ਸਰਬਜੀਤ ਸਿੰਘ ਝਿੰਜਰ ਵੱਲੋਂ ਲੁਧਿਆਣਾ ਵਿਖੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਬਣੇ ਰਣਜੋਤ ਸਿੰਘ ਨਾਲ ਮੁਲਾਕਾਤ
ਘਨੌਰ ਹਲਕੇ ਦੇ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਲੁਧਿਆਣਾ ਵਿਖੇ ਪੁਲਿਸ ਤਸ਼ੱਦਦ ਨਾਲ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਟੈਕਸੀ ਚਾਲਕ ਰਣਜੋਤ ਸਿੰਘ ਦੇ ਘਰ ਪਹੁੰਚ ਕੇ ਉਸ ਨਾਲ ਅਤੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਇਨਸਾਫ਼ ਮਿਲਣ ਤੱਕ ਹਰ ਪੱਧਰ ‘ਤੇ ਸੰਘਰਸ਼ ਕਰੇਗਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਝਿੰਜਰ ਨੇ ਕਿਹਾ ਕਿ ਪੰਜਾਬ ਅੰਦਰ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣਾ ਭਗਵੰਤ ਮਾਨ ਸਰਕਾਰ ਦੀ ਨਾਕਾਮੀ ਅਤੇ ਨੀਅਤ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕਾਨੂੰਨ ਦੀ ਰਾਖੀ ਕਰਨ ਵਾਲੀ ਪੁਲਿਸ ਹੀ ਜ਼ਾਲਮ ਬਣ ਜਾਵੇ ਤਾਂ ਆਮ ਆਦਮੀ ਇਨਸਾਫ਼ ਲਈ ਕਿੱਥੇ ਜਾਵੇ?
ਝਿੰਜਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਕਾਂਗਰਸ ਦੇ ਕਾਲੇ ਦੌਰ ਦੀ ਯਾਦ ਤਾਜ਼ਾ ਕਰ ਰਹੀ ਹੈ, ਜਦੋਂ ਨੌਜਵਾਨਾਂ ‘ਤੇ ਝੂਠੇ ਕੇਸ, ਤਸ਼ੱਦਦ ਅਤੇ ਧੱਕਾ-ਜ਼ਬਰ ਆਮ ਗੱਲ ਸੀ। ਅੱਜ ਵੀ ਸਿੱਖ ਨੌਜਵਾਨਾਂ ਨੂੰ ਦਸਤਾਰਾਂ ਬੰਨ੍ਹਣ, ਦਾੜੇ ਰੱਖਣ ਅਤੇ ਆਪਣੀ ਪਛਾਣ ਨਾਲ ਜਿਉਣ ਤੋਂ ਰੋਕਿਆ ਜਾ ਰਿਹਾ ਹੈ, ਜੋ ਕਿ ਸਿੱਧੇ ਤੌਰ ‘ਤੇ ਸਮੁੱਚੇ ਸਿੱਖ ਕੌਮ ‘ਤੇ ਹਮਲਾ ਹੈ।
ਉਨ੍ਹਾਂ ਭਗਵੰਤ ਮਾਨ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਘਿਨਾਉਣੀ ਘਟਨਾ ‘ਚ ਸ਼ਾਮਲ ਪੁਲਿਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਸੜਕਾਂ ‘ਤੇ ਉਤਰ ਕੇ ਵੱਡਾ ਅੰਦੋਲਨ ਕਰਨ ਲਈ ਮਜਬੂਰ ਹੋਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਝਿੰਜਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦਿੱਲੀ ਤੋਂ ਚਲ ਰਹੀਆਂ ਨੀਤੀਆਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੀ ਹੈ ਅਤੇ ਮਨੀਸ਼ ਸਿਸੋਦੀਆ ਦੀ “ਸਾਮ-ਦਾਮ-ਦੰਡ-ਭੇਦ” ਵਾਲੀ ਨੀਤੀ ਨੂੰ ਪੰਜਾਬ ‘ਚ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਨੁਮਾਇੰਦਾ ਅਜੇ ਤੱਕ ਪੀੜਤ ਪਰਿਵਾਰ ਦੀ ਸਾਰ ਲੈਣ ਨਹੀਂ ਪਹੁੰਚਿਆ, ਜੋ ਸਰਕਾਰ ਦੀ ਬੇਰੁਖ਼ੀ ਅਤੇ ਅਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ।
ਝਿੰਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਥ, ਪੰਜਾਬ ਅਤੇ ਪੰਜਾਬੀਅਤ ਦੀ ਨਿਸ਼ਕਾਮ ਸੇਵਾ ਕੀਤੀ ਹੈ। ਸਿੱਖ ਨੌਜਵਾਨਾਂ ਨਾਲ ਹੋ ਰਹਾ ਧੱਕਾ-ਜ਼ਬਰ ਸਿਰਫ਼ ਇੱਕ ਵਿਅਕਤੀ ‘ਤੇ ਹਮਲਾ ਨਹੀਂ, ਬਲਕਿ ਪੰਜਾਬ ਦੀ ਭਾਈਚਾਰਕ ਸਾਂਝ, ਸਾਂਝੀ ਸੰਸਕ੍ਰਿਤੀ ਅਤੇ ਆਪਸੀ ਭਰੋਸੇ ‘ਤੇ ਸਿੱਧਾ ਹਮਲਾ ਹੈ, ਜਿਸਨੂੰ ਅਕਾਲੀ ਦਲ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗਾ।
ਉਨ੍ਹਾਂ ਕਾਂਗਰਸ ‘ਤੇ ਵੀ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਵੇਂ ਹੀ ਸਿੱਖ ਵਿਰੋਧੀ ਸੋਚ ਵਿੱਚ ਇੱਕੋ ਸਿੱਕੇ ਦੇ ਦੋ ਪਾਸੇ ਹਨ। ਕਾਂਗਰਸ ਨੇ ਜਿਹੜੇ ਜ਼ਖ਼ਮ ਪੰਜਾਬ ਨੂੰ ਦਿੱਤੇ, ਅੱਜ ਆਮ ਆਦਮੀ ਪਾਰਟੀ ਉਨ੍ਹਾਂ ਨੂੰ ਹੋਰ ਗਹਿਰਾ ਕਰਨ ਦਾ ਕੰਮ ਕਰ ਰਹੀ ਹੈ।
ਝਿੰਜਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਚੁੱਪ ਇਹ ਸਾਬਤ ਕਰਦੀ ਹੈ ਕਿ ਸਰਕਾਰ ਪੁਲਿਸ ਨੂੰ ਖੁੱਲ੍ਹੀ ਛੂਟ ਦੇ ਰਹੀ ਹੈ। ਧਰਮ ਦੇ ਆਧਾਰ ‘ਤੇ ਕਿਸੇ ਵੀ ਨੌਜਵਾਨ ਨਾਲ ਹੋਣ ਵਾਲੀ ਬੇਇਨਸਾਫ਼ੀ ਨੂੰ ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗਾ।
ਉਨ੍ਹਾਂ ਅਖੀਰ ‘ਚ ਕਿਹਾ ਕਿ ਸਮਾਜ ਵਿਰੋਧੀ ਅਤੇ ਧਰਮ ਵਿਰੋਧੀ ਤੱਤਾਂ ਨੂੰ ਤੁਰੰਤ ਨੱਥ ਪਾਉਣ ਦੀ ਲੋੜ ਹੈ, ਨਹੀਂ ਤਾਂ ਪੰਜਾਬ ਦਾ ਅਮਨ-ਚੈਨ ਖ਼ਤਰੇ ਵਿੱਚ ਪੈ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ਪੀੜਤ ਰਣਜੋਤ ਸਿੰਘ ਨੂੰ ਇਨਸਾਫ਼ ਦਿਵਾ ਕੇ ਰਹੇਗਾ ਅਤੇ ਸਿੱਖ ਕੌਮ ਦੀ ਇਜ਼ਤ ‘ਤੇ ਕੋਈ ਵੀ ਹਮਲਾ ਕਦੇ ਸਹਿਣ ਨਹੀਂ ਕੀਤਾ ਜਾਵੇਗਾ।
Disclaimer : punjabtoday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors’ right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of punjabtoday.net or other platforms of the group. Punjab Today does not assume any responsibility or liability for the views of authors whose work appears here.
Punjab Today believes in serious, engaging, narrative journalism at a time when mainstream media houses seem to have given up on long-form writing and news television has blurred or altogether erased the lines between news and slapstick entertainment. We at Punjab Today believe that readers such as yourself appreciate cerebral journalism, and would like you to hold us against the best international industry standards. Brickbats are welcome even more than bouquets, though an occasional pat on the back is always encouraging. Good journalism can be a lifeline in these uncertain times worldwide. You can support us in myriad ways. To begin with, by spreading word about us and forwarding this reportage. Stay engaged.
— Team PT