April 10, 2026

  • Facebook Icon
  • Twitter Icon
  • Youtube Icon
  • Instagram Icon

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ

ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ: ਪੰਜਾਬ ਦੀ ਸਿੱਖਿਆ ਕ੍ਰਾਂਤੀ  ਨੂੰ ਅਗਲੇ ਪੜਾਅ ਵਿੱਚ ਪਹੁੰਚਾਉਣ ਦੇ ਉਦੇਸ਼ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦੇ ਨਾਲ ਅੱਜ ਮਿਸ਼ਨ ਸਮਰੱਥ 4.0 ਦੀ ਸ਼ੁਰੂਆਤ ਕੀਤੀ, ਜੋ ਸਿੱਖਿਆ ਵਿੱਚ ਆਲਮੀ ਪੱਧਰ ਦੀ  ਉੱਤਮਤਾ ਲਿਆਉਣ ਵਾਲਾ ਪ੍ਰਮੁੱਖ ਬੁਨਿਆਦੀ ਸਿਖਲਾਈ ਪ੍ਰੋਗਰਾਮ ਹੈ। ਇਹ ਨਵੀਂ ਪਹਿਲ ਰਾਜ-ਵਿਆਪੀ ਹਾਜ਼ਰੀ ਟਰੈਕਿੰਗ ਪ੍ਰਣਾਲੀ ਦੀ ਸਹੂਲਤ ਦਿੰਦਾ ਹੈ, ਜਿਸ ਤਹਿਤ ਮਾਪਿਆਂ ਨੂੰ ਆਪਣੇ ਬੱਚੇ ਦੀ ਹਾਜ਼ਰੀ ਬਾਰੇ ਰੋਜ਼ਾਨਾ ਐਸ.ਐਮ.ਐਸ. ਪ੍ਰਾਪਤ ਹੋਣਗੇ। ਇਹ ਅਸਲ-ਸਮੇਂ ਦੀ ਜਵਾਬਦੇਹੀ ਅਤੇ ਕਲਾਸਰੂਮਾਂ ਵਿੱਚ ਸਿੱਖਣ ਲਈ ਨਿਰੰਤਰ ਸਾਕਾਰਾਤਕ ਮਾਹੌਲ ਵੱਲ ਬਦਲ ਰਹੇ ਪੰਜਾਬ ਦੀ ਪ੍ਰਤੀਕ ਹੈ।

ਇਸਨੂੰ ਪੰਜਾਬ ਦੀ ਸਿੱਖਿਆ ਕ੍ਰਾਂਤੀ ਵਿੱਚ ਅਗਲੀ ਵੱਡੀ ਪੁਲਾਂਘ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ, ਜੋ ਪਹਿਲਾਂ ਹੀ ਪਰਖ (ਪ੍ਰਦਰਸ਼ਨ ਮੁਲਾਂਕਣ, ਸਮੀਖਿਆ, ਅਤੇ ਸੰਪੂਰਨ ਵਿਕਾਸ ਲਈ ਗਿਆਨ ਵਿਸ਼ਲੇਸ਼ਣ) ਸਰਵੇਖਣ ਵਿੱਚ ਪਹਿਲੇ ਸਥਾਨ ’ਤੇ ਹੈ, ਹੁਣ ਕਲਾਸਰੂਮ ਜਵਾਬਦੇਹੀ ਨੂੰ ਮਜ਼ਬੂਤ ਕਰਕੇ ਅਤੇ ਜਾਂਚੇ-ਪਰਖੇ ਸਿੱਖਿਆ ਅਭਿਆਸਾਂ ਨੂੰ ਵਰਤ ਕੇ ਉਸਾਰੂ ਨਤੀਜਿਆਂ ਵੱਲ ਵਧ ਰਿਹਾ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕਰ ਦਿੱਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਫੰਡ ਫਾਈਲਾਂ ਵਿੱਚ ਅਟਕੇ ਰਹਿਣ ਦੀ ਥਾਂ ਕਲਾਸਰੂਮਾਂ ਤੱਕ ਪਹੁੰਚਣ। ਇਸ ਨਾਲ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਤੋਂ  ਲੈ ਕੇ ਨਤੀਜਿਆਂ ਤੱਕ ਸਾਰਥਕ ਤਬਦੀਲੀ ਆਵੇਗੀ।

‘ਪਰਖ’ ਰਾਸ਼ਟਰੀ ਸਰਵੇਖਣ 2024 ਵਿੱਚ ਪੰਜਾਬ ਦੇ ਸਿਖਰਲੇ ਸਥਾਨ ਦਾ ਹਵਾਲਾ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਿਸ਼ਨ ਸਮਰੱਥ 2026-27 ਦੇ ਹਿੱਸੇ ਵਜੋਂ ਹਾਜ਼ਰੀ ਟਰੈਕਿੰਗ ਸਿਸਟਮ ਦੀ ਸ਼ੁਰੂਆਤ ਕੀਤੀ ਹੈ।

ਉਨ੍ਹਾਂ ਕਿਹਾ, “ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਹਾਜ਼ਰੀ ਬਾਰੇ ਰੋਜ਼ਾਨਾ ਐਸ.ਐਮ.ਐਸ. ਪ੍ਰਾਪਤ ਹੋਣਗੇ, ਹਰ ਗੈਰਹਾਜ਼ਰੀ ਦੀ ਜਾਣਕਾਰੀ ਵੀ ਦਿੱਤੀ ਜਾਵੇਗੀ, ਜਿਸਦਾ ਉਦੇਸ਼ ਨਿਯਮਤ ਹਾਜ਼ਰੀ, ਸਿੱਖਣ ਦੀ ਰੁਚੀ ਅਤੇ ਵੱਖ-ਵੱਖ ਗਤੀਵਿਧੀਆਂ ਵਿੱਚ ਬੱਚੇ ਦੀ ਸ਼ਮੂਲੀਅਤ ਨੂੰ ਵਧਾਉਣਾ ਹੈ। ਸੱਤ ਦਿਨਾਂ ਲਈ ਗੈਰਹਾਜ਼ਰ ਰਹਿਣ ਵਾਲੇ ਬੱਚੇ ਨੂੰ ਜ਼ਿਲ੍ਹਾ ਪੱਧਰੀ ਮਾਪਿਆਂ ਨਾਲ ਰਾਬਤਾ ਕੀਤਾ ਜਾਵੇਗਾ, ਜਦੋਂ ਕਿ 15 ਦਿਨਾਂ ਤੋਂ ਵੱਧ ਗੈਰਹਾਜ਼ਰ ਰਹਿਣ ’ਤੇ  ਮਾਪਿਆਂ ਨੂੰ ਸੂਬੇ ਦੇ ਮੁੱਖ ਦਫਤਰ ਨਾਲ ਸੰਪਰਕ ਕਰਨਾ ਹੋਵੇਗਾ। ਇਹ ਸਿੱਖਣ ਦੀ ਨਿਰੰਤਰਤਾ ਅਤੇ ਬੱਚਿਆਂ ਦੀ ਸੁਰੱਖਿਆ ਦੋਵਾਂ ਨੂੰ ਯਕੀਨੀ ਬਣਾਏਗਾ।”

Education Minister Harjot Singh Bains Addressing The Teachersਪ੍ਰੋਗਰਾਮ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਸਿੱਖਿਆ ਮੰਤਰੀ ਨੇ ਕਿਹਾ, “ਮਿਸ਼ਨ ਸਮਰੱਥ ਨੇ ਕਲਾਸਰੂਮ ਦੀ ਨੁਹਾਰ ਬਦਲ ਦਿੱਤੀ ਹੈ। ਇਹ ਪੜਾਅ ਹਾਜ਼ਰੀ ਟਰੈਕਿੰਗ, ਬਿਹਤਰ ਨਿਗਰਾਨੀ ਅਤੇ ਵਧੀਆ ਅਭਿਆਸਾਂ ਨੂੰ ਸਾਂਝਾ ਕਰਕੇ ਸਿੱਖਿਆ ਦੇ ਮਿਆਰ ਅਤੇ ਜਵਾਬਦੇਹੀ ਨੂੰ ਵਧਾਉਣ ’ਤੇ ਕੇਂਦ੍ਰਿਤ ਹੈ। ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਹਰੇਕ ਬੱਚੇ ਲਈ ਬੁਨਿਆਦੀ ਸਿੱਖਿਆ ਦਾ ਆਧਾਰ ਮਜ਼ਬੂਤ ਹੋਵੇ।”’’

ਆਪਣੀ ਕਾਮਯਾਬੀ ਦੇ ਸਫ਼ਰ ਬਾਰੇ ਦੱਸਦਿਆਂ ਉਨ੍ਹਾਂ ਅੱਗੇ ਕਿਹਾ, ‘‘ਮੈਂ ਇਸ ਜ਼ਿੰਮੇਵਾਰੀ (ਸਿੱਖਿਆ ਮੰਤਰੀ ਹੋਣ) ਲਈ ਧੰਨਵਾਦੀ ਹਾਂ। ਪਹਿਲਾਂ, ਹਰ ਵਿਧਾਇਕ ਮੰਤਰੀ ਬਣਨਾ ਚਾਹੁੰਦਾ ਸੀ, ਪਰ ਸਿੱਖਿਆ ਮੰਤਰੀ ਨਹੀਂ । ਪਰ ਮੇਰੇ ਲਈ ਇਹ ਇੱਕ ਪਸੰਦੀਦਾ ਕੰਮ ਰਿਹਾ ਹੈ।’’

ਪੰਜਾਬ ਸਰਕਾਰ ਦੇ ਸਿੱਖਿਆ ਵਿੱਚ ਨਿਵੇਸ਼ ਬਾਰੇ ਦੱਸਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 2021-22 ਵਿੱਚ ਸਿੱਖਿਆ ਬਜਟ 12,657 ਕਰੋੜ ਰੁਪਏ ਤੋਂ ਵਧਾ ਕੇ 2026-27 ਵਿੱਚ 19,279 ਕਰੋੜ ਰੁਪਏ ਕਰ ਦਿੱਤਾ, ਜੋ ਕਿ ਪੰਜਾਬ ਦੇ ਕਿਸੇ ਵੀ ਖੇਤਰ ਲਈ ਸਭ ਤੋਂ ਵੱਡੀ ਅਲਾਟਮੈਂਟ ਹੈ। ਇਹ ਪੈਸਾ ਸਿਰਫ਼ ਕਾਗਜ਼ਾਂ ਵਿੱਚ ਨਹੀਂ ਸਗੋਂ ਹਰ ਸਕੂਲ ਤੱਕ ਪਹੁੰਚ ਗਿਆ ਹੈ। ਪਿਛਲੀਆਂ ਸਰਕਾਰਾਂ ਦੌਰਾਨ ਅਧਿਆਪਕਾਂ ਨੂੰ ਪਖਾਨਿਆਂ ਦੀ ਮੁਰੰਮਤ ਕਰਨ ਜਾਂ ਝਾੜੂ ਖਰੀਦਣ ਲਈ ਦਾਨ ਇਕੱਠਾ ਕਰਨਾ ਪੈਂਦਾ ਸੀ ਪਰ, ਹੁਣ ਉਹ ਕਹਿੰਦੇ ਹਨ ਕਿ ਗ੍ਰਾਂਟ ਨਾ ਭੇਜੋ, ਅਸੀਂ ਪਿਛਲੀ ਗ੍ਰਾਂਟ ਵੀ ਪੂਰੀ ਤਰ੍ਹਾਂ ਖਰਚ ਨਹੀਂ ਕੀਤੀ।’’”

ਉਨ੍ਹਾਂ ਭਗਵੰਤ ਮਾਨ ਸਰਕਾਰ ਦੇ ਸ਼ਾਸਨ ਦੌਰਾਨ ਸਕੂਲ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰਾਂ ’ਤੇ ਹੋਰ ਜ਼ੋਰ ਦਿੰਦਿਆਂ ਕਿਹਾ ਕਿ 500 ਤੋਂ ਵੱਧ ਵਿਦਿਆਰਥੀਆਂ ਵਾਲੇ ਹਰੇਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਹੁਣ ਇੱਕ ਸਮਰਪਿਤ ਕੈਂਪਸ ਮੈਨੇਜਰ ਹੈ, ਜਦੋਂ ਕਿ 100 ਤੋਂ ਵੱਧ ਵਿਦਿਆਰਥੀਆਂ ਵਾਲੇ ਸਕੂਲਾਂ ਨੂੰ ਸੁਰੱਖਿਆ ਗਾਰਡ ਅਤੇ ਸੈਨੀਟੇਸ਼ਨ ਸਟਾਫ ਪ੍ਰਦਾਨ ਕੀਤਾ ਗਿਆ ਹੈ। ਪਹਿਲਾਂ ਇਹ ਸਹੂਲਤਾਂ ਸਕੂਲਾਂ ਵਿੱਚ ਉਪਲਬਧ ਨਹੀਂ ਸਨ।

ਅਕਾਦਮਿਕ ਸੁਧਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਣ ਵਿਦਿਆਰਥੀਆਂ ਨੂੰ ਸਮੇਂ ਸਿਰ ਹੁਣ ਪਾਠ-ਪੁਸਤਕਾਂ ਪਹੁੰਚਦੀਆਂ ਹਨ।  ਉਨ੍ਹਾਂ ਅੱਗੇ ਕਿਹਾ, “ਪਹਿਲਾਂ, ਅਧਿਆਪਕ ਬੱਚਿਆਂ ਨੂੰ ਫੋਟੋਕਾਪੀ ਕਰਵਾ ਕੇ ਸਿਲੇਬਸ ਪੂਰਾ ਕਰਵਾਉਣ ਲਈ ਮਜਬੂਰ ਸਨ ਕਿਉਂਕਿ ਉਨ੍ਹਾਂ ਨੂੰ ਸਤੰਬਰ ਜਾਂ ਅਕਤੂਬਰ ਤੱਕ ਕਿਤਾਬਾਂ ਨਹੀਂ ਪਹੁੰਚੀਆਂ ਸਨ। ਇਸ ਸਾਲ, ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲ ਵਾਂਗ ਹਰ ਬੱਚੇ ਨੂੰ 1 ਅਪ੍ਰੈਲ ਤੱਕ ਪੂਰੀਆਂ ਪਾਠ-ਪੁਸਤਕਾਂ ਮੁਫ਼ਤ ਪ੍ਰਦਾਨ ਕਰਵਾਈਆਂ। ਇਹ ਸਰਕਾਰ ਦੀ ਸੁਚੱਜੀ ਯੋਜਨਾਬੰਦੀ ਅਤੇ ਰਾਜਨੀਤਿਕ ਇੱਛਾ ਸ਼ਕਤੀ ਕਾਰਨ ਹੀ ਸੰਭਵ ਹੋਇਆ ਹੈ।”

ਮਿਸ਼ਨ ਸਮਰੱਥ 4.0 ਦੇ ਮੁੱਖ ਉਦੇਸ਼ ਬਾਰੇ ਦੱਸਦਿਆਂ, ਉਨ੍ਹਾਂ ਕਿਹਾ, “ਇਹ ਪ੍ਰੋਗਰਾਮ ਇਹ ਯਕੀਨੀ ਬਣਾਉਂਦਾ ਹੈ ਕਿ ਤੀਜੀ ਤੋਂ ਅੱਠਵੀਂ ਜਮਾਤ ਦੇ ਬੱਚੇ ਪੜ੍ਹਨ, ਲਿਖਣ ਅਤੇ ਗਣਿਤ ਵਿੱਚ ਮੁਹਾਰਤ ਹਾਸਲ ਕਰਨ। ”ਇੱਕ ਉਦਾਹਰਣ ਸਾਂਝੀ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਰੋਪੜ ਦੇ ਪਿੰਡ ਗਰਦਲੇ ਦੇ 8ਵੀਂ ਜਮਾਤ ਦੇ ਇੱਕ ਵਿਦਿਆਰਥੀ ਨੇ ਕਿਹਾ, ‘ਮੈਂ 5ਵੀਂ ਜਮਾਤ ਪਾਸ ਕੀਤੀ ਸੀ, ਪਰ ਕੁਝ ਨਹੀਂ ਜਾਣਦਾ ਸੀ। ਸਮਰੱਥ ਦਾ ਬਹੁਤ ਧੰਨਵਾਦ, ਹੁਣ ਮੈਂ ਹੁਣ ਤੁਹਾਡੇ ਨਾਲ ਪੂਰੇ ਆਤਮ-ਵਿਸ਼ਵਾਸ ਨਾਲ ਗੱਲ ਕਰ ਸਕਦਾ ਹਾਂ।’ ਨਤੀਜੇ ਹੁਣ ਰਾਸ਼ਟਰੀ ਅੰਕੜਿਆਂ ਵਿੱਚ ਵੀ ਸਾਫ਼ ਦਿਖਾਈ ਦੇ ਰਹੇ ਹਨ। ਪੰਜਾਬ ਹੁਣ ਬੁਨਿਆਦੀ ਸਿੱਖਿਆ ਵਿੱਚ ਰਾਸ਼ਟਰੀ ਔਸਤ ਦੇ ਲਿਹਾਜ਼ ਨਾਲ ਤੀਜੀ ਜਮਾਤ ਵਿੱਚ 18 ਫੀਸਦ ਅਤੇ ਛੇਵੀਂ ਜਮਾਤ ਵਿੱਚ 26-28 ਫੀਸਦ ਤੋਂ ਵੀ ਅੱਗੇ ਪਹੁੰਚ ਗਿਆ ਹੈ। ਇਹੀ ਸਾਡਾ ਅਸਲ ਤਗਮਾ ਹੈ।’’”

ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮਿਸ਼ਨ ਸਮਰੱਥ ਕੰਪੈਂਡੀਅਮ ਵੀ ਜਾਰੀ ਕੀਤਾ, ਜਿਸ ਵਿੱਚ ਪੰਜਾਬ ਦੇ ਅਧਿਆਪਕਾਂ ਵੱਲੋਂ ਵਿਕਸਤ ਕੀਤੇ ਗਏ 38 ਜਾਂਚੇ-ਪਰਖੇ ਕਲਾਸਰੂਮ ਅਭਿਆਸਾਂ ਨੂੰ ਦਸਤਾਵੇਜ਼ੀ ਰੂਪ ਦਿੱਤਾ ਗਿਆ ਹੈ ਤਾਂ ਜੋ ਇਸ ਨੂੰ ਸਰਕਾਰੀ ਸਕੂਲਾਂ ਤੱਕ ਪਹੁੰਚਾ ਕੇ ਸਿੱਖਣ ਦੇ ਨਤੀਜਿਆਂ ਵਿੱਚ ਤੇਜ਼ੀ ਲਿਆਂਦੀ ਜਾ ਸਕੇ ਅਤੇ ਪੜ੍ਹਾਈ ਵਿੱਚ ਕਮਜ਼ੋਰ ਵਿਦਿਆਰਥੀਆਂ ਨੂੰ ਵਾਧੂ ਸਹਾਇਤਾ ਦੇ ਕੇ ਉਨ੍ਹਾਂ ਨੂੰ ਮੂਹਰਲੀ ਕਤਾਰ ਵਿੱਚ ਲਿਆਂਦਾ ਜਾ ਸਕੇ ।

ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਸਮਰੱਥ ਪਹਿਲਾਂ ਹੀ ਭਾਰਤ ਦੇ ਸਭ ਤੋਂ ਵੱਡੇ ਬੁਨਿਆਦੀ ਸਿਖਲਾਈ ਪ੍ਰੋਗਰਾਮਾਂ ਵਿੱਚੋਂ ਇੱਕ ਬਣ ਗਿਆ ਹੈ, ਜੋ ਲਗਭਗ 12 ਲੱਖ ਵਿਦਿਆਰਥੀਆਂ ਨੂੰ ਕਵਰ ਕਰਦਾ ਹੈ ਅਤੇ ਇਸ ਵਿੱਚ ਸਾਲਾਨਾ 70,000 ਤੋਂ ਵੱਧ ਅਧਿਆਪਕਾਂ ਨੂੰ ਸ਼ਾਮੂਲੀਅਤ ਹੁੰਦੀ ਹੈ। ਇਸ ਦੀ ਪੱਧਰ-ਅਧਾਰਤ ਅਧਿਆਪਨ ਪਹੁੰਚ ਨਾਲ ਵਿਦਿਆਰਥੀਆਂ ਨੂੰ ਗ੍ਰੇਡ ਦੀ ਬਜਾਏ ਸਿੱਖਣ ਦੇ ਪੱਧਰ ਰਾਹੀਂ ਸਮੂਹਬੱਧ ਕੀਤਾ ਜਾਂਦਾ ਹੈ, ਜਿਸ ਕਾਰਨ ਪੰਜਾਬ ‘ਪਰਖ’ ਵਿੱਚ ਸਿਖਰਲਾ ਦਰਜਾ ਹਾਸਲ ਕਰਨ ਵਿੱਚ ਸਫ਼ਲ ਹੋਇਆ ਹੈ।

Disclaimer : punjabtoday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors’ right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of punjabtoday.net or other platforms of the group. Punjab Today does not assume any responsibility or liability for the views of authors whose work appears here.

Punjab Today believes in serious, engaging, narrative journalism at a time when mainstream media houses seem to have given up on long-form writing and news television has blurred or altogether erased the lines between news and slapstick entertainment. We at Punjab Today believe that readers such as yourself appreciate cerebral journalism, and would like you to hold us against the best international industry standards. Brickbats are welcome even more than bouquets, though an occasional pat on the back is always encouraging. Good journalism can be a lifeline in these uncertain times worldwide. You can support us in myriad ways. To begin with, by spreading word about us and forwarding this reportage. Stay engaged.

— Team PT

Punjab Today Logo Final (punjabi)