab Today does not assume any responsibility or liability for the views of authors whose work appears here.

Punjab Today believes in serious, engaging, narrative journalism at a time when mainstream media houses seem to have given up on long-form writing and news television has blurred or altogether erased the lines between news and slapstick entertainment. We at Punjab Today believe that readers such as yourself appreciate cerebral journalism, and would like you to hold us against the best international industry standards. Brickbats are welcome even more than bouquets, though an occasional pat on the back is always encouraging. Good journalism can be a lifeline in these uncertain times worldwide. You can support us in myriad ways. To begin with, by spreading word about us and forwarding this reportage. Stay engaged.

— Team PT

Punjab Today Logo Final (punjabi)