ਐਸ.ਏ.ਐਸ. ਨਗਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗ ਅਤੇ ਵਣਜ ਨੂੰ ਵੱਡਾ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ (ਮੋਹਾਲੀ) ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗੀ।
ਮੋਹਾਲੀ ਵਿਖੇ ਚੱਲ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਵਿੱਚ ਵੱਖ-ਵੱਖ ਸੈਸ਼ਨਾਂ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਗੀਦਾਰਾਂ ਨੂੰ ਪੰਜਾਬ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਖ ਆਰਥਿਕ ਅਤੇ ਉਦਯੋਗਿਕ ਮੁੱਦਿਆਂ ‘ਤੇ ਸਰਗਰਮੀ ਨਾਲ ਵਿਚਾਰ-ਵਟਾਂਦਰਾ ਕਰਨ ਦੇ ਕਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਰਾ ਕਿ ਪੰਜਾਬ ਵਿੱਚ ਵੱਡੇ ਪ੍ਰਦਰਸ਼ਨੀ ਕੇਂਦਰ ਨਹੀਂ ਹਨ, ਜਿਸ ਕਾਰਨ ਉਦਯੋਗ ਕੋਲ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਲਈ ਢੁਕਵੀਆਂ ਥਾਵਾਂ ਨਹੀਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਾੜੇ ਨੂੰ ਪੂਰਨ ਲਈ ਪੰਜਾਬ ਸਰਕਾਰ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਦੀ ਤਰਜ਼ ‘ਤੇ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰਨ ਜਾ ਰਹੀ ਹੈ ਤਾਂ ਜੋ ਉਦਯੋਗ ਨੂੰ ਆਪਣੇ ਉਤਪਾਦ ਪ੍ਰਦਰਸ਼ਿਤ ਕਰਨ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਮਜ਼ਬੂਤ ਪਲੇਟਫਾਰਮ ਮਿਲ ਸਕੇ।
ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਇੱਕ ਸੁਚੱਜੇ ਢੰਗ ਨਾਲ ਪ੍ਰਬੰਧਿਤ ਪਲੇਟਫਾਰਮ ਬਣ ਗਿਆ ਹੈ, ਜਿੱਥੇ ਨਿਵੇਸ਼ਕ ਵਿਚਾਰ ਸਾਂਝੇ ਕਰਨ ਦੇ ਨਾਲ-ਨਾਲ ਵੱਡੇ ਪੱਧਰ ‘ਤੇ ਮੌਕਿਆਂ ਦੀ ਪੜਚੋਲ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਪੰਜਾਬ ਅਤੇ ਨਿਵੇਸ਼ਕ ਦੋਵਾਂ ਨੂੰ ਲਾਭ ਹੋਵੇਗਾ ਕਿਉਂਕਿ ਅਸੀਂ ਸਾਂਝੇ ਤੌਰ ‘ਤੇ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਕੰਮ ਕਰਦੇ ਹਾਂ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੀ ਬਰਾਮਦ-ਅਧਾਰਤ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਨੂੰ ਰਵਾਇਤੀ ਖੇਤੀਬਾੜੀ ਉਤਪਾਦਨ ਤੋਂ ਵੈਲਯੂ ਐਡਿਡ ਵਾਲੇ ਨਿਰਯਾਤ ਵੱਲ ਜਾਣ ਵਿੱਚ ਮਦਦ ਕਰਨ ਲਈ ਵਚਨਬੱਧ ਹੈ। ਪੰਜਾਬ ਇਨਕਲਾਬ ਦੀ ਧਰਤੀ ਹੈ ਅਤੇ ਪੰਜਾਬੀ ਨਵੇਂ ਵਿਚਾਰਾਂ ਨੂੰ ਤੇਜ਼ੀ ਨਾਲ ਅਪਣਾਉਂਦੇ ਹਨ। ਇਸੇ ਕਰਕੇ ਪੰਜਾਬੀਆਂ ਨੇ ਦੁਨੀਆ ਭਰ ਵਿੱਚ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ ਨਾਲ ਅਤੇ ਵੱਡਾ ਨਾਮ ਕਮਾਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸਾਡਾ ਉਦੇਸ਼ ਪੰਜਾਬ ਦੀ ਬਰਾਮਦ-ਅਧਾਰਤ ਅਰਥਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਹੈ ਕਿਉਂਕਿ ਰਾਜ ਵਿੱਚ ਰਵਾਇਤੀ ਖੇਤੀਬਾੜੀ ਨਿਰਯਾਤ ਤੋਂ ਵੈਲਯੂ ਐਡਿਡ ਵਾਲੇ ਉਤਪਾਦਾਂ ਵੱਲ ਜਾਣ ਦੀ ਵਿਸ਼ਾਲ ਸੰਭਾਵਨਾ ਹੈ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਅਗਲੇ 50 ਸਾਲਾਂ ਦੇ ਆਰਥਿਕ ਵਿਕਾਸ ਵਾਸਤੇ ਸੂਬੇ ਨੂੰ ਤਿਆਰ ਕਰ ਰਹੀ ਹੈ, ਜਿਸਦਾ ਸਪੱਸ਼ਟ ਦ੍ਰਿਸ਼ਟੀਕੋਣ ਪੰਜਾਬ ਨੂੰ ਵਿਸ਼ਵਵਿਆਪੀ ਬਰਾਮਦ ਕੇਂਦਰ ਵਿੱਚ ਬਦਲਣਾ ਹੈ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਅਗਲੇ ਪੰਜਾਹ ਸਾਲਾਂ ਦੀਆਂ ਲੋੜਾਂ ਲਈ ਪੰਜਾਬ ਨੂੰ ਤਿਆਰ ਕਰਨਾ ਹੈ। ਅਸੀਂ ਪੰਜਾਬ ਨੂੰ ਪ੍ਰਮੁੱਖ ਨਿਰਯਾਤ ਕੇਂਦਰ ਵਜੋਂ ਵਿਕਸਤ ਕਰਨਾ ਚਾਹੁੰਦੇ ਹਾਂ। ਮੈਂ ਨਿਵੇਸ਼ਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਪੰਜਾਬ ਦੀ ਤੁਲਨਾ ਦੇਸ਼ ਦੇ ਕਿਸੇ ਵੀ ਹੋਰ ਸੂਬੇ ਨਾਲ ਕਰਨ ਅਤੇ ਉਹ ਦੇਖਣਗੇ ਕਿ ਪੰਜਾਬ ਨਿਵੇਸ਼ ਲਈ ਸਭ ਤੋਂ ਅਨੁਕੂਲ ਮਾਹੌਲ ਦੀ ਪੇਸ਼ਕਸ਼ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਸਾਡੀ ਆਬਾਦੀ ਦੇਸ਼ ਦੀ ਕੁੱਲ ਆਬਾਦੀ ਦਾ ਸਿਰਫ 2 ਫੀਸਦ ਹੈ, ਪਰ ਦੇਸ਼ ਲਈ ਪੰਜਾਬੀਆਂ ਦੀਆਂ ਕੁਰਬਾਨੀਆਂ 90 ਫੀਸਦ ਤੋਂ ਵੱਧ ਹਨ।
ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਪੰਜਾਬ ਦੇ ਯੋਗਦਾਨ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਤੋਂ ਦੇਸ਼ ਦਾ ਅੰਨ ਭੰਡਾਰ ਰਿਹਾ ਹੈ, ਜੋ ਲਗਪਗ 185 ਲੱਖ ਮੀਟ੍ਰਿਕ ਟਨ ਚੌਲ ਅਤੇ 125 ਲੱਖ ਮੀਟ੍ਰਿਕ ਟਨ ਕਣਕ ਪੈਦਾ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਇਸ ਯੋਗਦਾਨ ਕਾਰਨ ਹੀ ਸੂਬੇ ਨੂੰ ਮਾਣ ਨਾਲ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ।
ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਨੂੰ ਸ਼ਾਨਦਾਰ ਸਫਲਤਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਮੇਲਨ ਦੌਰਾਨ ਯੋਜਨਾਬੱਧ ਸਾਰੇ ਤੀਹ ਸੈਸ਼ਨਾਂ ਵਿੱਚ ਵੱਡੀ ਸ਼ਮੂਲੀਅਤ ਦੇਖਣ ਨੂੰ ਮਿਲੀ, ਜੋ ਕਿ ਪੰਜਾਬ ਦੀ ਵਿਕਾਸ ਕਹਾਣੀ ਵਿੱਚ ਵਪਾਰਕ ਭਾਈਚਾਰੇ ਦੀ ਡੂੰਘੀ ਦਿਲਚਸਪੀ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਨਾਲ ਹੀ ਸਾਨੂੰ ਇਸ ਚੁਣੌਤੀ ਨੂੰ ਸਮਝਦਿਆਂ ਕਿ ਵੈਲਯੂ ਐਡਿਡ ਤੋਂ ਬਿਨਾਂ ਬੰਪਰ ਖੇਤੀਬਾੜੀ ਉਤਪਾਦਨ ਅਕਸਰ ਸਪਲਾਈ ਅਤੇ ਮੰਗ ਵਿਚਕਾਰ ਅਸੰਤੁਲਨ ਪੈਦਾ ਕਰਦਾ ਹੈ, ਇਸਦੇ ਹੱਲ ਲਈ ਢੁਕਵੇਂ ਯਤਨ ਕਰਨੇ ਚਾਹੀਦੇ ਹਨ।
ਉਨ੍ਹਾਂ ਨੇ ਫੂਡ ਪ੍ਰੋਸੈਸਿੰਗ ਵਿੱਚ ਪੰਜਾਬ ਦੀ ਅਥਾਹ ਸੰਭਾਵਨਾ ਨੂੰ ਉਜਾਗਰ ਕੀਤਾ ਅਤੇ ਵਿਸ਼ੇਸ਼ ਖੇਤੀਬਾੜੀ ਉਪਜਾਂ ਲਈ ਜਾਣੇ ਜਾਂਦੇ ਕਈ ਵੱਖ-ਵੱਖ ਖੇਤਰਾਂ ਦੀ ਮਿਸਾਲ ਦਿੱਤੀ। ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਲਈ ਅਥਾਹ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਠਾਨਕੋਟ ਦੀ ਲੀਚੀ, ਹੁਸ਼ਿਆਰਪੁਰ ਦੇ ਅੰਬ ਅਤੇ ਜਲੰਧਰ ਦੇ ਆਲੂ ਉਨ੍ਹਾਂ ਫਸਲਾਂ ਦੀਆਂ ਉਦਾਹਰਣਾਂ ਹਨ ਜਿੱਥੇ ਫੂਡ ਪ੍ਰੋਸੈਸਿੰਗ ਰਾਹੀਂ ਮੁੱਲ ਵਾਧਾ ਕਿਸਾਨਾਂ ਦੀ ਆਮਦਨ ਵਿੱਚ ਕਾਫ਼ੀ ਵਾਧਾ ਕਰ ਸਕਦਾ ਹੈ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕਣਕ-ਝੋਨੇ ਦੇ ਫ਼ਸਲੀ ਚੱਕਰ ‘ਚੋਂ ਨਿਕਲਣ ਲਈ ਖੇਤੀਬਾੜੀ ਵਿਭਿੰਨਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਕਣਕ-ਝੋਨੇ ਦੇ ਚੱਕਰ ‘ਚੋਂ ਨਿਕਲ ਕੇ ਅੱਗੇ ਵਧਣਾ ਚਾਹੁੰਦੇ ਹਨ, ਪਰ ਚੁਣੌਤੀ ਵਿਵਹਾਰਕ ਬਦਲਾਂ ਦੀ ਘਾਟ ਹੈ। ਫੂਡ ਪ੍ਰੋਸੈਸਿੰਗ ਇੱਕ ਵਿਹਾਰਕ ਹੱਲ ਪੇਸ਼ ਕਰਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਜੇਕਰ ਕਿਸਾਨ ਝੋਨੇ ਦੇ ਬਰਾਬਰ ਆਮਦਨ ਪ੍ਰਾਪਤ ਕਰਦੇ ਹਨ ਤਾਂ ਉਹ ਮੱਕੀ ਵਰਗੀਆਂ ਫਸਲਾਂ ਦੀ ਕਾਸ਼ਤ ਨੂੰ ਖੁਦ-ਬ-ਖੁਦ ਅਪਣਾਉਣਗੇ। ਇਸ ਲਈ ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਫਸਲੀ ਵਿਭਿੰਨਤਾ ਕਿਸਾਨਾਂ ਲਈ ਆਰਥਿਕ ਤੌਰ ‘ਤੇ ਲਾਹੇਵੰਦ ਅਤੇ ਵਿਹਾਰਕ ਹੋਵੇ।
Disclaimer : punjabtoday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors’ right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of punjabtoday.net or other platforms of the group. Punjab Today does not assume any responsibility or liability for the views of authors whose work appears here.
Punjab Today believes in serious, engaging, narrative journalism at a time when mainstream media houses seem to have given up on long-form writing and news television has blurred or altogether erased the lines between news and slapstick entertainment. We at Punjab Today believe that readers such as yourself appreciate cerebral journalism, and would like you to hold us against the best international industry standards. Brickbats are welcome even more than bouquets, though an occasional pat on the back is always encouraging. Good journalism can be a lifeline in these uncertain times worldwide. You can support us in myriad ways. To begin with, by spreading word about us and forwarding this reportage. Stay engaged.
— Team PT
