ਖਮਾਣੋਂ/ਫ਼ਤਹਿਗੜ੍ਹ ਸਾਹਿਬ: ਆਮ ਲੋਕਾਂ ਨੂੰ ਤੇਜ਼, ਸੁਗਮ ਅਤੇ ਪ੍ਰਭਾਵਸ਼ਾਲੀ ਨਿਆਂ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਅੱਜ ਖਮਾਣੋਂ ਵਿੱਚ ਨਵੇਂ ਬਣੇ ਫੈਮਿਲੀ ਕੋਰਟ ਕੰਪਲੈਕਸ ਦਾ ਚੀਫ਼ ਜਸਟਿਸ ਪੰਜਾਬ ਅਤੇ ਹਰਿਆਣਾ ਹਾਈਕੋਰਟ ਜਸਟਿਸ ਸ਼ੀਲ ਨਾਗੂ ਨੇ ਉਦਘਾਟਨ ਕੀਤਾ। ਇਸ ਮੌਕੇ ਮਾਣਯੋਗ ਸ੍ਰੀ ਜਗਮੋਹਨ ਬਾਂਸਲ, ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ, ਪ੍ਰਬੰਧਕੀ ਜੱਜ ਫਤਿਹਗੜ੍ਹ ਸਾਹਿਬ ਅਤੇ ਜਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਰੁਣ ਗੁਪਤਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ l
ਚੀਫ ਜਸਟਿਸ ਸ਼ੀਲ ਨਾਗੂ ਨੇ ਕਿਹਾ ਕਿ ਪਰਿਵਾਰਕ ਮਾਮਲਿਆਂ ਨਾਲ ਸੰਬੰਧਿਤ ਕੇਸਾਂ ਵਿੱਚ ਸਮੇਂ ਸਿਰ ਨਿਆਂ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨਵਾਂ ਫੈਮਿਲੀ ਕੋਰਟ ਕੰਪਲੈਕਸ ਇਸ ਦਿਸ਼ਾ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ ਅਤੇ ਮਾਮਲਿਆਂ ਦੀ ਸੁਣਵਾਈ ਨੂੰ ਤੇਜ਼ ਅਤੇ ਪਾਰਦਰਸ਼ੀ ਬਣਾਉਣ ਵਿੱਚ ਸਹਾਇਕ ਹੋਵੇਗਾ।
ਉਨ੍ਹਾਂ ਕਿਹਾ ਕਿ ਕਾਨੂੰਨੀ ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਕੰਪਲੈਕਸ ਦੀ ਸਥਾਪਨਾ ਵੀ ਉਸੇ ਯਤਨ ਦਾ ਹਿੱਸਾ ਹੈ। ਇਸ ਨਾਲ ਨਾ ਸਿਰਫ਼ ਜੁਡੀਸ਼ੀਅਲ ਮਾਮਲਿਆਂ ਦਾ ਬੋਝ ਘਟੇਗਾ, ਸਗੋਂ ਲੋਕਾਂ ਨੂੰ ਇੱਕ ਹੀ ਥਾਂ ‘ਤੇ ਸਾਰੀਆਂ ਲੋੜੀਂਦੀਆਂ ਸਹੂਲਤਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਕਿਹਾ ਕਿ ਨਵੇਂ ਫੈਮਿਲੀ ਕੋਰਟ ਕੰਪਲੈਕਸ ਦੀ ਇਮਾਰਤ ਵਿੱਚ ਆਧੁਨਿਕ ਅਦਾਲਤੀ ਕਮਰੇ, ਖੁੱਲ੍ਹੇ ਅਤੇ ਸੁਵਿਧਾਜਨਕ ਉਡੀਕ ਹਾਲ, ਵਕੀਲਾਂ ਲਈ ਵੱਖਰੇ ਚੈਂਬਰ, ਕੌਂਸਲਿੰਗ ਰੂਮ, ਰਿਕਾਰਡ ਰੂਮ ਅਤੇ ਡਿਜ਼ਿਟਲ ਸਹੂਲਤਾਂ ਉਪਲਬਧ ਹਨ।
ਉਹਨਾਂ ਦੱਸਿਆ ਕਿ ਮਹਿਲਾਵਾਂ ਅਤੇ ਬੱਚਿਆਂ ਲਈ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ, ਜਿਵੇਂ ਕਿ ਵੱਖਰਾ ਉਡੀਕ ਖੇਤਰ ਅਤੇ ਕੌਂਸਲਿੰਗ ਸਹੂਲਤਾਂ। ਅਪਾਹਜ ਵਿਅਕਤੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਰੈਂਪ, ਲਿਫ਼ਟ ਅਤੇ ਹੋਰ ਲੋੜੀਂਦੀਆਂ ਸੁਵਿਧਾਵਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ। ਪਾਰਕਿੰਗ ਅਤੇ ਸੁਰੱਖਿਆ ਦੇ ਵੀ ਉਚਿਤ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਚੀਫ ਜਸਿਟਸ ਸਮੇਤ ਹੋਰਨਾਂ ਜੱਜ ਸਾਹਿਬਾਨ ਕੋਰਟ ਫੈਮਿਲੀ ਕੋਰਟ ਕੰਪਲੈਕਸ਼ ਦੀ ਸਰਾਹਨਾ ਕੀਤੀ ਅਤੇ ਕਿਹਾ ਕਿ ਇਹ ਇਮਾਰਤ ਨਿਆਂ ਪ੍ਰਦਾਨੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਅਤੇ ਲੋਕ-ਕੇਂਦਰਿਤ ਬਣਾਏਗੀ। ਉਨ੍ਹਾਂ ਉਮੀਦ ਜਤਾਈ ਕਿ ਨਵਾਂ ਫੈਮਿਲੀ ਕੋਰਟ ਕੰਪਲੈਕਸ ਖਮਾਣੋਂ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਲਈ ਨਿਆਂ ਦੀ ਪਹੁੰਚ ਨੂੰ ਹੋਰ ਸੁਗਮ ਅਤੇ ਤੇਜ਼ ਬਣਾਏਗਾ।
ਇਸ ਮੌਕੇ ਐਸ ਐਸ ਪੀ ਸ਼ੁਭਮ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਸ਼੍ਰੀ ਵਿਜੇ ਕੁਮਾਰ, ਪ੍ਰਿੰਸੀਪਲ ਜੱਜ ਫੈਮਲੀ ਕੋਰਟ ਕੈਂਪ ਕੋਰਟ ਖਮਾਣੋ, ਡਾ.ਸੋਨੀਆ ਕਿੰਨਰਾ ਅਡੀਸ਼ਨਲ ਡਿਸਟਰਿਕਟ ਐਂਡ ਸੈਸ਼ਨ ਜੱਜ ਫਤਿਹਗੜ੍ਹ ਸਾਹਿਬ, ਸ੍ਰੀ ਜਗਬੀਰ ਸਿੰਘ ਮਹਿੰਦੀ ਰੱਤਾ ਐਡੀਸ਼ਨਲ ਡਿਸਟਰਿਕਟ ਐਂਡ ਸੈਸ਼ਨ ਜੱਜ ਫਤਿਹਗੜ੍ਹ ਸਾਹਿਬ, ਸ਼੍ਰੀਮਤੀ ਗੁਰਜੀਤ ਕੌਰ ਢਿੱਲੋਂ, ਸਿਵਲ ਜੱਜ ਸੀਨੀਅਰ ਡਿਵੀਜ਼ਨ, ਸ੍ਰੀਮਤੀ ਮਮਤਾ ਕੱਕੜ ਚੀਫ ਜੂਡੀਸ਼ੀਅਲ ਮੈਜਿਸਟਰੇਟ ਫਤਿਹਗੜ੍ਹ ਸਾਹਿਬ ; ਸ੍ਰੀ ਸਿਮਰਨ ਸਿੰਘ, ਅਡੀਸ਼ਨਲ ਸਿਵਲ ਜੱਜ ਸੀਨੀਅਰ ਡਿਵੀਜ਼ਨ ,ਖਮਾਣੋ. ਸ਼੍ਰੀਮਤੀ ਅੰਕਿਤਾ ਧਵਨ ਸਿਵਲ ਜੱਜ ਜੂਨੀਅਰ ਡਿਵੀਜ਼ਨ ਖਮਾਣੋ, ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ, ਜ਼ਿਲ੍ਹਾ ਮਾਲ ਅਫ਼ਸਰ ਕਰੁਣ ਗੁਪਤਾ ਸਮੇਤ ਹੋਰ ਜੱਜ ਸਾਹਿਬਾਨ, ਜੁਡੀਸ਼ੀਅਲ ਅਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨl
Disclaimer : punjabtoday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors’ right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of punjabtoday.net or other platforms of the group. Punjab Today does not assume any responsibility or liability for the views of authors whose work appears here.
Punjab Today believes in serious, engaging, narrative journalism at a time when mainstream media houses seem to have given up on long-form writing and news television has blurred or altogether erased the lines between news and slapstick entertainment. We at Punjab Today believe that readers such as yourself appreciate cerebral journalism, and would like you to hold us against the best international industry standards. Brickbats are welcome even more than bouquets, though an occasional pat on the back is always encouraging. Good journalism can be a lifeline in these uncertain times worldwide. You can support us in myriad ways. To begin with, by spreading word about us and forwarding this reportage. Stay engaged.
— Team PT
