ਚੰਡੀਗੜ੍ਹ: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਜੀ.ਐਸ.ਟੀ. (GST) ਤੋਂ ਪਹਿਲਾਂ ਦੇ ਟੈਕਸ ਬਕਾਏ ਲਈ ਪੰਜਾਬ ਯਕਮੁਸ਼ਨਤ ਨਿਪਟਾਰਾ (ਓ.ਟੀ.ਐਸ-2025) ਸਕੀਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ਕਰਦਾਤਿਆਂ ਦੁਆਰਾ ਹੁਣ ਤੱਕ 167.23 ਕਰੋੜ ਰੁਪਏਜਮ੍ਹਾਂ ਕਰਵਾਏ ਗਏ ਹਨ ਅਤੇ ਟੈਕਸ, ਵਿਆਜ ਅਤੇ ਜੁਰਮਾਨੇ ਵਿੱਚ 534.54 ਕਰੋੜ ਰੁਪਏ ਦੀ ਛੋਟ ਦਿੱਤੀ ਗਈ ਹੈ। ਕਰਦਾਤਿਆਂ ਦੀ ਮੰਗ ਦਾ ਹਵਾਲਾ ਦਿੰਦੇ ਹੋਏ ਵਿੱਤ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਇੱਕ ਆਖਰੀ ਮੌਕਾ ਦੇ ਰਹੀ ਹੈ ਅਤੇ ਬਾਕੀ ਰਹਿੰਦੇ ਯੋਗ ਕਰਦਾਤਿਆਂ ਨੂੰ ਆਪਣੇ ਲੰਬੇ ਸਮੇਂ ਤੋਂ ਲਟਕਦੇ ਵਿਵਾਦਾਂ ਦਾ ਨਿਪਟਾਰਾ ਕਰਨ ਅਤੇ ਵੱਡੀ ਕਾਨੂੰਨੀ ਰਾਹਤ ਦਾ ਲਾਭ ਲੈਣ ਦੇ ਸਮਰੱਥ ਬਣਾਉਣ ਲਈ ਓ.ਟੀ.ਐਸ-2025 ਦੀ ਮਿਆਦ 31 ਜੁਲਾਈ 2026 ਤੋਂ ਵਧਾ ਕੇ 30 ਸਤੰਬਰ 2026 ਕਰਨ ਦਾ ਫੈਸਲਾ ਕੀਤਾ ਹੈ।”
ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਸਕੀਮ ਦੀ ਕਾਰਗੁਜ਼ਾਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “30 ਜੁਲਾਈ 2026 ਤੱਕ ਆਬਕਾਰੀ ਅਤੇ ਕਰ ਵਿਭਾਗ ਨੂੰ 9,782 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚ ਕੁੱਲ 437.51 ਕਰੋੜ ਰੁਪਏ ਦੀ ਟੈਕਸ ਮੰਗ ਸ਼ਾਮਲ ਹੈ। ਇਹਨਾਂ ਅਰਜ਼ੀਆਂ ਦੇ ਮੁਕਾਬਲੇ ਕਰਦਾਤਿਆਂ ਨੇ 167.23 ਕਰੋੜ ਰੁਪਏ ਜਮ੍ਹਾਂ ਕਰਵਾਏ ਹਨ, ਜਦੋਂ ਕਿ ਰਾਜ ਸਰਕਾਰ ਨੇ ਛੋਟ ਰਾਹੀਂ 534.54 ਕਰੋੜ ਰੁਪਏ ਦੀ ਵੱਡੀ ਰਾਹਤ ਦਿੱਤੀ ਹੈ। ਇਹ ਅੰਕੜੇ ਸਰਕਾਰ ਦੀਆਂ ਪਾਰਦਰਸ਼ੀ ਅਤੇ ਕਾਰੋਬਾਰ-ਪੱਖੀ ਨੀਤੀਆਂ ਵਿੱਚ ਕਰਦਾਤਿਆਂ ਦੇ ਅਟੁੱਟ ਵਿਸ਼ਵਾਸ ਨੂੰ ਦਰਸਾਉਂਦੇ ਹਨ, ਜਿਸਦਾ ਉਦੇਸ਼ ਸਥਾਨਕ ਉਦਯੋਗਾਂ ਨੂੰ ਪੁਰਾਣੇ ਟੈਕਸ ਵਿਵਾਦਾਂ ਦੇ ਬੋਝ ਤੋਂ ਮੁਕਤ ਕਰਕੇ ਨਵੀਂ ਸ਼ੁਰੂਆਤ ਕਰਨ ਵਿੱਚ ਮਦਦ ਕਰਨਾ ਹੈ।”
ਆਬਕਾਰੀ ਤੇ ਕਰ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜਿੱਥੇ ਰਾਜ ਸਰਕਾਰ ਲੋਕ-ਭਲਾਈ ਯੋਜਨਾਵਾਂ ਲਈ ਪੂਰੀ ਤਰ੍ਹਾਂ ਸਮਰਪਿਤ ਹੈ, ਉੱਥੇ ਹੀ ਲਗਾਤਾਰ ਟੈਕਸ ਨਾ ਭਰਨ ਵਾਲਿਆਂ ਤੋਂ ਸਰਕਾਰੀ ਖਜ਼ਾਨੇ ਦੀ ਰੱਖਿਆ ਕਰਨ ਲਈ ਵੀ ਉੱਨੀ ਹੀ ਸਖ਼ਤ ਹੈ। ਉਨ੍ਹਾਂ ਕਿਹਾ, “ਕਰ ਵਿਭਾਗ ਨੇ ਜਾਇਦਾਦਾਂ ਦੀ ਕੁਰਕੀ ਅਤੇ ਨਿਲਾਮੀ ਰਾਹੀਂ ਵੈਟ ਦੇ ਪੁਰਾਣੇ ਬਕਾਇਆਦਾਰਾਂ ਵਿਰੁੱਧ ਵਸੂਲੀ ਮੁਹਿੰਮ ਨੂੰ ਤੇਜ਼ ਕਰ ਦਿੱਤਾ ਹੈ। ਇਹਨਾਂ ਸਖ਼ਤ ਕਾਰਵਾਈਆਂ ਰਾਹੀਂ 12.39 ਕਰੋੜ ਰੁਪਏ ਤੋਂ ਵੱਧ ਦੀ ਵਸੂਲੀ ਕੀਤੀ ਜਾ ਚੁੱਕੀ ਹੈ, ਅਤੇ ਕਈ ਕਰਦਾਤਿਆਂ ਨੇ ਆਪਣੇ ਵਿਰੁੱਧ ਕਾਰਵਾਈ ਜਾਂ ਨਿਲਾਮੀ ਸ਼ੁਰੂ ਹੁੰਦਿਆਂ ਹੀ ਓ.ਟੀ.ਐਸ ਸਕੀਮ ਤਹਿਤ ਬਕਾਏ ਦਾ ਨਿਪਟਾਰਾ ਕਰਨ ਦਾ ਵਿਕਲਪ ਚੁਣਿਆ ਹੈ।”
ਬਾਕੀ ਰਹਿੰਦੇ 9,386 ਯੋਗ ਕਰਦਾਤਿਆਂ ਨੂੰ ਸੰਬੋਧਨ ਕਰਦਿਆਂ ਆਬਕਾਰੀ ਤੇ ਕਰ ਮੰਤਰੀ ਚੀਮਾ ਨੇ ਉਨ੍ਹਾਂ ਨੂੰ 30 ਸਤੰਬਰ, 2026 ਤੋਂ ਪਹਿਲਾਂ ਵਧਾਈ ਗਈ ਮਿਆਦ ਦਾ ਤੁਰੰਤ ਲਾਭ ਲੈਣ ਦੀ ਅਪੀਲ ਕੀਤੀ ਤਾਂ ਜੋ ਵਿਆਜ ਅਤੇ ਜੁਰਮਾਨੇ ‘ਤੇ 100 ਪ੍ਰਤੀਸ਼ਤ ਛੋਟ ਦੇ ਨਾਲ-ਨਾਲ ਉਨ੍ਹਾਂ ਦੀ ਸਲੈਬ ਦੇ ਆਧਾਰ ‘ਤੇ ਮੂਲ ਟੈਕਸ ਵਿੱਚ ਵੀ ਵੱਡੀ ਛੋਟ ਪ੍ਰਾਪਤ ਕੀਤੀ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਆਪਣੀ ਮਰਜ਼ੀ ਨਾਲ ਟੈਕਸ ਨਿਪਟਾਰਾ ਕਰਨਾ ਕਾਰੋਬਾਰਾਂ ਲਈ ਸਭ ਤੋਂ ਕਫ਼ਾਇਤੀ ਰਸਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸਖ਼ਤ ਚੇਤਾਵਨੀ ਦਿੱਤੀ ਕਿ ਇਹ ਵਾਧਾ ਆਖਰੀ ਹੈ ਅਤੇ ਇਸ ਤੋਂ ਬਾਅਦ ਕੋਈ ਹੋਰ ਸਮਾਂ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ, “ਇੱਕ ਵਾਰ ਇਹ ਵਧਾਈ ਗਈ ਮਿਆਦ ਸਮਾਪਤ ਹੋਣ ਤੋਂ ਬਾਅਦ, ਵਿਭਾਗ ਟੈਕਸ ਕਾਨੂੰਨਾਂ ਅਤੇ ਪੰਜਾਬ ਲੈਂਡ ਰੈਵੇਨਿਊ ਐਕਟ ਦੇ ਤਹਿਤ ਬੈਂਕ ਖਾਤੇ ਸੀਲ ਕਰਨ ਅਤੇ ਜਾਇਦਾਦਾਂ ਦੀ ਨਿਲਾਮੀ ਸਮੇਤ ਸਖ਼ਤ ਵਸੂਲੀ ਕਾਰਵਾਈਆਂ ਨੂੰ ਅਮਲ ਵਿੱਚ ਲਿਆਵੇਗਾ।”
ਚੱਲ ਰਹੀ ਸਖ਼ਤੀ ਦੀ ਉਦਾਹਰਨ ਦਿੰਦੇ ਹੋਏ ਆਬਕਾਰੀ ਤੇ ਕਰ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਅਗਸਤ 2026 ਲਈ ਲਗਭਗ 48.48 ਕਰੋੜ ਰੁਪਏ ਦੇ ਬਕਾਏ ਦੀ ਵਸੂਲੀ ਲਈ 13 ਨਿਲਾਮੀ ਕਾਰਵਾਈਆਂ ਤੈਅ ਕੀਤੀਆਂ ਹਨ ਅਤੇ ਸਬੰਧਤ ਕਰਦਾਤਿਆਂ ਨੂੰ ਨਿਲਾਮੀ ਦੀ ਮਿਤੀ ਤੋਂ ਪਹਿਲਾਂ ਓ.ਟੀ.ਐਸ ਸਕੀਮ ਰਾਹੀਂ ਨਿਪਟਾਰਾ ਕਰਨ ਦੀ ਸਲਾਹ ਦਿੱਤੀ ਹੈ। ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ, “ਵਿਭਾਗ ਮਾਨਯੋਗ ਸੁਪਰੀਮ ਕੋਰਟ ਦੇ ‘ਸਮਾਧਾਨ’ ਉਪਰਾਲੇ ਨਾਲ ਸਰਗਰਮੀ ਨਾਲ ਜੁੜਿਆ ਹੋਇਆ ਹੈ, ਜਿਸ ਦੇ ਤਹਿਤ 12 ਟੈਕਸ ਵਿਵਾਦਾਂ ਦਾ ਸੁਖਾਵਾਂ ਹੱਲ ਕੀਤਾ ਜਾ ਚੁੱਕਾ ਹੈ ਅਤੇ 4 ਤੋਂ ਵੱਧ ਹੋਰ ਵਿਵਾਦ ਹੱਲ ਹੋਣ ਦੇ ਨੇੜੇ ਹਨ। ਸਵੈ-ਇੱਛੁਕ ਵਿਵਾਦ ਨਿਪਟਾਰੇ ਅਤੇ ਸਖ਼ਤ ਕਾਰਵਾਈ ਦੀ ਇਹ ਦੋਹਰਾ ਪਹੁੰਚ ਪੰਜਾਬ ਦੀ ਸੁਖਾਵੇਂ ਕਾਰੋਬਾਰੀ ਮਾਹੌਲ, ਜ਼ਿੰਮੇਵਾਰ ਪ੍ਰਸ਼ਾਸਨ ਅਤੇ ਰਾਜ ਦੇ ਮਾਲੀਏ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ।”
Disclaimer : punjabtoday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors’ right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of punjabtoday.net or other platforms of the group. Punjab Today does not assume any responsibility or liability for the views of authors whose work appears here.
Punjab Today believes in serious, engaging, narrative journalism at a time when mainstream media houses seem to have given up on long-form writing and news television has blurred or altogether erased the lines between news and slapstick entertainment. We at Punjab Today believe that readers such as yourself appreciate cerebral journalism, and would like you to hold us against the best international industry standards. Brickbats are welcome even more than bouquets, though an occasional pat on the back is always encouraging. Good journalism can be a lifeline in these uncertain times worldwide. You can support us in myriad ways. To begin with, by spreading word about us and forwarding this reportage. Stay engaged.
— Team PT
