ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਲੋਕ ਲਹਿਰ ਸਿਰਜ ਕੇ ਪੰਜਾਬ ਨੂੰ ਆਮ ਆਦਮੀ ਪਾਰਟੀ (ਆਪ) ਦੇ ਦਿੱਲੀ ਦੇ ਆਗੂਆਂ ਦੇ ਚੁੰਗਲ ਵਿਚੋਂ ਮੁਕਤ ਕਰਵਾਉਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਆਪਣੇ ਰਾਜ ਦੀ ਭਲਾਈ ਵਾਸਤੇ ਖੁਦ ਫੈਸਲੇ ਲੈ ਸਕਣ।
ਅਕਾਲੀ ਆਗੂ ਜਿਹਨਾਂ ਦਾ ਅੱਜ ਨਾਭਾ ਜੇਲ੍ਹ ਵਿਚੋਂ ਰਿਹਾਈ ’ਤੇ ਪੁਲਿਸ ਵੱਲੋਂ ਪਾਰਟੀ ਵਰਕਰਾਂ ਤੇ ਸਮਰਥਕਾਂ ਨੂੰ ਜੇਲ੍ਹ ਪਹੁੰਚਣ ਤੋਂ ਰੋਕਣ ਲਈ ਪੂਰੀ ਵਾਹ ਲਗਾਉਣ ਦੇ ਬਾਵਜੂਦ ਲੋਕਾਂ ਨੇ ਨਿੱਘਾ ਸਵਾਗਤ ਕੀਤਾ, ਨੇ ਜ਼ੋਰ ਦੇ ਕੇ ਕਿਹਾ ਕਿ ਉਹ ਕਿਸਾਨਾਂ, ਨੌਜਵਾਨਾਂ, ਮੁਲਾਜ਼ਮਾਂ ਅਤੇ ਵਪਾਰੀਆਂ ਸਮੇਤ ਸਮੁੱਚੇ ਪੰਜਾਬੀਆਂ ਲਈ ਆਵਾਜ਼ ਬੁਲੰਦ ਕਰਦੇ ਰਹਿਣਗੇ ਅਤੇ ਕਾਨੂੰਨ ਵਿਵਸਥਾ ਸਮੇਤ ਹੋਰ ਮੁੱਦੇ ਰਹਿਣਗੇ ਭਾਵੇਂ ਉਹਨਾਂ ਖਿਲਾਫ ਜਿੰਨੇ ਮਰਜ਼ੀ ਕੇਸ ਦਰਜ ਹੋ ਜਾਣ। ਉਹਨਾਂ ਕਿਹਾ ਕਿ ਆਪ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਉਹਨਾਂ ਨੂੰ ਤੋੜ ਨਹੀਂ ਸਕਦੇ ਕਿਉਂਕਿ ’ਟਾਈਗਰ ਅਭੀ ਜ਼ਿੰਦਾ ਹੈ’। ਇਸ ਦੌਰਾਨ ਲੋਕਾਂ ਨੇ ’ਮਜੀਠੀਆ ਤੇਰੀ ਸੋਚ ’ਤੇ ਪਹਿਰਾ ਦੇਵਾਂਗੇ ਠੋਕ ਕੇ’ ਦੇ ਨਾਅਰੇ ਵੀ ਲਗਾਏ।
ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਸੁਪਰੀਮ ਕੋਰਟ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਦਖਲ ਦੇ ਕੇ ਯੂ ਪੀ ਐਸ ਸੀ ਨੂੰ ਹਦਾਇਤ ਦੇਵੇ ਕਿ ਐਡਹਾਕ ਡੀ ਜੀ ਪੀ ਗੌਰਵ ਯਾਦਵ ਨੂੰ ਤੁਰੰਤ ਅਹੁਦੇ ਤੋਂ ਹਟਾਇਆ ਜਾਵੇ ਅਤੇ ਕਿਹਾ ਕਿ ਇਹ ਪੁਲਿਸ ਅਫਸਰ ਆਪਣੇ ਆਕਾ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਖੁਸ਼ ਕਰਨ ਵਾਸਤੇ ਕਠਪੁਤਲੀ ਵਾਂਗੂ ਕੰਮ ਕਰ ਰਿਹਾ ਹੈ ਅਤੇ ਜਾਣ ਬੁੱਝ ਕੇ ਸੰਵਿਧਾਨ ਦੀ ਉਲੰਘਣਾ ਕਰ ਰਿਹਾ ਹੈ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਡੀ ਜੀ ਪੀ ਇਹ ਹਲਫੀਆ ਬਿਆਨ ਦੇਣ ਕਿ ਉਹਨਾਂ ਦੀ ਜਾਨ ਨੂੰ ਕੋਈ ਖ਼ਤਰਾ ਨਹੀਂ ਹੈ ਤੇ ਕਿਹਾ ਕਿ ਜਾਣ ਬੁੱਝ ਕੇ ਅਜਿਹੇ ਹਾਲਾਤ ਪੈਦਾ ਕੀਤੇ ਜਾ ਰਹੇ ਹਨ ਤਾਂ ਜੋ ਉਹਨਾਂ ਨੂੰ ਜਾਨੋਂ ਮਰਵਾਇਆ ਜਾ ਸਕੇ।
ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਭਗਵੰਤ ਮਾਨ ਦਾ ਜ਼ੋਰ ਚਲਦਾ ਤਾਂ ਉਹ ਉਹਨਾਂ ਨੂੰ ਜੇਲ੍ਹ ਵਿਚ ਹੀ ਮਰਵਾ ਦਿੰਦੇ। ਉਹਨਾਂ ਕਿਹਾ ਕਿ ਜੇਲ੍ਹ ਵਿਚ ਰਹਿਣ ਦੌਰਾਨ ਉਹਨਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਤੇ ਵਕੀਲਾਂ ਨਾਲ ਵੀ ਨਹੀਂ ਮਿਲਣ ਦਿੱਤਾ ਗਿਆ। ਉਹਨਾਂ ਕਿਹਾ ਕਿ ਅਜਿਹਾ ਸਭ ਕੁਝ ਉਹਨਾਂ ਨੂੰ ਮਾਨਸਿਕ ਤੌਰ ’ਤੇ ਤੋੜਨ ਵਾਸਤੇ ਕੀਤਾ ਗਿਆ ਤੇ ਉਹਨਾਂ ਦੇ ਮਨੁੱਖੀ ਅਧਿਕਾਰਾਂ ਦੀ ਵੀ ਉਲੰਘਣਾ ਕੀਤੀ ਗਈ।
ਸਰਦਾਰ ਮਜੀਠੀਆ ਨੇ ਕਿਹਾ ਕਿ ਪਟਿਆਲਾ ਪੁਲਿਸ ਨੇ ਤਾਂ ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸੁਰੱਖਿਆ ਨਾਲ ਵੀ ਸਮਝੌਤਾ ਕੀਤਾ ਅਤੇ ਉਹਨਾਂ ਦੀ ਕਾਰ ਨੂੰ ਇਕ ਫਾਸਲੇ ’ਤੇ ਰੋਕ ਦਿੱਤਾ ਗਿਆ ਜਦੋਂ ਕਿ ਚੋਣਵੇਂ ਪੱਤਰਕਾਰਾਂ ਨੂੰ ਅੱਗੇ ਆਉਣ ਦਿੱਤਾ ਗਿਆ ਜਿਹਨਾਂ ਨੇ ਆਪਣੀ ਮਨਮਰਜ਼ੀ ਦੇ ਸਵਾਲ ਪੁੱਛੇ। ਉਹਨਾਂ ਕਿਹਾ ਕਿ ਉਹ ਬਾਬਾ ਜੀ ਦੇ ਧੰਨਵਾਦੀ ਹਨ ਜਿਹਨਾਂ ਨੇ ਉਹਨਾਂ ’ਤੇ ਰਹਿਮਤ ਬਖਸ਼ਿਸ਼ ਕੀਤੀ ਤੇ ਨਾਲ ਹੀ ਉਹਨਾਂ ਸਾਰੇ ਮਹਾਂਪੁਰਖਾਂ ਦੇ ਵੀ ਰਿਣੀ ਹਨ ਜਿਹਨਾਂ ਨੇ ਇਸ ਔਖੇ ਵੇਲੇ ਉਹਨਾਂ ਨੂੰ ਆਸ਼ੀਰਵਾਦ ਦਿੱਤਾ।
ਅਕਾਲੀ ਆਗੂ ਨੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਵੀ ਧੰਨਵਾਦ ਕੀਤਾ ਜੋ ਔਖੇ ਵੇਲੇ ਉਹਨਾਂ ਦੇ ਹੱਕ ਵਿਚ ਡਟੇ ਅਤੇ ਝੂਠੇ ਕੇਸਾਂ ਤੇ ਉਹਨਾਂ ਖਿਲਾਫ ਬਦਲਾਖੋਰੀ ਦੀ ਨਿਖੇਧੀ ਕੀਤੀ ਤੇ ਇਹਨਾਂ ਆਗੂਆਂ ਵਿਚ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ, ਸੁਖਪਾਲ ਸਿੰਘ ਖਹਿਰਾ, ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਪ੍ਰਤਾਪ ਸਿੰਘ ਬਾਜਵਾ, ਭਾਰਤ ਭੂਸ਼ਣ ਆਸ਼ੂ ਤੇ ਤਰੁਣ ਚੁੱਘ ਸ਼ਾਮਲ ਹਨ। ਉਹਨਾਂ ਨੇ ਆਪਣੇ ਵਕੀਲਾਂ ਦੇ ਨਾਲ-ਨਾਲ ਆਪਣੀ ਧਰਮ ਪਤਨੀ ਤੇ ਮਜੀਠਾ ਦੇ ਐਮ ਐਲ ਏ ਗਨੀਵ ਕੌਰ ਮਜੀਠੀਆ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੂੰ ਪੁਲਿਸ ਨੇ ਲਗਾਤਾਰ ਤੰਗ ਪ੍ਰੇਸ਼ਾਨ ਕੀਤਾ ਪਰ ਉਹ ਅਡਿੱਗ ਰਹੇ।
ਸਰਦਾਰ ਮਜੀਠੀਆ ਨੇ ਇਹ ਵੀ ਦੱਸਿਆ ਕਿ ਕਿਵੇਂ ਉਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਿਤ ਰਹੇ ਅਤੇ ਕਿਵੇਂ ਉਹਨਾਂ ਆਪਣੀ ’ਹੱਕ ਸੱਚ ਦੀ ਲੜਾਈ’ ਨਿਰੰਤਰ ਲੜੀ। ਉਹਨਾਂ ਕਿਹਾ ਕਿ ਉਹ ਮਜੀਠਾ ਹਲਕੇ ਦੇ ਲੋਕਾਂ ਦੇ ਵੀ ਧੰਨਵਾਦੀ ਹਨ ਜੋ ਦਿਨ ਰਾਤ ਉਹਨਾਂ ਦੀ ਰਿਹਾਈ ਵਾਸਤੇ ਅਰਦਾਸਾਂ ਕਰਦੇ ਰਹੇ।
ਨਾਭਾ ਜੇਲ੍ਹ ਤੋਂ ਰਿਹਾਈ ਉਪਰੰਤ ਸਰਦਾਰ ਮਜੀਠੀਆ ਨੇ ਪਟਿਆਲਾ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਨਤਮਤਸਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਵੀ ਕੀਤਾ।
ਇਸ ਮੌਕੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਰਦਾਰ ਵਿਰਸਾ ਸਿੰਘ ਵਲਟੋਹਾ ਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ।
Disclaimer : punjabtoday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors’ right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of punjabtoday.net or other platforms of the group. Punjab Today does not assume any responsibility or liability for the views of authors whose work appears here.
Punjab Today believes in serious, engaging, narrative journalism at a time when mainstream media houses seem to have given up on long-form writing and news television has blurred or altogether erased the lines between news and slapstick entertainment. We at Punjab Today believe that readers such as yourself appreciate cerebral journalism, and would like you to hold us against the best international industry standards. Brickbats are welcome even more than bouquets, though an occasional pat on the back is always encouraging. Good journalism can be a lifeline in these uncertain times worldwide. You can support us in myriad ways. To begin with, by spreading word about us and forwarding this reportage. Stay engaged.
— Team PT