ਨੰਗਲ: ਨੰਗਲ ਨੂੰ ਆਧੁਨਿਕ ਬੁਨਿਆਦੀ ਢਾਂਚੇ, ਹੁਨਰ ਵਿਕਾਸ ਅਤੇ ਸੈਰ-ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕਰਨ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 75 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ, ਕਾਰਗਿਲ ਸ਼ਹੀਦ ਕੈਪਟਨ ਅਮੋਲ ਕਾਲੀਆ ਦੇ ਨਾਮ ‘ਤੇ 23 ਕਰੋੜ ਰੁਪਏ ਦਾ ਸੈਂਟਰ ਆਫ਼ ਐਕਸੀਲੈਂਸ ਅਤੇ ਸਿੱਖਿਆ ਬੁਨਿਆਦੀ ਢਾਂਚੇ ਵਿੱਚ ਵੱਡੇ ਪੱਧਰ ‘ਤੇ ਅੱਪਗ੍ਰੇਡਸ਼ਨ ਕਰਨਾ ਸ਼ਾਮਲ ਹਨ।
ਮੁੱਖ ਮੰਤਰੀ ਨੇ ਇਹਨਾਂ ਪਹਿਲਕਦਮੀਆਂ ਨੂੰ ਵਿਕਾਸ ਵਿੱਚ ਸਾਲਾਂ ਤੋਂ ਆਈ ਖੜੋਤ ਨੂੰ ਦੂਰ ਕਰਨ ਪ੍ਰਤੀ ਫੈਸਲਾਕੁੰਨ ਕਦਮ ਦੱਸਦਿਆਂ ਇੱਕ ਅਜਿਹੇ ਪ੍ਰਸ਼ਾਸਨਿਕ ਮਾਡਲ ਦੀ ਰੂਪਰੇਖਾ ਦਿੱਤੀ ਜਿਸ ਵਿੱਚ ਰੋਬੋਟਿਕਸ, ਇਲੈਕਟ੍ਰਿਕ ਵਾਹਨ, ਸੂਰਜੀ ਤਕਨਾਲੋਜੀ ਅਤੇ ਡਰੋਨ ਸਿਖਲਾਈ ਵਰਗੇ ਅਤਿ-ਆਧੁਨਿਕ ਖੇਤਰਾਂ ਵਿੱਚ ਉਦਯੋਗ ਪੱਖੀ ਹੁਨਰ ਸਿਖਲਾਈ, ਔਰਤਾਂ ਲਈ ਤਕਨੀਕੀ ਸਿੱਖਿਆ ਤੱਕ ਪਹੁੰਚ ਅਤੇ ਪੰਜਾਬ ਦੀ ਖੇਤੀਬਾੜੀ ਰੀੜ੍ਹ ਦੀ ਹੱਡੀ ਨੂੰ ਮਜ਼ਬੂਤ ਕਰਨ ਲਈ ਭਾਖੜਾ ਨਹਿਰ ਦੇ ਬਰਾਬਰ ਵੱਡੇ ਪੱਧਰ ‘ਤੇ ਪਾਣੀ ਪ੍ਰਦਾਨ ਕਰਨਾ ਸ਼ਾਮਲ ਹੈ।
ਇਸ ਕਦਮ ਨੂੰ ਸਿਆਸੀ ਵਿਰੋਧ ਨਾਲ ਜੋੜਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਦੀ ਸਰਪ੍ਰਸਤੀ ਅਤੇ ਪੰਜਾਬ ਦੇ ਸਮਾਜਿਕ ਤਾਣੇ-ਬਾਣੇ ਨੂੰ ਕਮਜ਼ੋਰ ਕਰਨ ਵਾਲਿਆਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਨੌਕਰੀਆਂ, ਸਿੱਖਿਆ ਅਤੇ ਬੁਨਿਆਦੀ ਢਾਂਚੇ ‘ਤੇ ਕੇਂਦ੍ਰਿਤ ਇਮਾਨਦਾਰ ਸ਼ਾਸਨ ਦੇ ਮਾਡਲ ਵੱਲ ਨਿਰਣਾਇਕ ਤੌਰ ‘ਤੇ ਅੱਗੇ ਵਧ ਰਹੇ ਹਨ।
ਲੋਕਾਂ ਨੂੰ 75 ਕਰੋੜ ਰੁਪਏ ਦੇ ਵਿਕਾਸ ਕਾਰਜ ਸਮਰਪਿਤ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀਆਂ ‘ਤੇ ਪੀੜ੍ਹੀਆਂ ਦੀ ਨਸਲਕੁਸ਼ੀ ਦਾ ਮੁਕੱਦਮਾ ਦਰਜ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੇ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ ਸੀ ਅਤੇ ਉਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਨਸ਼ਿਆਂ ਦੇ ਵਪਾਰ ਨੇ ਆਪਣੇ ਪੈਰ ਪਸਾਰੇ ਸਨ। ਇਨ੍ਹਾਂ ਆਗੂਆਂ ਦੇ ਹੱਥ ਆਪਣੇ ਸਰਕਾਰੀ ਵਾਹਨਾਂ ਵਿੱਚ ਸੂਬੇ ਵਿੱਚ ਸਪਲਾਈ ਕੀਤੇ ਜਾਣ ਵਾਲੇ ਨਸ਼ਿਆਂ ਦਾ ਸ਼ਿਕਾਰ ਹੋਏ ਲੱਖਾਂ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ। ਇਹ ਪਾਪ ਮੁਆਫ਼ ਨਹੀਂ ਕੀਤੇ ਜਾ ਸਕਦੇ ਅਤੇ ਇਹਨਾਂ ਆਗੂਆਂ ਨੂੰ ਲੋਕਾਂ ਵੱਲੋਂ ਉਨ੍ਹਾਂ ਦੇ ਗੁਨਾਹਾਂ ਲਈ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ।”
ਅਕਾਲੀ ਲੀਡਰਸ਼ਿਪ ‘ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਮੌਕਾਪ੍ਰਸਤ ਆਗੂ ਹਨ ਜੋ ਆਪਣੀ ਸਹੂਲਤ ਅਤੇ ਨਿੱਜੀ ਸਿਆਸੀ ਹਿੱਤਾਂ ਅਨੁਸਾਰ ਗਿਰਗਿਟ ਵਾਂਗ ਆਪਣਾ ਰੰਗ ਅਤੇ ਪੱਖ ਬਦਲਦੇ ਹਨ। ਉਨ੍ਹਾਂ ਨੇ ਲੰਬੇ ਸਮੇਂ ਤੋਂ ਆਪਣੇ ਆਪ ਨੂੰ ਕਿਸਾਨ ਕਹਿ ਕੇ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਕੀ ਉਹ ਦੱਸ ਸਕਦੇ ਹਨ ਕਿ ਕੋਈ ਵੀ ਅਨਾਜ ਉਤਪਾਦਕ ਬੱਸਾਂ ਦਾ ਇੱਕ ਵੱਡਾ ਬੇੜਾ ਅਤੇ ਗੁੜਗਾਓਂ ਵਿੱਚ ਇੱਕ ਆਲੀਸ਼ਾਨ ਹੋਟਲ ਕਿਵੇਂ ਬਣਾ ਸਕਦਾ ਹੈ? ਇਹ ਸਭ ਕੁਝ ਆਪਣੇ ਨਿੱਜੀ ਸਿਆਸੀ ਲਾਭਾਂ ਲਈ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਨੂੰ ਵੇਚ ਕੇ ਬਣਾਇਆ ਗਿਆ ਹੈ।”
ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਸੁਖਬੀਰ ਸਿੰਘ ਬਾਦਲ ਨੇ ਜਨਤਾ ਵਿੱਚ ਆਪਣਾ ਵਿਸ਼ਵਾਸ਼ ਗੁਆ ਦਿੱਤਾ ਹੈ ਅਤੇ ਰੈਲੀਆਂ ਵਿੱਚ ਭੀੜ ਦਿਖਾਉਣ ਲਈ ਪੈਸੇ ਦੇ ਕੇ ਬੁਲਾਏ ਗਏ ਵਰਕਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਹਰ ਅਕਾਲੀ ਰੈਲੀ ਵਿੱਚ ਉਹੀ ਭੀੜ ਮੌਜੂਦ ਹੁੰਦੀ ਹੈ। ਸੂਬਾ ਸਰਕਾਰ ਵੱਲੋਂ ਕੀਤੇ ਗਏ ਬੇਮਿਸਾਲ ਕੰਮਾਂ ਕਾਰਨ ਉਹ ਆਪਣਾ ਮਾਨਸਿਕ ਸੁਤੰਲਨ ਗੁਆ ਚੁੱਕੇ ਹਨ ਜਿਸ ਕਾਰਨ ਉਹ ਬੇਬੁਨਿਆਦ ਅਤੇ ਤਰਕਹੀਣ ਬਿਆਨ ਦੇ ਰਹੇ ਹਨ। ਅਜਿਹੇ ਬਿਆਨਾਂ ਦੇ ਆਧਾਰ ‘ਤੇ ਹੀ ਸਾਬਕਾ ਉਪ ਮੁੱਖ ਮੰਤਰੀ ਸੱਤਾ ਵਿੱਚ ਵਾਪਸੀ ਦੇ ਸੁਪਨੇ ਦੇਖ ਰਹੇ ਹਨ ਜੋ ਕਦੇ ਵੀ ਸੰਭਵ ਨਹੀਂ ਹੋਵੇਗਾ।”
ਪਿਛਲੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਸਾਬਕਾ ਉਪ ਮੁੱਖ ਮੰਤਰੀ ਦਾਅਵਾ ਕਰਦੇ ਹਨ ਕਿ ਉਹਨਾਂ ਨੇ ਆਪਣੇ ਸ਼ਾਸਨ ਦੌਰਾਨ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕੀਤੇ ਪਰ ਕੋਟਕਪੁਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ‘ਬੇਅਦਬੀ’ ਹੋਈ ਅਤੇ ਬੇਕਸੂਰਾਂ ਨੂੰ ਮਾਰਿਆ ਗਿਆ, ਬਾਰੇ ਚੁੱਪ ਕਿਉਂ ਬੈਠੇ ਹਨ। ਇਹ ਸਾਰੀਆਂ ਘਟਨਾਵਾਂ ਉਨ੍ਹਾਂ ਦੇ ਸ਼ਾਸਨ ਦੌਰਾਨ ਵਾਪਰੀਆਂ। ਉਹ ਇਨ੍ਹਾਂ ‘ਬੇਅਦਬੀ’ ਦੀਆਂ ਘਟਨਾਵਾਂ ਨੂੰ ਭੁੱਲ ਗਏ ਹਨ ਅਤੇ ਵਿਸ਼ਵਾਸ ਕਰਦੇ ਹਨ ਕਿ ਲੋਕ ਵੀ ਇਨ੍ਹਾਂ ਨੂੰ ਭੁੱਲ ਜਾਣਗੇ, ਪਰ ਲੋਕ ਇਸ ਨੂੰ ਕਦੇ ਨਹੀਂ ਭੁੱਲਣਗੇ। ਉਨ੍ਹਾਂ ਦਾ ਪਰਿਵਾਰ ਇਸ ਵਿੱਚ ਸ਼ਾਮਲ ਸੀ। ਉਨ੍ਹਾਂ ਦੀ ‘ਪੰਜਾਬ ਬਚਾਓ ਯਾਤਰਾ’ ਅਸਲ ਵਿੱਚ ‘ਪਰਿਵਾਰ ਬਚਾਓ ਯਾਤਰਾ’ ਹੈ। 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਹ ਪੰਜਾਬ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਕਾਲੀਆਂ ਨੇ ਸੂਬੇ ਨੂੰ ਬੁਰੀ ਤਰ੍ਹਾਂ ਲੁੱਟਿਆ ਹੈ, ਪੰਜਾਬੀਆਂ ਦੀ ਮਾਨਸਿਕਤਾ ਨੂੰ ਭਾਵਨਾਤਮਕ ਤੌਰ ‘ਤੇ ਕੁਚਲਿਆ ਹੈ ਅਤੇ ਮਾਫੀਆ ਨੂੰ ਸਰਪ੍ਰਸਤੀ ਦਿੱਤੀ ਹੈ।”
ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਸ਼ੱਕੀ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂ ਹਨ, ਇਸ ਲਈ ਲੋਕ ਹੁਣ ਉਨ੍ਹਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ। ਜਿਨ੍ਹਾਂ ਆਗੂਆਂ ਦੇ ਘਰਾਂ ਤੱਕ ਪਹਿਲਾਂ ਨਹਿਰਾਂ ਜਾਂਦੀਆਂ ਸਨ, ਉਨ੍ਹਾਂ ਨੇ ਕਦੇ ਇਸ ਦੀ ਪਰਵਾਹ ਨਹੀਂ ਕੀਤੀ। ਸੁਖਬੀਰ ਸਿੰਘ ਬਾਦਲ ਇੱਕ ਕਾਨਵੈਂਟ ਸਕੂਲ ਵਿੱਚ ਪੜ੍ਹੇ-ਲਿਖੇ ਆਗੂ ਹਨ ਜੋ ਪੰਜਾਬ ਦੀ ਮੁੱਢਲੀ ਭੂਗੋਲਿਕ ਸਥਿਤੀ ਤੋਂ ਪੂਰੀ ਤਰ੍ਹਾਂ ਅਣਜਾਣ ਹਨ ਪਰ ਫਿਰ ਵੀ ਉਹ ਸੂਬੇ ‘ਤੇ ਰਾਜ ਕਰਨਾ ਚਾਹੁੰਦੇ ਹਨ।”
ਵਿਆਪਕ ਸਿਆਸੀ ਦਾਅਵਿਆਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ, “ਜਿਨ੍ਹਾਂ ਨੇ ਪਾਣੀ ਦੇ ਰਾਖੇ ਹੋਣ ਦਾ ਦਾਅਵਾ ਕੀਤਾ ਸੀ, ਉਨ੍ਹਾਂ ਨੇ ਹੀ ਇਸ ਨੂੰ ਬੁਰੀ ਤਰ੍ਹਾਂ ਤਬਾਹ ਕਰ ਦਿੱਤਾ ਅਤੇ ਜਿਨ੍ਹਾਂ ਨੇ ਆਪਣੇ ਆਪ ਨੂੰ ‘ਬਾਣੀ’ ਦੇ ਸੇਵਾਦਾਰ ਵਜੋਂ ਪੇਸ਼ ਕੀਤਾ ਉਹ ਹੀ ਬੇਅਦਬੀ ਨੂੰ ਰੋਕਣ ਵਿੱਚ ਅਸਫਲ ਰਹੇ। ਇਸੇ ਤਰ੍ਹਾਂ ਦੇਸ਼ ਨੂੰ ਚਲਾਉਣ ਵਾਲੇ ਜੁਮਲੇਬਾਜ਼ ਆਗੂ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਦੇਸ਼ ਦੇ ਹਰ ਨਾਗਰਿਕ ਦੇ ਖਾਤੇ ਵਿੱਚ 15 ਲੱਖ ਰੁਪਏ ਭੇਜਣ ਦਾ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ ਅਤੇ ਲੋਕ, ਖਾਸ ਕਰਕੇ ਔਰਤਾਂ ਗੈਰ-ਯੋਜਨਾਬੱਧ ਨੀਤੀਆਂ ਕਾਰਨ ਦੁਖੀ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਵਿੱਚ ਹਰ ਆਗੂ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਉਨ੍ਹਾਂ ਕੋਲ ਵਰਕਰਾਂ ਨਾਲੋਂ ਵੱਧ ਮੁੱਖ ਮੰਤਰੀ ਦੇ ਚਿਹਰੇ ਹਨ। ਇਸੇ ਕਰਕੇ ਉਨ੍ਹਾਂ ਦੇ ਚੋਟੀ ਦੇ ਆਗੂ ਨੇ ਹਾਲ ਹੀ ਵਿੱਚ ਇੱਕ ਰੈਲੀ ਦੌਰਾਨ ਉਨ੍ਹਾਂ ਨੂੰ ਜਨਤਕ ਤੌਰ ‘ਤੇ ਫਿਟਕਾਰ ਲਗਾਈ ਸੀ। ਕਾਂਗਰਸ ਇੱਕ ਵੰਡਿਆ ਹੋਇਆ ਘਰ ਹੈ ਜੋ ਅੰਦਰੂਨੀ ਝਗੜੇ ਕਾਰਨ ਢਹਿ ਜਾਵੇਗਾ ਪਰ ਫਿਰ ਵੀ ਇਸਦੇ ਆਗੂ ਸੱਤਾ ਵਿੱਚ ਵਾਪਸ ਆਉਣ ਦੇ ਸੁਪਨੇ ਦੇਖਦੇ ਰਹਿੰਦੇ ਹਨ।”
ਲੀਡਰਸ਼ਿਪ ਸਬੰਧੀ ਮੁੱਦਿਆਂ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, “ਇਹ ਬਦਕਿਸਮਤੀ ਦੀ ਗੱਲ ਹੈ ਕਿ ਕਾਂਗਰਸ ਦੇ ਚੋਟੀ ਦੇ ਆਗੂ ਜੋ ਝਗੜੇ ਕਰ ਰਹੇ ਆਪਣੇ ਸੂਬਾਈ ਆਗੂਆਂ ਨੂੰ ਇੱਕਜੁੱਟ ਕਰਨ ਲਈ ਆਉਂਦੇ ਹਨ, ਨੂੰ ਉਨ੍ਹਾਂ ਦਾ ਨਾਮ ਵੀ ਉਚਾਰਨਾ ਨਹੀਂ ਆਉਂਦਾ। ਇਨ੍ਹਾਂ ਆਗੂਆਂ ਦਾ ਪੰਜਾਬ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ। ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਸੱਤਾ ਵਿੱਚ ਆ ਕੇ ਸੂਬੇ ਦੀ ਦੌਲਤ ਨੂੰ ਲੁੱਟਣਾ ਹੈ ਪਰ ਉਨ੍ਹਾਂ ਦੇ ਸੁਪਨੇ ਕਦੇ ਪੂਰੇ ਨਹੀਂ ਹੋਣਗੇ। ਪਹਿਲਾਂ ਇਹ ਰਵਾਇਤੀ ਪਾਰਟੀਆਂ ਸੱਤਾ ਹਾਸਲ ਕਰਨ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ ਪਰ ਹੁਣ ਝਾੜੂ ਨੇ ਇਹਨਾਂ ਦਾ ਪੂਰੀ ਤਰ੍ਹਾਂ ਸਫਾਇਆ ਕਰ ਦਿੱਤਾ ਹੈ।”
ਲੋਕ-ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਇਸ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ ਅਤੇ 30 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ ਸਿਹਤ ਕਾਰਡ ਪ੍ਰਾਪਤ ਕਰ ਚੁੱਕੇ ਹਨ। ਇਸ ਯੋਜਨਾ ਤਹਿਤ ਲਗਭਗ 2 ਲੱਖ ਲੋਕਾਂ ਨੂੰ ਮੁਫ਼ਤ ਇਲਾਜ ਮਿਲ ਚੁੱਕਾ ਹੈ ਅਤੇ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ।”
ਬਿਜਲੀ ਅਤੇ ਸਿੰਚਾਈ ਖੇਤਰ ਵਿੱਚ ਕੀਤੇ ਸੁਧਾਰਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੇ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਦਿੱਤੀ ਜਾ ਰਹੀ ਹੈ।ਸੂਬੇ ਵਿੱਚ 6,900 ਕਿਲੋਮੀਟਰ ਲੰਮੇ 18,349 ਖਾਲਿਆਂ ਨੂੰ ਬਹਾਲ ਕੀਤਾ ਗਿਆ ਹੈ ਤਾਂ ਜੋ ਨਹਿਰੀ ਪਾਣੀ ਸੂਬੇ ਦੇ ਦੂਰ-ਦਰਾਡੇ ਦੇ ਖੇਤਰਾਂ ਤੱਕ ਪਹੁੰਚਾਇਆ ਜਾ ਸਕੇ ਅਤੇ ਇਸ ਨਾਲ ਕਿਸਾਨਾਂ ਨੂੰ ਬਹੁਤ ਫਾਇਦਾ ਹੋਇਆ ਹੈ। ਪਹਿਲੀ ਵਾਰ, ਕਿਸਾਨਾਂ ਨੂੰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲ ਰਹੀ ਹੈ।”
ਵਿੱਤੀ ਜ਼ਿੰਮੇਵਾਰੀ ਅਤੇ ਔਰਤਾਂ ਦੀ ਭਲਾਈ ਬਾਰੇ ਪੰਜਾਬ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਵਰਤਿਆ ਜਾ ਰਿਹਾ ਹੈ। ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1500 ਰੁਪਏ ਦਿੱਤੇ ਜਾਣਗੇ। ਇਹ ਯੋਜਨਾ ਔਰਤਾਂ ਨੂੰ ਸੁਤੰਤਰ ਅਤੇ ਸਸ਼ਕਤ ਬਣਾ ਕੇ ਉਨ੍ਹਾਂ ਦੇ ਵਿਕਾਸ ‘ਤੇ ਇੱਕ ਮਹੱਤਵਪੂਰਨ ਪ੍ਰਭਾਵ ਪਾਵੇਗੀ।
Disclaimer : punjabtoday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors’ right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of punjabtoday.net or other platforms of the group. Punjab Today does not assume any responsibility or liability for the views of authors whose work appears here.
Punjab Today believes in serious, engaging, narrative journalism at a time when mainstream media houses seem to have given up on long-form writing and news television has blurred or altogether erased the lines between news and slapstick entertainment. We at Punjab Today believe that readers such as yourself appreciate cerebral journalism, and would like you to hold us against the best international industry standards. Brickbats are welcome even more than bouquets, though an occasional pat on the back is always encouraging. Good journalism can be a lifeline in these uncertain times worldwide. You can support us in myriad ways. To begin with, by spreading word about us and forwarding this reportage. Stay engaged.
— Team PT
