April 4, 2026

  • Facebook Icon
  • Twitter Icon
  • Youtube Icon
  • Instagram Icon

ਪੰਜਾਬ ਸਰਕਾਰ ਨੇ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ

ਚੰਡੀਗੜ੍ਹ:
ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਖੇਤਰਾਂ ਵਿੱਚ ਆਪ ਸਰਕਾਰ ਦੀ ਕਾਰਗੁਜ਼ਾਰੀ ‘ਤੇ ਚਾਨਣਾ ਪਾਉਂਦਾ ਆਪਣੀ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਇਸ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦ੍ਰਿਤ ਸ਼ਾਸਨ ਵੱਲ ਇੱਕ ਨਿਰਣਾਇਕ ਤਬਦੀਲੀ ਵਜੋਂ ਦਰਸਾਇਆ।

ਸਰਕਾਰੀ ਖੇਤਰ ‘ਚ ਰੋਜ਼ਗਾਰ ਅਤੇ ਸ਼ਾਸਨ ਵਿੱਚ ਇੱਕ ਨਵਾਂ ਮਾਪਦੰਡ ਸਥਾਪਤ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਦੀ ਭਰਪਾਈ ਕਰਦਿਆਂ ਨੌਜਵਾਨਾਂ ਨੂੰ ਉਮਰ ਹੱਦ ਵਿੱਚ 5 ਸਾਲ ਦੀ ਛੋਟ ਦਿੰਦਿਆਂ ਸਿਰਫ਼ ਚਾਰ ਸਾਲਾਂ ਵਿੱਚ ਰਿਕਾਰਡ 65,264 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਦਿੱਤੀਆਂ ਗਈਆਂ ਹੁਣ ਤੱਕ ਦੀਆਂ ਸਭ ਤੋਂ ਵੱਧ ਨੌਕਰੀਆਂ ਹਨ।

ਸਿੱਖਿਆ, ਪੁਲਿਸ, ਬਿਜਲੀ, ਸਿਹਤ ਅਤੇ ਸਥਾਨਕ ਸੰਸਥਾਵਾਂ ਸਮੇਤ ਪ੍ਰਮੁੱਖ ਖੇਤਰਾਂ ਵਿੱਚ ਪਾਰਦਰਸ਼ੀ ਭਰਤੀ ਦੇ ਨਾਲ ਭਗਵੰਤ ਮਾਨ ਸਰਕਾਰ ਨੇ ਖੁਦ ਨੂੰ ਪੱਖਪਾਤ ਦੀਆਂ ਪੁਰਾਣੀਆਂ ਪ੍ਰਥਾਵਾਂ ਤੋਂ ਪੂਰੀ ਤਰ੍ਹਾਂ ਦੂਰ ਰੱਖਿਆ ਹੈ ਅਤੇ ਹੁਣ ਆਮ ਨਾਗਰਿਕਾਂ ਨੂੰ ਰਿਸ਼ਵਤ ਜਾਂ ਸਿਫ਼ਾਰਸ਼ਾਂ ਤੋਂ ਬਿਨਾਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।

ਇਸ ਦੇ ਨਾਲ ਹੀ ਸੇਵਾ ਕੇਂਦਰਾਂ ‘ਤੇ ਮਹੀਨਾ ਆਧਾਰ ‘ਤੇ 30 ਲੱਖ ਨਾਗਰਿਕਾਂ ਦੀ ਪਹੁੰਚ ਅਤੇ 8.20 ਕਰੋੜ ਤੋਂ ਵੱਧ ਸੇਵਾਵਾਂ ਦੀ ਡਲਿਵਰੀ ਦੇ ਨਾਲ ਡਿਜੀਟਲ ਪੰਜਾਬ ਵੱਲ ਤੇਜ਼ੀ ਨਾਲ ਕਦਮ ਵਧਾਉਣ ਪਾਰਦਰਸ਼ੀ ਪ੍ਰਸ਼ਾਸਨ, ਹੁਨਰ ਵਿਕਾਸ ਅਤੇ ਪ੍ਰਣਾਲੀਗਤ ਸੁਧਾਰਾਂ ਵੱਲ ਵਿਆਪਕ ਸੁਧਾਰਾਂ ਨੂੰ ਦਰਸਾਉਂਦਾ ਹੈ, ਜਿਸਦਾ ਉਦੇਸ਼ ਪੰਜਾਬ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣਾ ਹੈ।

ਵੱਖ-ਵੱਖ ਵਿਭਾਗਾਂ ਦੇ ਰਿਪੋਰਟ ਕਾਰਡ ਪੇਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਇੱਕ ਨਵੇਂ ਡਿਜੀਟਲ ਹੱਬ ਵਜੋਂ ਉਭਰ ਰਿਹਾ ਹੈ, ਜਿਸ ਨੇ ਆਪਣੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਂਦਿਆਂ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਅਤੇ ਮੌਕਿਆਂ ਦੇ ਨਵੇਂ ਰਾਹ ਖੋਲ੍ਹੇ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਚਾਰ ਸਾਲਾਂ ਵਿੱਚ 65,264 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ 16,308 ਨੌਕਰੀਆਂ, ਪੰਜਾਬ ਪੁਲਿਸ ਵਿੱਚ 12,966 ਨੌਕਰੀਆਂ, ਬਿਜਲੀ ਵਿਭਾਗ ਵਿੱਚ 8,765 ਨੌਕਰੀਆਂ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਵਿੱਚ 16,320 ਅਤੇ ਸਥਾਨਕ ਸਰਕਾਰਾਂ ਵਿਭਾਗ ਵਿੱਚ 5771 ਲੋਕਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸੂਬੋਂ ‘ਚੋਂ ਵਿਦੇਸ਼ਾਂ ਵੱਲ ਨੌਜਵਾਨਾਂ ਦੀ ਹਿਜਰਤ ਦੇ ਰੁਝਨ ਨੂੰ ਠੱਲ੍ਹ ਪਈ ਹੈ ਅਤੇ ਪੰਜਾਬ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਦੇ ਨੌਜਵਾਨਾਂ ਨੂੰ ਇਨ੍ਹਾਂ ਨੌਕਰੀਆਂ ਦਾ ਲਾਭ ਹੋਇਆ ਹੈ।

ਭਰਤੀ ਵਿੱਚ ਪਾਰਦਰਸ਼ਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਰਿਸ਼ਵਤ ਜਾਂ ਪੱਖਪਾਤ ਦੇ ਨਿਰੋਲ ਮੈਰਿਟ ਅਤੇ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ। ਕੋਈ ਪੇਪਰ ਲੀਕ ਨਹੀਂ ਹੋਇਆ ਅਤੇ ਨਾ ਹੀ ਕਿਸੇ ਭਰਤੀ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਕਈ ਉਮੀਦਵਾਰਾਂ ਨੂੰ ਤਾਂ ਵੱਖ-ਵੱਖ ਵਿਭਾਗਾਂ ਵਿੱਚ ਕਈ-ਕਈ ਵਾਰ ਨੌਕਰੀਆਂ ਵੀ ਮਿਲੀਆਂ ਹਨ ਅਤੇ ਇਨ੍ਹਾਂ ਵਿੱਚੋਂ ਬਹੁਤੇ ਨੌਜਵਾਨ ਇਹ ਨੌਕਰੀਆਂ ਲੈਣ ਲਈ ਵਿਦੇਸ਼ਾਂ ਤੋਂ ਪਰਤ ਕੇ ਵਾਪਸ ਆਏ ਹਨ।

ਉਨ੍ਹਾਂ ਕਿਹਾ ਕਿ ਪਹਿਲਾਂ ਅਦਾਲਤਾਂ ਵਿੱਚ ਚੁਣੌਤੀ ਦੇ ਚਲਦਿਆਂ ਭਰਤੀ ਪ੍ਰਕਿਰਿਆਵਾਂ ਵਿੱਚ ਦੇਰੀ ਹੋਣ ਆਮ ਗੱਲ ਸੀ, ਜਿਸ ਦੇ ਚਲਦਿਆਂ ਅਕਸਰ ਕਈ ਉਮੀਦਵਾਰ ਦੀ ਉਮਰ ਨਿਰਧਾਰਤ ਸੀਮਾ ਤੋਂ ਪਾਰ ਲੰਘ ਜਾਂਦੀ ਸੀ। ਉਨ੍ਹਾਂ ਕਿਹਾ ਕਿ ਹੁਣ ਨੌਜਵਾਨ ਆਈਲੈਟਸ ਸੈਂਟਰਾਂ ਵਿੱਚ ਜਾਣ ਦੀ ਬਜਾਏ ਸਰਕਾਰੀ ਨੌਕਰੀਆਂ ਲਈ ਤਿਆਰੀ ਕਰਨ ਨੂੰ ਤਰਜੀਹ ਦੇ ਰਹੇ ਹਨ।

ਮੌਜੂਦਾ ਗਵਰਨੈਂਸ ਮਾਡਲ ਦੀ ਪਿਛਲੀਆਂ ਸਰਕਾਰਾਂ ਨਾਲ ਤੁਲਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਮ ਲੋਕਾਂ ਦੀ ਬਜਾਏ ਆਪਣੇ ਹੀ ਪਰਿਵਾਰਾਂ ਦਾ ਪੱਖ ਪੂਰਿਆ ਪਰ ਸੂਬਾ ਸਰਕਾਰ ਨੇ ਸਭ ਦੀ ਭਲਾਈ ਲਈ ਕੰਮ ਕੀਤਾ ਹੈ ਜਿਸ ਦੇ ਚਲਦਿਆਂ ਪ੍ਰਾਈਵੇਟ ਕੰਪਨੀਆਂ ਵਿੱਚ ਵੀ ਸੱਤ ਲੱਖ ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ।

ਉਨ੍ਹਾਂ ਅੱਗੇ ਕਿਹਾ ਕਿ ਹੁਨਰ ਵਿਕਾਸ ਮਿਸ਼ਨ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਅੰਮ੍ਰਿਤਸਰ, ਬਠਿੰਡਾ, ਹੁਸ਼ਿਆਰਪੁਰ, ਜਲੰਧਰ ਅਤੇ ਲੁਧਿਆਣਾ ਵਿੱਚ ਪੰਜ ਬਹੁ-ਹੁਨਰ ਵਿਕਾਸ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕੇਂਦਰਾਂ ਵਿੱਚ ਹੁਣ ਤੱਕ 1.25 ਲੱਖ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋਂ 73,250 ਨੂੰ ਰੋਜ਼ਗਾਰ ਵੀ ਮਿਲ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਈਕਰੋਸਾਫਟ ਅਤੇ ਆਈਬੀਐਮ ਵਰਗੀਆਂ ਕੰਪਨੀਆਂ ਨਾਲ ਏਆਈ, ਸਾਈਬਰ ਸੁਰੱਖਿਆ ਅਤੇ ਕਲਾਉਡ ਤਕਨਾਲੋਜੀ ਵਿੱਚ ਸਿਖਲਾਈ ਲਈ ਐਮ.ਓ.ਯੂ. ਸਾਈਨ ਕੀਤੇ ਗਏ ਹਨ।

ਰੋਜ਼ਗਾਰ ਪਹਿਲਕਦਮੀਆਂ ਦਾ ਵੇਰਵਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 1,799 ਸਵੈ-ਰੁਜ਼ਗਾਰ ਕੈਂਪਾਂ ਨੇ 1,99,000 ਨੌਜਵਾਨਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ੇ ਹਾਸਲ ਕਰਨ ਵਿੱਚ ਮਦਦ ਕੀਤੀ ਅਤੇ 6,724 ਪਲੇਸਮੈਂਟ ਕੈਂਪਾਂ ਅਤੇ ਨੌਕਰੀ ਮੇਲਿਆਂ ਨੇ ਲੱਖਾਂ ਨੌਜਵਾਨਾਂ ਨੂੰ ਰੋਜ਼ਗਾਰ ਹਾਸਲ ਕਰਨ ਵਿੱਚ ਮਦਦ ਕੀਤੀ।

ਉਨ੍ਹਾਂ ਅੱਗੇ ਕਿਹਾ ਕਿ 11 ਸਿਖਲਾਈ ਕੇਂਦਰਾਂ ਦਾ ਆਧੁਨਿਕੀਕਰਨ ਕਰਨ ਦੇ ਨਾਲ-ਨਾਲ ਤਿੰਨ ਨਵੇਂ ਕੈਂਪ ਸਥਾਪਿਤ ਕੀਤੇ ਗਏ ਹ  ਅਤੇ ਅੱਗੇ ਕਿਹਾ ਕਿ 36,342 ਨੌਜਵਾਨਾਂ ਨੂੰ ਫੌਜ, ਜਲ ਸੈਨਾ, ਹਵਾਈ ਸੈਨਾ ਅਤੇ ਅਰਧ ਸੈਨਿਕ ਬਲਾਂ ਵਿੱਚ ਭਰਤੀ ਲਈ ਸਿਖਲਾਈ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋਂ 5,509 ਭਰਤੀ ਹੋ ਚੁੱਕੇ ਹਨ।

ਰੱਖਿਆ ਸਿਖਲਾਈ ਸੰਸਥਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ 218 ਲੜਕਿਆਂ ਨੂੰ ਸਿਖਲਾਈ ਦਿੱਤੀ ਹੈ, ਜਿਨ੍ਹਾਂ ਵਿੱਚੋਂ 106 ਐੱਨਡੀਏ ਅਤੇ ਹੋਰ ਅਕੈਡਮੀਆਂ ਲਈ ਚੁਣੇ ਗਏ ਅਤੇ 85 ਕਮਿਸ਼ਨਡ ਅਫਸਰ ਬਣ ਗਏ ਹਨ, ਜਦੋਂ ਕਿ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ 199 ਲੜਕੀਆਂ ਨੂੰ ਸਿਖਲਾਈ ਦਿੱਤੀ ਹੈ, ਜਿਨ੍ਹਾਂ ਵਿੱਚੋਂ 24 ਕਮਿਸ਼ਨਡ ਅਫਸਰ ਬਣ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ ਜਲਦੀ ਹੀ ਇੱਕ ਨਵਾਂ ਇੰਸਟੀਚਿਊਟ ਸ਼ੁਰੂ ਕੀਤਾ ਜਾਵੇਗਾ।

ਡਿਜੀਟਲ ਗਵਰਨੈਂਸ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਡਿਜੀਟਲ ਪੰਜਾਬ ਬਣਨ ਵੱਲ ਕਦਮ ਵਧਾ ਰਿਹਾ ਹੈ ਕਿਉਂਕਿ 544 ਸੇਵਾ ਕੇਂਦਰ 465 ਤੋਂ ਵੱਧ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲਗਭਗ 30 ਲੱਖ ਲੋਕ ਇਨ੍ਹਾਂ ਕੇਂਦਰਾਂ ਤੋਂ ਹਰ ਮਹੀਨੇ ਸੇਵਾਵਾਂ ਲੈ ਰਹੇ ਹਨ, ਭਾਵ ਰੋਜ਼ਾਨਾ ਇੱਕ ਲੱਖ ਲੋਕ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਰਹੇ ਹਨ ਅਤੇ ਹੁਣ ਤੱਕ 8,20 ਕਰੋੜ ਡਿਜੀਟਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਜਨਮ, ਮੌਤ ਅਤੇ ਵਿਆਹ ਵਰਗੇ ਸਰਟੀਫਿਕੇਟ ਐਸਐਮਐਸ ਅਤੇ ਵਟਸਐਪ ਰਾਹੀਂ ਭੇਜੇ ਜਾ ਰਹੇ ਹਨ ਅਤੇ ਇੱਕ ਕਰੋੜ ਤੋਂ ਵੱਧ ਸਰਟੀਫਿਕੇਟ ਡਿਜੀਟਲ ਰੂਪ ਵਿੱਚ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਕਿ ਸੇਵਾਵਾਂ ਦੀ ਬਕਾਇਆ ਦਰ ਵਿੱਚ ਭਾਰੀ ਕਮੀ ਆਈ ਹੈ, ਜੋ 14 ਫੀਸਦ ਤੋਂ ਘਟ ਕੇ ਸਿਰਫ 0.52 ਫੀਸਦ ਰਹਿ ਗਈ ਹੈ।”

ਨਾਗਰਿਕ-ਕੇਂਦ੍ਰਿਤ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ ਸਕੀਮ ਦਸੰਬਰ 2023 ਵਿੱਚ ਲੁਧਿਆਣਾ ਤੋਂ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਨਾਗਰਿਕ 1076 ਹੈਲਪਲਾਈਨ ਰਾਹੀਂ ਘਰ ਬੈਠੇ 437 ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸਕੀਮ ਖਾਸ ਤੌਰ ‘ਤੇ ਬਜ਼ੁਰਗਾਂ ਅਤੇ ਦਫ਼ਤਰਾਂ ‘ਚ ਜਾ ਕੇ ਆਪਣਾ ਕੰਮ ਕਰਵਾਉਣ ਤੋਂ ਅਸਮਰੱਥ ਲੋਕਾਂ ਲਈ ਵਧੇਰੇ ਮਦਦਗਾਰ ਸਾਬਤ ਹੋ ਰਹੀ ਹੈ ਅਤੇ ਹੁਣ ਤੱਕ 2.66 ਲੱਖ ਲੋਕ ਇਸ ਦਾ ਲਾਭ ਲੈ ਚੁੱਕੇ ਹਨ।

ਆਫ਼ਤ ਰਾਹਤ ਸੁਧਾਰਾਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਡਿਜੀਟਲ ਹੜ੍ਹ ਮੁਆਵਜ਼ਾ ਪ੍ਰਣਾਲੀ ਪੇਸ਼ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ 3,700 ਪਿੰਡਾਂ ਵਿੱਚ ਡਿਜੀਟਲ ਢੰਗ ਨਾਲ ਮੁਆਵਜ਼ੇ ਦੀ ਵੰਡ ਕੀਤੀ ਗਈ ਹੈ, ਜਿਸਨੇ ਪੂਰੀ ਪਾਰਦਰਸ਼ਤਾ ਨਾਲ ਸਹੀ ਲੋਕਾਂ ਤੱਕ ਰਾਹਤ ਪਹੁੰਚਣ ਨੂੰ ਯਕੀਨੀ ਬਣਾਇਆ ਹੈ।

ਜ਼ਮੀਨੀ ਸੁਧਾਰਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਈਜ਼ੀ ਰਜਿਸਟਰੀ ਨੇ ਤਹਿਸੀਲ ਦਫ਼ਤਰਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਜੁਲਾਈ 2025 ਤੋਂ ਹੁਣ ਤੱਕ ਛੇ ਲੱਖ ਤੋਂ ਵੱਧ ਦਸਤਾਵੇਜ਼ ਰਜਿਸਟਰ ਕੀਤੇ ਗਏ ਹਨ।  ਉਨ੍ਹਾਂ ਅੱਗੇ ਕਿਹਾ ਕਿ ਵਿਚੋਲਾ ਪ੍ਰਣਾਲੀ ਨੂੰ ਖ਼ਤਮ ਦਿੱਤਾ ਗਿਆ ਹੈ ਅਤੇ ਰਜਿਸਟਰੇਸ਼ਨ ਹੁਣ ਇੱਕ ਕਲਿੱਕ ਨਾਲ ਆਨਲਾਈਨ ਕਰਵਾਈ ਜਾ ਸਕਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਸਬ-ਰਜਿਸਟਰਾਰ 48 ਘੰਟਿਆਂ ਦੇ ਅੰਦਰ-ਅੰਦਰ ਇਤਰਾਜ਼ ਉਠਾ ਸਕਦੇ ਹਨ ਅਤੇ ਉੱਚ ਅਧਿਕਾਰੀ ਇਸਦੀ ਸਮੀਖਿਆ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕ ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਤੋਂ ਆਪਣੀ ਜਾਇਦਾਦ ਰਜਿਸਟਰ ਕਰਵਾ ਸਕਦੇ ਹਨ ਅਤੇ ਵਟਸਐਪ ਰਾਹੀਂ ਰੀਅਲ-ਟਾਈਮ ਅਪਡੇਟਸ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਰਿਸ਼ਵਤਖੋਰੀ ਲਈ ਸ਼ਿਕਾਇਤ ਦਰਜ ਕਰਵਾਉਣ ਦੀ ਆਪਸ਼ਨ ਅਤੇ ‘ਡਰਾਫਟ ਮਾਈ ਡੀਡ’ ਵਿਸ਼ੇਸ਼ਤਾ ਵੀ ਪ੍ਰਦਾਨ ਕੀਤੀ ਗਈ ਹੈ।

ਟਰਾਂਸਪੋਰਟ ਸੁਧਾਰਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਫੇਸਲੈੱਸ ਆਰਟੀਓ ਸੇਵਾਵਾਂ ਪੇਸ਼ ਕੀਤੀਆਂ ਗਈਆਂ ਹਨ, ਜੋ ਇੱਕ ਵੱਡੀ ਡਿਜੀਟਲ ਤਬਦੀਲੀ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਹੁਣ ਆਰਟੀਓ ਦਫ਼ਤਰਾਂ ਵਿੱਚ ਜਾਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਲਾਇਸੈਂਸ ਅਤੇ ਆਰਸੀ ਸਮੇਤ 56 ਸੇਵਾਵਾਂ ਪੂਰੀ ਤਰ੍ਹਾਂ ਨਾਲ ਫੇਸਲੈੱਸ ਕਰ ਦਿੱਤੀਆਂ ਗਈਆਂ ਹਨ, ਜੋ ਹੈਲਪਲਾਈਨ 1076 ਅਤੇ ਸੇਵਾ ਕੇਂਦਰਾਂ ਰਾਹੀਂ ਉਪਲਬਧ ਹਨ, ਜਿਸ ਨਾਲ ਹੁਣ ਤੱਕ 25,236 ਲੋਕਾਂ ਨੂੰ ਲਾਭ ਮਿਲਿਆ ਹੈ।

ਸਰਕਾਰ ਦੇ ਭ੍ਰਿਸ਼ਟਾਚਾਰ ਵਿਰੋਧੀ ਰੁਖ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਜ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਕਤਈ ਨਾ ਬਰਦਾਸ਼ਤ ਯੋਗ ਨੀਤੀ ਅਪਣਾਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ 23 ਮਾਰਚ, 2022 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵੀ ਸ਼ੁਰੂ ਕੀਤੀ ਗਈ ਸੀ।

ਉਨ੍ਹਾਂ ਅੱਗੇ ਕਿਹਾ ਕਿ ਇਸ ਹੈਲਪਲਾਈਨ ‘ਤੇ 12,218 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 10,820 ਸਬੰਧਤ ਵਿਭਾਗਾਂ ਨੂੰ ਅਤੇ 1,398 ਵਿਜੀਲੈਂਸ ਬਿਊਰੋ ਨੂੰ ਭੇਜੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਸਹੀ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ 275 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 341 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 16 ਗਜ਼ਟਿਡ ਅਧਿਕਾਰੀ, 161 ਸਰਕਾਰੀ ਕਰਮਚਾਰੀ, 88 ਪੁਲਿਸ ਕਰਮਚਾਰੀ ਅਤੇ 77 ਆਮ ਵਿਅਕਤੀ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ 487 ਛਾਪੇਮਾਰੀਆਂ ਕਰਦਿਆਂ 1,215 ਮੁਲਜ਼ਮਾਂ ਵਿਰੁੱਧ 534 ਕੇਸ ਦਰਜ ਕੀਤੇ ਹਨ।

Disclaimer : punjabtoday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors’ right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of punjabtoday.net or other platforms of the group. Punjab Today does not assume any responsibility or liability for the views of authors whose work appears here.

Punjab Today believes in serious, engaging, narrative journalism at a time when mainstream media houses seem to have given up on long-form writing and news television has blurred or altogether erased the lines between news and slapstick entertainment. We at Punjab Today believe that readers such as yourself appreciate cerebral journalism, and would like you to hold us against the best international industry standards. Brickbats are welcome even more than bouquets, though an occasional pat on the back is always encouraging. Good journalism can be a lifeline in these uncertain times worldwide. You can support us in myriad ways. To begin with, by spreading word about us and forwarding this reportage. Stay engaged.

— Team PT

Punjab Today Logo Final (punjabi)