April 4, 2026

  • Facebook Icon
  • Twitter Icon
  • Youtube Icon
  • Instagram Icon

ਮੁੱਖ ਮੰਤਰੀ ਨੇ ਫਾਜ਼ਿਲਕਾ ਵਿੱਚ 283.99 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ

ਫਾਜ਼ਿਲਕਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਲੋਕਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦਾ ਮੁਕੰਮਲ ਸਫਾਇਆ ਕਰਨ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਹਾਕਿਆਂ ਦੀ “ਲੁੱਟ, ਝੂਠ ਅਤੇ ਵਿਸ਼ਵਾਸਘਾਤ” ਨੂੰ ਨਿਰਣਾਇਕ ਤੌਰ ‘ਤੇ ਦਰਕਿਨਾਰ ਕੀਤਾ ਜਾਵੇਗਾ ਕਿਉਂਕਿ ਸੂਬਾ ਹੁਣ ਪੂਰੀ ਤਰ੍ਹਾਂ ਆਮ ਆਦਮੀ ਪਾਰਟੀ (ਆਪ) ਦੇ ਇਮਾਨਦਾਰ ਸ਼ਾਸਨ ਅਤੇ ਲੋਕ ਪੱਖੀ ਵਿਕਾਸ ਵੱਲ ਮਜ਼ਬੂਤੀ ਨਾਲ ਵੱਧ ਰਿਹਾ ਹੈ।

ਇੱਥੇ 283.99 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਰਵਾਇਤੀ ਪਾਰਟੀਆਂ ਦਾ ਪੰਜਾਬ ਵਿੱਚ ਕੋਈ ਭਵਿੱਖ ਨਹੀਂ ਹੈ, ਜਿਨ੍ਹਾਂ ਨੇ ਵਾਰ-ਵਾਰ “ਪੰਜਾਬ ਨਾਲ ਵਿਸ਼ਵਾਸਘਾਤ ਕੀਤਾ” ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸਿੱਖਿਆ, ਸਿਹਤ ਸੰਭਾਲ, ਨੌਕਰੀਆਂ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਆਪਕ ਕਦਮ ਚੱਕੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਲੋਕਾਂ ਦਾ ਇੱਕ-ਇੱਕ ਪੈਸਾ ਸਿਆਸੀ ਪਰਿਵਾਰਾਂ ਦੇ ਨਿੱਜੀ ਹਿੱਤਾਂ ਦੀ ਬਜਾਇ ਲੋਕਾਂ ਦੀ ਭਲਾਈ ‘ਤੇ ਹੀ ਖਰਚ ਕੀਤਾ ਜਾਵੇ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਖੋਖਲੇ ਵਾਅਦਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰਦੀਆਂ ਰਹਿੰਦੀਆਂ ਹਨ ਪਰ ਪੰਜਾਬੀ ਹੁਣ ਉਨ੍ਹਾਂ ਦੇ ‘ਸ਼ੱਕੀ ਕਿਰਦਾਰ’ ਤੋਂ ਪੂਰੀ ਤਰ੍ਹਾਂ ਜਾਣੂ ਹਨ ਅਤੇ ਇੱਕ ਵਾਰ ਫਿਰ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ। ਉਨ੍ਹਾਂ ਕਿਹਾ, “ਪੰਜਾਬ ਦੇ ਲੋਕ 2027 ਵਿੱਚ ਕਾਂਗਰਸ, ਭਾਜਪਾ ਅਤੇ ਅਕਾਲੀਆਂ ਨੂੰ ਸਿਆਸਤ ਤੋਂ ਪੂਰੀ ਤਰ੍ਹਾਂ ਬਾਹਰ ਸੁੱਟ ਦੇਣਗੇ। ਇਹ ਪਾਰਟੀਆਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਵਾ ਵਿੱਚ ਕਿਲ੍ਹੇ ਬਣਾ ਰਹੀਆਂ ਹਨ ਪਰ ਪੰਜਾਬੀ ਹੁਣ ਉਨ੍ਹਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ ਕਿਉਂਕਿ ਉਹ ਉਨ੍ਹਾਂ ਦੀਆਂ ਚਾਲਾਂ ਤੋਂ ਪੂਰੀ ਤਰ੍ਹਾਂ ਜਾਣੂ ਹਨ।”

ਉਨ੍ਹਾਂ ਕਿਹਾ, “ਲੋਕ ਇਨ੍ਹਾਂ ਪਾਰਟੀਆਂ ਨੂੰ ਉਨ੍ਹਾਂ ਦੇ ਪਾਪਾਂ ਲਈ ਕਦੇ ਮੁਆਫ਼ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਦੁਬਾਰਾ ਢੁਕਵਾਂ ਸਬਕ ਸਿਖਾਉਣਗੇ। ਲੋਕਾਂ ਨੇ ਉਨ੍ਹਾਂ ਨੂੰ ਵਾਰ-ਵਾਰ ਚੁਣਿਆ ਪਰ ਉਹ ਹਰ ਵਾਰ ਗੱਦਾਰ ਸਾਬਤ ਹੋਏ ਅਤੇ ਉਨ੍ਹਾਂ ਨੇ ਹਮੇਸ਼ਾ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਵਿਸ਼ਵਾਸ਼ਘਾਤ ਕੀਤਾ।”

ਉਨ੍ਹਾਂ ਕਿਹਾ, “ਰਵਾਇਤੀ ਰਾਜਨੀਤਿਕ ਪਾਰਟੀਆਂ ਨੂੰ ਗੱਲ ਹਜ਼ਮ ਨਹੀਂ ਹੋ ਰਹੀ ਕਿ “ਇੱਕ ਆਮ ਆਦਮੀ ਦਾ ਪੁੱਤਰ” ਸੂਬੇ ਦੀ ਸੱਤਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਇਹਨਾਂ ਪਾਰਟੀਆਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰੁਖ਼ ਕਾਰਨ ਲੋਕਾਂ ਦਾ ਇਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ। ਪਹਿਲਾਂ ਦੇ ਸ਼ਾਸਕ ਪੰਜਾਬ ਅਤੇ ਪੰਜਾਬੀਆਂ ਨਾਲੋਂ ਆਪਣੇ ਪਰਿਵਾਰਾਂ ਦੀ ਜ਼ਿਆਦਾ ਚਿੰਤਾ ਕਰਦੇ ਸਨ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ।”

Bhagwant Fazilkaਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਾਰਟੀਆਂ ਸਿਰਫ਼ ਸੂਬੇ ਦੀ ਦੌਲਤ ਲੁੱਟਣ ਲਈ ਸੱਤਾ ਦੀ ਤਾਂਘ ਰੱਖਦੀਆਂ ਹਨ। ਉਨ੍ਹਾਂ ਕਿਹਾ, “ਉਹ ਸਿਰਫ਼ ਪੰਜਾਬ ਨੂੰ ਲੁੱਟਣ ਲਈ ਸੱਤਾ ਵਿੱਚ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਨੂੰ ਕਦੇ ਵੀ ਸੂਬੇ ਜਾਂ ਇਸ ਦੇ ਲੋਕਾਂ ਦੀ ਚਿੰਤਾ ਨਹੀਂ ਹੈ। ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਕੇ ਸੱਤਾ ਦੀ ਆਪਣੀ ਲਾਲਸਾ ਨੂੰ ਪੂਰਾ ਕਰਨਾ ਹੈ। ਇਸ ਸਟੇਜ ਤੋਂ ਅਸੀਂ ਸਿੱਖਿਆ, ਸਿਹਤ, ਬਿਜਲੀ ਅਤੇ ਖੇਤੀਬਾੜੀ ਬਾਰੇ ਗੱਲ ਕਰਦੇ ਹਾਂ ਪਰ ਉਹ ਹਮੇਸ਼ਾ ਸਟੇਜ ਤੋਂ ਸੱਤਾ ਹਾਸਲ ਕਰਨ ਬਾਰੇ ਹੀ ਗੱਲ ਕਰਦੇ ਹਨ।”

ਜਨਤਾ ਦਰਮਿਆਨ ਵਿਰੋਧੀ ਆਗੂਆਂ ਦਾ ਵਿਸ਼ਵਾਸ਼ ਖਤਮ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਇਹ ਮੌਕਾਪ੍ਰਸਤ ਆਗੂ ਹੈਰਾਨ ਹਨ ਕਿਉਂਕਿ ਉਨ੍ਹਾਂ ਨੂੰ ਲੋਕਾਂ ਵੱਲੋਂ ਕੋਈ ਹੁੰਗਾਰਾ ਨਹੀਂ ਮਿਲ ਰਿਹਾ। ਉਨ੍ਹਾਂ ਦਾ ਏਜੰਡਾ ਸਿਰਫ ਉਨ੍ਹਾਂ ਦੇ ਪਰਿਵਾਰਾਂ ਤੱਕ ਹੀ ਸੀਮਤ ਹੈ। ਉਨ੍ਹਾਂ ਨੇ ਸਾਲਾਂ ਤੱਕ ਰਾਜ ਕੀਤਾ ਪਰ ਅਯੋਗਤਾ ਅਤੇ ਕੁਸ਼ਾਸਨ ਕਾਰਨ ਲੋਕਾਂ ਨੇ ‘ਆਪ’ ਨੂੰ ਚੁਣਿਆ ਜੋ ਉਨ੍ਹਾਂ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਹ ਪਾਰਟੀਆਂ ਕਦੇ ਵੀ ਪੰਜਾਬ ਪ੍ਰਤੀ ਵਫ਼ਾਦਾਰ ਨਹੀਂ ਰਹੀਆਂ। ਉਹ ਈਰਖਾ ਕਰਦੇ ਹਨ ਕਿਉਂਕਿ ‘ਆਪ’ ਨੇ ਆਮ ਲੋਕਾਂ ਦੀ ਭਲਾਈ ਦਾ ਏਜੰਡਾ ਅਪਣਾਇਆ ਹੈ।”

ਅਕਾਲੀ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ, “ਇਹ ਪਾਰਟੀਆਂ ਸੂਬੇ ਨੂੰ ਲੁੱਟਣ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ। ਸੁਖਬੀਰ ਬਾਦਲ ਜਨਤਾ ਵਿੱਚ ਆਪਣਾ ਅਧਾਰ ਗੁਆ ਚੁੱਕਾ ਹੈ ਅਤੇ ਭਾੜੇ ਦੇ ਵਰਕਰਾਂ ਨਾਲ ਰੈਲੀਆਂ ਵਿੱਚ ਭੀੜ ਦਿਖਾ ਰਹੇ ਹਨ। ਹਰ ਰੈਲੀ ਵਿੱਚ ਉਹੀ ਲੋਕ ਦਿਖਾਈ ਦੇ ਰਹੇ ਹਨ। ਉਹ ਸਰਕਾਰ ਦੇ ਬੇਮਿਸਾਲ ਕੰਮਾਂ ਕਾਰਨ ਆਪਣਾ ਮਾਨਸਿਕ ਸੰਤਲਨ ਗੁਆ ਚੁੱਕੇ ਹਨ, ਜਿਸ ਕਾਰਨ ਉਹ ਡਾਇਨਾਸੌਰਾਂ ਦੀ ਵਾਪਸੀ ਵਰਗੇ ਤਰਕਹੀਣ ਬਿਆਨ ਦੇ ਰਹੇ ਹਨ।”

ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਬਿਆਨ ਨਿਰਾਸ਼ਾ ਨੂੰ ਦਰਸਾਉਂਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ “ਅਜਿਹੇ ਬਿਆਨਾਂ ਦੇ ਆਧਾਰ ‘ਤੇ ਉਹ ਸੱਤਾ ਵਿੱਚ ਵਾਪਸ ਆਉਣ ਦੇ ਦਿਨ-ਰਾਤ ਸੁਪਨੇ ਦੇਖ ਰਹੇ ਹਨ, ਪਰ ਇਹ ਕਦੇ ਸੰਭਵ ਨਹੀਂ ਹੋ ਸਕਦਾ। ਇਹ ਆਗੂ ਸਵੇਰ ਤੋਂ ਹੀ ਮੇਰੇ ਵਿਰੁੱਧ ਬੋਲਣਾ ਸ਼ੁਰੂ ਕਰ ਦਿੰਦੇ ਹਨ ਕਿਉਂਕਿ ਮੈਂ ਲੋਕਾਂ ਸਾਹਮਣੇ ਉਨ੍ਹਾਂ ਦੀ ਅਸਲੀਅਤ ਨੂੰ ਉਜਾਗਰ ਕੀਤਾ ਹੈ। ਕਾਂਗਰਸ ਅਤੇ ਅਕਾਲੀਆਂ ਦੇ ਨਾਮ ਇੰਨੇ ਬਦਨਾਮ ਹੋ ਗਏ ਹਨ ਕਿ ਜੇ ਉਨ੍ਹਾਂ ਦਾ ਨਾਮ ਦਰੱਖਤ ‘ਤੇ ਵੀ ਲਿਖਿਆ ਜਾਵੇ ਤਾਂ ਉਹ ਸੁੱਕ ਜਾਵੇਗਾ। ਇਸ ਲਈ ਲੋਕਾਂ ਨੂੰ ਉਨ੍ਹਾਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ।

‘ਆਪ’ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਲੋਕਾਂ ਦੀ ਖੂਨ-ਪਸੀਨੇ ਦੀ ਕਮਾਈ ਨੂੰ ਬਹੁਤ ਬੇਰਹਿਮੀ ਨਾਲ ਲੁੱਟਿਆ ਹੈ ਅਤੇ ਇਸ ਲਈ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾਵੇਗਾ। ਇਸ ਤੋਂ ਉਲਟ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇੱਕ-ਇੱਕ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਕਰ ਰਹੀ ਹੈ। ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਣ ਲਈ 3100 ਖੇਡ ਮੈਦਾਨ ਤਿਆਰ ਕਰਨ ਲਈ 190 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।

ਸਿਹਤ ਸੰਭਾਲ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ, 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ। 31 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਕਾਰਡ ਮਿਲੇ ਹਨ ਅਤੇ 1.65 ਲੱਖ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਉਠਾਇਆ ਹੈ। ਲੋਕਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।”

ਖੇਤੀਬਾੜੀ ਅਤੇ ਬਿਜਲੀ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੀ ਵਾਰ, ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਟਿਊਬਵੈੱਲਾਂ ਲਈ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਮਿਲੀ ਹੈ। ਹੁਣ ਦਿਨ ਵੇਲੇ ਵੀ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਦੇ ਜੀਵਨ ਵਿੱਚ ਪ੍ਰਭਾਵੀ ਤਬਦੀਲੀ ਦੇਖਣ ਨੂੰ ਮਿਲੀ ਹੈ। ਸੂਬਾ ਵਾਸੀਆਂ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਖਰਚ ਕੀਤਾ ਜਾ ਰਿਹਾ ਹੈ।”

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਸਾਰੇ ਖੇਤਰਾਂ ਵਿੱਚ ਢਾਂਚਾਗਤ ਤਬਦੀਲੀ ਲਿਆਂਦੀ ਹੈ। “ਲੋਕਾਂ ਦੇ ਟੈਕਸ ਦਾ ਪੈਸਾ ਉਨ੍ਹਾਂ ਦਾ ਆਪਣਾ ਹੈ ਅਤੇ ਇਹ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਵਿਕਾਸ ‘ਤੇ ਖਰਚ ਕੀਤਾ ਜਾ ਰਿਹਾ ਹੈ। 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, 65,000 ਤੋਂ ਵੱਧ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਤੋਂ ਬਿਨਾਂ ਨੌਕਰੀਆਂ ਮਿਲੀਆਂ ਹਨ, ਸੜਕਾਂ ਵਿੱਚ ਸੁਧਾਰ ਹੋਇਆ ਹੈ, ਟੋਲ ਪਲਾਜ਼ਾ ਬੰਦ ਕੀਤੇ ਗਏ ਹਨ, ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਹੋਈ ਹੈ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।”

ਸਿੰਚਾਈ ਸੁਧਾਰਾਂ ਬਾਰੇ ਉਨ੍ਹਾਂ ਕਿਹਾ, “ਜਦੋਂ ਅਸੀਂ ਸੱਤਾ ਸੰਭਾਲੀ ਸੀ ਤਾਂ ਸਿਰਫ਼ 21 ਫ਼ੀਸਦ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਸੀ। ਅੱਜ ਇਹ 68 ਫ਼ੀਸਦ ਹੋ ਗਿਆ ਹੈ ਅਤੇ ਅਗਲੇ ਝੋਨੇ ਦੇ ਸੀਜ਼ਨ ਤੱਕ 85 ਫ਼ੀਸਦ ਤੱਕ ਪਹੁੰਚ ਜਾਵੇਗਾ। ਨਹਿਰਾਂ ਨੂੰ ਸੁਰਜੀਤ ਕਰਨ ਲਈ 6,500 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਪਹਿਲੀ ਵਾਰ 1444 ਪਿੰਡ ਨਹਿਰੀ ਪਾਣੀ ਪ੍ਰਾਪਤ ਕਰ ਰਹੇ ਹਨ।”

ਸਮਾਜ ਭਲਾਈ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “18 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਨਕਦ ਲਾਭ ਦੇਣ ਲਈ ਯੋਜਨਾ ਸ਼ੁਰੂ ਕੀਤੀ ਗਈ ਹੈ। ਟੈਕਸਦਾਤਾਵਾਂ ਦਾ ਪੈਸਾ ਭਲਾਈ ਅਤੇ ਵਿਕਾਸ ਸਕੀਮਾਂ ਰਾਹੀਂ ਲੋਕਾਂ ਨੂੰ ਵਾਪਸ ਕੀਤਾ ਜਾ ਰਿਹਾ ਹੈ। ਸਾਰੀਆਂ ਗਰੰਟੀਆਂ ਪੂਰੀਆਂ ਹੋ ਗਈਆਂ ਹਨ ਅਤੇ ਹੋਰ ਤਰੱਕੀ ਲਈ ਯਤਨ ਜਾਰੀ ਰਹਿਣਗੇ।”

ਸਿੱਖਿਆ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ 2024 ਵਿੱਚ ਕੇਰਲ ਨੂੰ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। 740 ਵਿਦਿਆਰਥੀਆਂ ਨੇ ਜੇ.ਈ.ਈ. ਅਤੇ 1284 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ। 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ, ਜਦੋਂ ਕਿ 60 ਪਹਿਲਾਂ ਹੀ ਕਾਰਜਸ਼ੀਲ ਹਨ। ਪਹਿਲੀ ਵਾਰ 24 ਲੱਖ ਮਾਪਿਆਂ ਨੇ ਮੈਗਾ ਪੀ.ਟੀ.ਐਮ. ਵਿੱਚ ਹਿੱਸਾ ਲਿਆ।

ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮੈਡੀਕਲ ਅਤੇ ਨਾਨ-ਮੈਡੀਕਲ ਸਮੇਤ ਸਾਰੇ ਵਿਸ਼ੇ ਉਪਲਬਧ ਹਨ। ਹਥਿਆਰਬੰਦ ਸੈਨਾਵਾਂ, ਨੀਟ, ਜੇ.ਈ.ਈ. ਅਤੇ ਸੀ.ਐਲ.ਏ.ਟੀ. ਲਈ ਵੀ ਕੋਚਿੰਗ ਪ੍ਰਦਾਨ ਕੀਤੀ ਜਾ ਰਹੀ ਹੈ। ਸਿੱਖਿਆ ਸਮਾਜ ਦੀਆਂ ਸਮੱਸਿਆਵਾਂ ਦਾ ਹੱਲ ਹੈ ਅਤੇ ਅਸੀਂ ਇਸ ਖੇਤਰ ਦੇ ਸੁਧਾਰ ਲਈ ਲਗਾਤਾਰ ਯਤਨਸ਼ੀਲ ਹਾਂ।

ਉਨ੍ਹਾਂ ਕਿਹਾ, “ਸਿੱਖਿਆ ਵਿਕਾਸ ਦੀ ਕੁੰਜੀ ਹੈ। ਭਵਿੱਖ ਵਿੱਚ ਵਿਅਕਤੀ ਨੂੰ ਧਨ ਨਾਲ ਨਹੀਂ, ਸਗੋਂ ਬੱਚਿਆਂ ਦੀ ਸਿੱਖਿਆ ਨਾਲ ਅਮੀਰ ਮੰਨਿਆ ਜਾਵੇਗਾ। ਸਾਡੇ ਬੱਚੇ ਪ੍ਰਤਿਭਾਸ਼ਾਲੀ ਹਨ, ਉਨ੍ਹਾਂ ਕੋਲ ਸਿਰਫ਼ ਮੌਕਿਆਂ ਦੀ ਘਾਟ ਸੀ, ਜੋ ਅਸੀਂ ਹੁਣ ਪ੍ਰਦਾਨ ਕਰ ਰਹੇ ਹਾਂ।

ਉਨ੍ਹਾਂ ਇੱਕ ਨਿੱਜੀ ਉਦਾਹਰਣ ਦਿੰਦਿਆਂ ਕਿਹਾ ਕਿ “ਸਾਲ 2008-09 ਵਿੱਚ, ਮੈਂ ਦੋਨਾਣਾ ਪਿੰਡ ਵਿੱਚ ਇੱਕ ਕੁੜੀ ਨੂੰ ਮਿਲਿਆ, ਜਿਸ ਨੇ ਪੰਜਵੀਂ ਜਮਾਤ ਵਿੱਚ ਸੂਬੇ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ, ਪਰ ਉਹ ਅਗਲੇਰੀ ਸਿੱਖਿਆ ਦਾ ਖਰਚਾ ਨਹੀਂ ਚੁੱਕ ਸਕੀ। ਮੈਂ ਉਸ ਲਈ ਸਪਾਂਸਰਸ਼ਿਪ ਦਾ ਪ੍ਰਬੰਧ ਕੀਤਾ। ਅੱਜ ਉਹ ਇੱਕ ਵੈਟਰਨਰੀ ਡਾਕਟਰ ਹੈ। ਇਹ ਦਰਸਾਉਂਦਾ ਹੈ ਕਿ ਸਾਡੇ ਬੱਚਿਆਂ ਨੂੰ ਸਿਰਫ਼ ਮੌਕੇ ਦੀ ਲੋੜ ਹੈ।”

ਰੋਜ਼ਗਾਰ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “65,000 ਤੋਂ ਵੱਧ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ। ਨੌਜਵਾਨ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਇਹ ਕੰਮ ਦਹਾਕੇ ਪਹਿਲਾਂ ਕੀਤੇ ਜਾਣੇ ਚਾਹੀਦੇ ਸਨ, ਪਰ ਹੁਣ ਪੰਜਾਬ ਸੁਹਿਰਦਤਾ ਨਾਲ ਅੱਗੇ ਵਧ ਰਿਹਾ ਹੈ।

ਵਿਕਾਸ ਕਾਰਜਾਂ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ, “ਫਾਜ਼ਿਲਕਾ ਵਿੱਚ ਬੁਨਿਆਦੀ ਢਾਂਚੇ, ਸਿੰਚਾਈ, ਸੰਪਰਕ ਅਤੇ ਜਨਤਕ ਸੇਵਾਵਾਂ ਨੂੰ ਹੁਲਾਰਾ ਦੇਣ ਲਈ 283.99 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਵਿੱਚ ਪੇਂਡੂ ਲਿੰਕ ਸੜਕਾਂ, ਸੜਕਾਂ ਨੂੰ ਚੌੜਾ ਅਤੇ ਅਪਗ੍ਰੇਡ ਕਰਨਾ, ਪੁਲਾਂ ਦਾ ਨਵੀਨੀਕਰਨ ਅਤੇ ਅਨਾਜ ਮੰਡੀਆਂ ਦਾ ਵਿਕਾਸ ਸ਼ਾਮਲ ਹੈ। ਇਸ ਸਰਹੱਦੀ ਜ਼ਿਲ੍ਹੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਜਲਦ ਹੀ ਇੱਕ ਨਵਾਂ ਮੈਡੀਕਲ ਕਾਲਜ ਵੀ ਖੋਲ੍ਹਿਆ ਜਾ ਰਿਹਾ ਹੈ।

Disclaimer : punjabtoday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors’ right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of punjabtoday.net or other platforms of the group. Punjab Today does not assume any responsibility or liability for the views of authors whose work appears here.

Punjab Today believes in serious, engaging, narrative journalism at a time when mainstream media houses seem to have given up on long-form writing and news television has blurred or altogether erased the lines between news and slapstick entertainment. We at Punjab Today believe that readers such as yourself appreciate cerebral journalism, and would like you to hold us against the best international industry standards. Brickbats are welcome even more than bouquets, though an occasional pat on the back is always encouraging. Good journalism can be a lifeline in these uncertain times worldwide. You can support us in myriad ways. To begin with, by spreading word about us and forwarding this reportage. Stay engaged.

— Team PT

Punjab Today Logo Final (punjabi)