May 3, 2026

  • Facebook Icon
  • Twitter Icon
  • Youtube Icon
  • Instagram Icon

ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ ਸੰਭਵ ਮਦਦ ਕਰੇਗੀ: ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਦਾ ਸੁਨੇਹਾ

ਐਸਏਐਸ ਨਗਰ (ਮੋਹਾਲੀ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ ਵੱਲ ਵਧਣ ਦਾ ਸੱਦਾ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਸਰਗਰਮੀ ਨਾਲ ਇੱਕ ਅਜਿਹਾ ਮਾਹੌਲ ਸਿਰਜ ਰਹੀ ਹੈ ਜਿੱਥੇ ਨੌਜਵਾਨ ਸੂਬਾ ਸਰਕਾਰ ਦੇ ਸਮਰਥਨ ਨਾਲ ਆਪਣੇ ਉੱਦਮ ਸ਼ੁਰੂ ਕਰ ਸਕਣ। ਉਨ੍ਹਾਂ ਕਿਹਾ ਕਿ ਰੋਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਜਾਣ ਦੀ ਜ਼ਰੂਰਤ ਖੁਦ-ਬ-ਖੁਦ ਖਤਮ ਹੋ ਰਹੀ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਵੱਲੋਂ ਨੌਜਵਾਨਾਂ ਲਈ ਪੰਜਾਬ ਵਿੱਚ ਹੀ ਮੌਕੇ ਪੈਦਾ ਕੀਤੇ ਜਾ ਰਹੇ ਹਨ।

ਪਿਛਲੀਆਂ ਅਕਾਲੀ ਅਤੇ ਕਾਂਗਰਸ ਸਰਕਾਰਾਂ ਨਾਲ ਤਿੱਖੀ ਤੁਲਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਖਾਲੀ ਖਜ਼ਾਨੇ ਦੇ ਬਹਾਨੇ ਮਾਰਦੀਆਂ ਰਹਿੰਦੀਆਂ ਸਨ, ਉਨ੍ਹਾਂ ਦੀ ਸਰਕਾਰ ਸਾਫ਼-ਸੁਥਰੇ ਇਰਾਦੇ ਅਤੇ ਫੈਸਲਾਕੁੰਨ ਸ਼ਾਸਨ ਰਾਹੀਂ ਆਪਣੇ ਵਾਅਦਿਆਂ ਤੋਂ ਵੀ ਅੱਗੇ ਲੰਘ ਕੇ ਕੰਮ ਕਰ ਰਹੀ ਹੈ, ਜੋ ਸਾਬਤ ਕਰਦਾ ਹੈ ਕਿ ਸਿਸਟਮ ‘ਚ ਕੋਈ ਕਮੀ ਨਹੀਂ ਸੀ, ਬਲਕਿ ਪੁਰਾਣੇ ਆਗੂਆਂ ਕੋਲ ਰਾਜਨੀਤਿਕ ਇੱਛਾ ਸ਼ਕਤੀ ਦੀ ਹੀ ਘਾਟ ਸੀ।

ਅੱਜ ਇੱਥੇ ਮੋਹਾਲੀ ਦੇ ਸਨੇਟਾ ਪਿੰਡ ਵਿਖੇ ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਉਨ੍ਹਾਂ ਵਿਰੁੱਧ ਕੋਈ ਮੁੱਦਾ ਨਾ ਹੋਣ ਕਰਕੇ ਵਿਰੋਧੀ ਧਿਰ ਮੇਰੇ ‘ਤੇ ਝੂਠੇ ਅਤੇ ਬੇਬੁਨਿਆਦ ਨਿੱਜੀ ਦੋਸ਼ ਲਾ ਕੇ ਆਪਣੀ ਨੀਵੇਂ ਪੱਧਰ ਦੀ ਮਾਨਸਿਕਤਾ ਦਿਖਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਸਮੁੱਚੇ ਵਿਕਾਸ ਲਈ ਸਖ਼ਤ ਯਤਨ ਕਰ ਰਹੇ ਹਨ ਜਿਸ ਕਾਰਨ ਵਿਰੋਧੀ ਧਿਰਾਂ ਬੁਖਲਾਹਟ ਵਿੱਚ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਆਮ ਆਦਮੀ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਨੂੰ ਹਜ਼ਮ ਨਹੀਂ ਕਰ ਪਾ ਰਹੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਰਕੇ ਵਿਰੋਧੀ ਮੇਰੇ ‘ਤੇ ਬੇਬੁਨਿਆਦ ਅਤੇ ਤਰਕਹੀਣ ਦੋਸ਼ ਲਾ ਰਹੇ ਹਨ, ਜੋ ਸਪੱਸ਼ਟ ਤੌਰ ‘ਤੇ ਉਨ੍ਹਾਂ ਦੀ ਨਿਰਾਸ਼ਾ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮੈਨੂੰ ਲੋਕਾਂ ਦੀ ਦੌਲਤ ਲੁੱਟਣ ਦਾ ਤਾਂ ਕੋਈ ਤਜਰਬਾ ਨਹੀਂ, ਪਰ ਮੈਂ ਆਮ ਲੋਕਾਂ ਦੇ ਦੁੱਖ ਵੰਡਾਉਣ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਜੁਅਰਤ ਜ਼ਰੂਰ ਰੱਖਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਸਮਰਪਿਤ ਹੋ ਕੇ ਕੰਮ ਕਰ ਰਹੇ ਹਨ ਜਿਸ ਕਾਰਨ ਵਿਰੋਧੀ ਧਿਰ ਬੇਚੈਨੀ ਵਿੱਚ ਹੈ। ਉਨ੍ਹਾਂ ਕਿਹਾ ਕਿ ਕੁਝ ਸਿਆਸੀ ਆਗੂ ਇਨ੍ਹਾਂ ਗੱਲਾਂ ਨੂੰ ਹਜ਼ਮ ਨਹੀਂ ਕਰ ਪਾ ਰਹੇ ਜਿਸ ਕਾਰਨ ਉਹ ਵਾਰ-ਵਾਰ ਉਨ੍ਹਾਂ ਵਿਰੁੱਧ ਜ਼ਹਿਰ ਉਗਲ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਘਟੀਆ ਚਾਲਾਂ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਤੋਂ ਨਹੀਂ ਰੋਕ ਸਕਦੀਆਂ ਅਤੇ ਉਹ ਸੂਬੇ ਦੇ ਸਮੁੱਚੇ ਵਿਕਾਸ ਲਈ ਨੇਕ ਕਾਰਜਾਂ ਨੂੰ ਇਸੇ ਤਰ੍ਹਾਂ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਨੇ ਕਦੇ ਵੀ ਸੂਬੇ ਜਾਂ ਇਸ ਦੇ ਲੋਕਾਂ ਦੀ ਪਰਵਾਹ ਨਹੀਂ ਕੀਤੀ, ਜਦਕਿ ਇਸਦੇ ਉਲਟ ਇਨ੍ਹਾਂ ਹੰਕਾਰੀ ਆਗੂਆਂ ਨੇ ਹਮੇਸ਼ਾ ਸੂਬੇ ਲਈ ਕੰਮ ਕਰਨ ਦੀ ਬਜਾਏ ਆਪਣੇ ਪਰਿਵਾਰਕ ਅਤੇ ਨਿੱਜੀ ਹਿੱਤਾਂ ਨੂੰ ਪਹਿਲ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਇਹ ਰਵੱਈਆ ਪੰਜਾਬ ਅਤੇ ਇਸ ਦੇ ਲੋਕਾਂ ਦੋਵਾਂ ਲਈ ਨੁਕਸਾਨਦੇਹ ਸਾਬਤ ਹੋਇਆ ਜਿਸ ਕਾਰਨ ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਉਨ੍ਹਾਂ ਨੂੰ ਬਦਨਾਮ ਕਰਨ ਲਈ ਸਾਜ਼ਿਸ਼ਾਂ ਰਚ ਰਹੀਆਂ ਹਨ ਕਿਉਂਕਿ ਉਹ ਸੂਬਾ ਸਰਕਾਰ ਵੱਲੋਂ ਜਨਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਈਰਖਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਇੱਕ ਦੂਜੇ ਨਾਲ ਹੱਥ ਮਿਲਾ ਕੇ ਚੱਲ ਰਹੇ ਹਨ ਅਤੇ ਸੱਤਾ ਵਿੱਚ ਰਹਿੰਦਿਆਂ ਇੱਕ ਦੂਜੇ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਣ ਲਈ ਸੱਤਾ ਦੀ ਕੁਰਸੀ ਦੀ ਖੇਡ ਖੇਡਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ’ ਪਾਰਟੀ ਨੇ ਲੋਕਾਂ ਦੇ ਸਹਿਯੋਗ ਨਾਲ ਉਨ੍ਹਾਂ ਦੇ ਗਠਜੋੜ ਨੂੰ ਬੇਨਕਾਬ ਕਰਕੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਅਤੇ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਹੁਣ ਆਮ ਲੋਕਾਂ ਦੀਆਂ ਸਮੱਸਿਆਵਾਂ ਹੱਲ ਹੋ ਰਹੀਆਂ ਹਨ।

Cm Bhagwant Mannਮੁੱਖ ਮੰਤਰੀ ਨੇ ਕਿਹਾ ਕਿ ਉਹ 5 ਮਈ ਨੂੰ ਭਾਰਤ ਦੇ ਰਾਸ਼ਟਰਪਤੀ ਨੂੰ ਮਿਲਣਗੇ ਅਤੇ ਆਗੂਆਂ ਦੀ ਦਲ ਬਦਲੀ ਵਿਰੁੱਧ ਸਖ਼ਤ ਉਪਬੰਧਾਂ ਦੀ ਮੰਗ ਕਰਨਗੇ ਕਿਉਂਕਿ ਇਹ ਲੋਕਾਂ ਦੇ ਫਤਵੇ ਦਾ ਘੋਰ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਮੌਕਾਪ੍ਰਸਤ ਆਗੂ ਆਪਣੇ ਸਵਾਰਥਾਂ ਦੀ ਪੂਰਤੀ ਲਈ ਆਪਣੀਆਂ ਇੱਛਾਵਾਂ ਅਨੁਸਾਰ ਆਪਣੀਆਂ ਪਾਰਟੀਆਂ ਬਦਲਦੇ ਰਹਿੰਦੇ ਹਨ ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਲੋਕਾਂ ਦੇ ਫਤਵੇ ਦੀ ਪਿੱਠ ਵਿੱਚ ਛੁਰਾ ਮਾਰਦੇ ਹਨ ਜੋ ਕਿ ਪੂਰੀ ਤਰ੍ਹਾਂ ਅਣਉਚਿਤ ਹੈ ਅਤੇ ਇਸ ਨੂੰ ਰੋਕਣ ਲਈ ਕਾਨੂੰਨ ਬਣਾਉਣਾ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ 70 ਤੋਂ ਵੱਧ ਸਾਲਾਂ ਦੇ ਸਮੇਂ ਤੋਂ ਰਵਾਇਤੀ ਪਾਰਟੀਆਂ ਨੇ ਸੂਬੇ ਨੂੰ ਰੱਜ ਕੇ ਲੁੱਟਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੀਆਂ ਪਿਛਾਂਹਖਿੱਚੂ ਅਤੇ ਫੁੱਟਪਾਊ ਨੀਤੀਆਂ ਕਾਰਨ ਸੂਬਾ ਵਿਕਾਸ ਦੀ ਗਤੀ ਤੋਂ ਪਛੜ ਗਿਆ ਜਿਸ ਕਾਰਨ ਲੋਕਾਂ ਨੂੰ ਵੱਡਾ ਨੁਕਸਾਨ ਝੱਲਣਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲਾਂਕਿ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਰਾਜ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਹੈ ਅਤੇ ਪਹਿਲੀ ਵਾਰ ਕਿਸੇ ਸਰਕਾਰ ਨੇ ਇੰਨੇ ਘੱਟ ਸਮੇਂ ਵਿੱਚ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ।

ਸਰਕਾਰ ਦੀ ਪ੍ਰਗਤੀ ‘ਤੇ ਸੰਤੁਸ਼ਟੀ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬੇ ਦਾ ਵਿਕਾਸ ਲੀਹ ‘ਤੇ ਪੈ ਚੁੱਕਾ ਹੈ ਅਤੇ ਹੁਣ ਪੰਜਾਬ ਸਰਕਾਰ ਹਰ ਆਏ ਦਿਨ ਆਪਣੀ ਕੰਮ ਅਤੇ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਲਗਾਤਾਰ ਵਧਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ 70 ਸਾਲਾਂ ਦਾ ਪਾੜਾ ਭਰ ਗਿਆ ਹੈ ਅਤੇ ਰੰਗਲਾ ਪੰਜਾਬ ਬਣਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, “ਆਪ ਸਰਕਾਰ ਦੇਸ਼ ਦੀ ਪਹਿਲੀ ਸਰਕਾਰ ਹੈ ਜਿਸਨੇ ਆਪਣੇ ਮੈਨੀਫੈਸਟੋ ਨੂੰ ਇੰਨ-ਬਿੰਨ ਲਾਗੂ ਕੀਤਾ ਹੈ ਅਤੇ ਲੋਕਾਂ ਦੁਆਰਾ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਗਿਆ ਹੈ।

ਅਕਾਲੀ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਨਹੀਂ ਹਨ ਕਿਉਂਕਿ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਐਸ਼ੋ-ਆਰਾਮ ਅਤੇ ਖੁਸ਼ਹਾਲੀ ਦੇ ਨਾਲ ਇੱਕ ਸੁਰੱਖਿਅਤ ਤੇ ਆਰਾਮਦਾਇਕ ਮਾਹੌਲ ਵਿੱਚ ਬਿਤਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਇੱਕ ਕਾਨਵੈਂਟ ਤੋਂ ਪੜ੍ਹੇ-ਲਿਖੇ ਰਾਜਨੀਤਿਕ ਨੇਤਾ ਹਨ ਜੋ ਸੂਬੇ ਦੀ ਮੁੱਢਲੀ ਭੂਗੋਲਿਕ ਸਥਿਤੀ ਤੋਂ ਜਾਣੂ ਨਹੀਂ ਹਨ ਪਰ ਪੰਜਾਬ ਵਿੱਚ ਸੱਤਾ ਪ੍ਰਾਪਤ ਕਰਨਾ ਚਾਹੁੰਦੇ ਹਨ। ਉਨ੍ਹਾਂ ਅੱਗੇ ਕਿਹਾ, ਜੇ ਸਭ ਛੱਡ ਕੇ ਵੀ ਦੇਖੀਏ,  ਸਾਬਕਾ ਉਪ ਮੁੱਖ ਮੰਤਰੀ ਸੂਬੇ ਦੀਆਂ ਆਮ ਫਸਲਾਂ ‘ਚ ਫਰਕ ਵੀ ਨਹੀਂ ਦੱਸ ਸਕਦੇ ਕਿਉਂਕਿ ਉਨ੍ਹਾਂ ਨੂੰ ਬੁਨਿਆਦੀ ਮੁੱਦਿਆਂ ਬਾਰੇ ਵੀ ਜਾਣਕਾਰੀ ਦੀ ਕਾਫ਼ੀ ਘਾਟ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਪਾਪ ਮੁਆਫ਼ ਕਰਨ ਦੇ ਯੋਗ ਨਹੀਂ ਹਨ ਅਤੇ ਇਨ੍ਹਾਂ ਨੂੰ ਲੋਕਾਂ ਵੱਲੋਂ ਉਨ੍ਹਾਂ ਦੇ ਮਾੜੇ ਕੰਮਾਂ ਲਈ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾIਅਕਾਲੀ ਲੀਡਰਸ਼ਿਪ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਹਨ ਜੋ ਗਿਰਗਿਟ ਵਾਂਗ ਆਪਣੇ ਰੰਗ ਅਤੇ ਆਪਣੀ ਸਹੂਲਤ ਅਨੁਸਾਰ ਆਪਣਾ ਸਟੈਂਡ ਬਦਲਦੇ ਹਨ I ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਬੇਸ਼ੁਮਾਰ ਦੌਲਤ ਇਕੱਠੀ ਕਰਕੇ ਗੈਰ-ਕਾਨੂੰਨੀ ਤੌਰ ‘ਤੇ ਵੱਡੇ ਮਹਿਲ ਬਣਾਏ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਿਲਾਂ ਦੀਆਂ ਕੰਧਾਂ ਉੱਚੀਆਂ ਸਨ ਅਤੇ ਦਰਵਾਜ਼ੇ ਆਮ ਤੌਰ ‘ਤੇ ਲੋਕਾਂ ਲਈ ਬੰਦ ਰਹਿੰਦੇ ਸਨI ਉਨ੍ਹਾਂ ਕਿਹਾ ਕਿ ਇਹ ਆਗੂ ਲੋਕਾਂ ਲਈ ਪਹੁੰਚ ਤੋਂ ਬਾਹਰ ਰਹੇ ਜਿਸ ਕਾਰਨ ਉਨ੍ਹਾਂ ਨੂੰ ਜਨਤਾ ਨੇ ਆਪਣੇ ਦਿੱਲੋਂ ਬੇਦਖਲ ਕਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਹਨਾਂ ਲੋਕਾਂ ਨੂੰ ਬਾਹਰ ਦਾ ਰਾਹ ਦਿਖਾਇਆ ਹੈ, ਜਿਨ੍ਹਾਂ ਨੇ ਉਨ੍ਹਾਂ ਨੂੰ ਵਾਰੀ-ਵਾਰੀ ਲੁੱਟਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਬੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਸੂਬੇ ਦੇ ਸਿਆਣੇ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਪ੍ਰਭਾਵਿਤ ਨਹੀਂ ਹੋ ਰਹੇ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹੰਕਾਰੀ ਸਿਆਸਤਦਾਨਾਂ ਨੇ ਹਮੇਸ਼ਾ ਸੂਬੇ ਦੇ ਲੋਕਾਂ ਨੂੰ ਹਲਕੇ ਵਿੱਚ ਲਿਆ ਹੈ, ਜਿਸ ਕਾਰਨ ਉਨ੍ਹਾਂ ਨੂੰ ਲੋਕਾਂ ਨੇ ਹੀ ਬਾਹਰ ਦਾ ਰਸਤਾ ਦਿਖਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਹੈਰਾਨ ਹਨ ਕਿਉਂਕਿ ਲੋਕ ਉਨ੍ਹਾਂ ਨੂੰ ਕੋਈ ਹੁੰਗਾਰਾ ਨਹੀਂ ਦੇ ਰਹੇI ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਏਜੰਡਾ ਲੋਕਾਂ ਦੀ ਬਜਾਏ ਆਪਣੇ  ਪਰਿਵਾਰਾਂ ਦੀ ਭਲਾਈ ਤੱਕ ਸੀਮਤ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬਾਬਾ ਡਾ. ਬੀ.ਆਰ. ਅੰਬੇਡਕਰ ਸਾਹਿਬ ਦੇ ਜੀਵਨ ਅਤੇ ਫਲਸਫੇ ਦੇ ਅਨੁਸਾਰ, ਸੂਬਾ ਸਰਕਾਰ ਨੇ ਸਿੱਖਿਆ ਨੂੰ ਤਰਜੀਹ ਦਿੱਤੀ ਹੈ ਅਤੇ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਸਿੱਖਿਆ ਖੇਤਰ ਵਿੱਚ ਅਹਿਮ ਪਹਿਲਕਦਮੀਆਂ ਕੀਤੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਮੁਫ਼ਤ ਜਾਂ ਰਿਆਇਤੀ ਕਾਰਡ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦਾ,ਪਰ ਸਿੱਖਿਆ ਹੀ ਉਹ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਇਸ ਚੱਕਰ ਵਿੱਚੋਂ ਬਾਹਰ ਕੱਢ ਸਕਦੀ ਹੈ। ਦੂਜੇ ਪਾਸੇ, ਭਗਵੰਤ ਸਿੰਘ ਮਾਨ ਨੇ ਦੁੱਖ ਪ੍ਰਗਟ ਕੀਤਾ ਕਿ ਪਹਿਲਾਂ ਦੇ ਆਗੂਆਂ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਚੂਰ-ਚੂਰ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਇੱਕ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਲੋਕਾਂ ਪ੍ਰਤੀ ਦ੍ਰਿਸ਼ਟੀਕੋਣ ਇਸ ਤੱਥ ਤੋਂ ਝਲਕਦਾ ਹੈ ਕਿ ਉਨ੍ਹਾਂ ਦੇ ਕਾਰਜਕਾਲ ਵਿੱਚ ਨੌਵੀਂ ਜਮਾਤ ਤੱਕ ਕੋਈ ਵੀ ਸਕੂਲ ਵਿੱਚ ਫੇਲ੍ਹ ਨਹੀਂ ਹੋਇਆ ਸੀ, ਜਿਸ ਕਾਰਨ ਵਿਦਿਆਰਥੀ ਆਪਣੀ ਕਮਜ਼ੋਰੀ ਦਾ ਅਹਿਸਾਸ ਨਹੀਂ ਕਰ ਸਕੇ ਅਤੇ ਬਾਅਦ ਵਿੱਚ ਮੈਟ੍ਰਿਕ ਵਿੱਚ ਫੇਲ੍ਹ ਹੋ ਗਏ ਜਿਸ ਨਾਲ ਉਨ੍ਹਾਂ ਦੀ ਪੂਰੀ ਜ਼ਿੰਦਗੀ ਬਰਬਾਦ ਹੋ ਗਈ।

ਮੁੱਖ ਮੰਤਰੀ ਨੇ ਕਿਹਾ ਕਿ ਬਾਦਲਾਂ ਨੇ ਇਨ੍ਹਾਂ ਲੋਕਾਂ ਨੂੰ ਮਿਆਰੀ ਸਿੱਖਿਆ ਰਾਹੀਂ ਅਫ਼ਸਰ ਬਣਾ ਕੇ ਸਸ਼ਕਤ ਬਣਾਉਣ ਦੀ ਬਜਾਏ ਇਹ ਯਕੀਨੀ ਬਣਾਇਆ ਕਿ ਗਰੀਬਾਂ ਦੇ ਵਿਦਿਆਰਥੀ ਪੜ੍ਹਾਈ ਨਾ ਕਰਨ ਅਤੇ ਸਿਰਫ਼ ਆਟਾ ਦਾਲ ਸਕੀਮ ਤੱਕ ਸੀਮਤ ਰਹਿਣ। ਉਨ੍ਹਾਂ ਕਿਹਾ ਕਿ ਕਮਜ਼ੋਰ ਵਰਗ ਦੀਆਂ ਪੀੜ੍ਹੀਆਂ ਆਪਣੀ ਮਾੜੀ ਸੋਚ ਵਾਲੀ ਆਟਾ ਦਾਲ ਸਕੀਮ ਰਾਹੀਂ ਬਾਦਲਾਂ ਦੇ ਰਹਿਮੋ-ਕਰਮ ‘ਤੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ, ਜਿਸ ਨਾਲ ਗਰੀਬ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਸਿੱਖਿਆ ਤੋਂ ਵਾਂਝਾ ਰੱਖਿਆ ਗਿਆ।

ਅਕਾਲੀ ਲੀਡਰਸ਼ਿਪ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਆਪਣੀ ਪਾਰਟੀ ਦੀ ਕਮੇਟੀ ਬਣਾਉਣ ਲਈ ਪੰਜ ਮੈਂਬਰ ਵੀ ਨਹੀਂ ਮਿਲ ਰਹੇ, ਉਹ ਸੂਬੇ ਵਿੱਚ 117 ਸੀਟਾਂ ਜਿੱਤਣ ਦੇ ਸੁਪਨੇ ਦੇਖ ਰਹੇ ਹਨ। ਉਨ੍ਹਾਂ ਲੋਕਾਂ ਨੂੰ ਯਾਦ ਦਿਵਾਇਆ ਕਿ ਇਨ੍ਹਾਂ ਆਗੂਆਂ ਨੇ ਸੂਬੇ ਵਿੱਚ ਗੈਂਗਸਟਰਾਂ ਦੀ ਪੁਸ਼ਤ ਪਨਾਹੀ ਕੀਤੀ ਹੈ ਅਤੇ ਨਸ਼ਾ ਤਸਕਰਾਂ ਨੂੰ ਬਚਾ ਕੇ ਨੌਜਵਾਨਾਂ ਦੀਆਂ ਨਾੜਾਂ ਵਿੱਚ ਨਸ਼ੇ ਭਰ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਸਿਆਸੀ ਮੁਰਦਾ ਲੋਕਾਂ ਦੀ ਪਾਰਟੀ ਹੈ ਜਿਨ੍ਹਾਂ ਨੂੰ ਲੋਕਾਂ ਨੇ ਵਾਰ-ਵਾਰ ਨਕਾਰਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਵਾ ਵਿੱਚ ਕਿਲ੍ਹੇ ਬਣਾ ਰਹੀ ਹੈ, ਪਰ ਪੰਜਾਬੀ ਇਸ ਤੋਂ ਪ੍ਰਭਾਵਿਤ ਨਹੀਂ ਹੋਣਗੇ ਅਤੇ ਕਿਹਾ ਕਿ ਲੋਕ ਅਕਾਲੀਆਂ ਨੂੰ ਉਨ੍ਹਾਂ ਦੇ ਪਾਪਾਂ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਦੁਬਾਰਾ ਢੁੱਕਵਾਂ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੇ ਅਕਾਲੀਆਂ ਨੂੰ ਵਾਰ-ਵਾਰ ਚੁਣਿਆ, ਪਰ ਉਹ ਗੱਦਾਰ ਸਾਬਤ ਹੋਏ ਅਤੇ ਹਮੇਸ਼ਾ ਸੂਬੇ ਅਤੇ ਇਸ ਦੇ ਲੋਕਾਂ ਨਾਲ ਧ੍ਰੋਹ ਕੀਤਾ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ ਹੈ ਜਿਸ ਕਾਰਨ ਉਨ੍ਹਾਂ ਨੂੰ ਲੋਕ ਮਾਫ਼ ਨਹੀਂ ਕਰ ਸਕਦੇ।

ਭਾਜਪਾ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਵਾ ਪਾਰਟੀ ਦਾ ਸੂਬੇ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਸਾਖ ਦੀ ਪਰਖ ਕਰਨ ਲਈ ਸਵਾਗਤ ਹੈ,ਪਰ ਭਾਜਪਾ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਸੂਬੇ ਵਿੱਚ ਚੋਣਾਂ ਲੜਨ ਲਈ 117 ਸੀਟਾਂ ‘ਤੇ ਉਮੀਦਵਾਰਾਂ ਦੀ ਲੋੜ ਹੈ।  ਉਨ੍ਹਾਂ ਕਿਹਾ ਕਿ  ਭਗਵਾ ਪਾਰਟੀ ਕੋਲ ਇੰਨੇ ਆਗੂ ਨਹੀਂ ਹਨ, ਇਸ ਲਈ ਉਹ ਸ਼ਾਇਦ ਦੂਜੀਆਂ ਪਾਰਟੀਆਂ ਤੋਂ ਇਹ ਉਧਾਰ ਲੈਣਗੇ I ਉਹਨਾਂ ਇਹ ਵੀ ਕਿਹਾ ਕਿ ਭਾਜਪਾ ਵੱਲੋਂ ਚੋਣਾਂ ਲੜਨ ਲਈ ਦੂਜੀਆਂ ਪਾਰਟੀਆਂ ਦੇ ਬਹੁਤ ਸਾਰੇ ਆਗੂਆਂ ਨੂੰ ਆਪਣੇ ਨਾਲ ਸ਼ਾਮਲ ਕੀਤਾ ਜਾ ਰਿਹਾ ਹੈ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕ ਭਾਜਪਾ ਦੇ ਸ਼ੱਕੀ ਚਰਿੱਤਰ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਉਹ ਇਸਨੂੰ ਜ਼ਰੂਰ ਸਬਕ ਸਿਖਾਉਣਗੇ, ਇਹ ਵੀ ਕਿਹਾ ਕਿ ਸੂਬੇ ਅਤੇ ਇਸਦੇ ਲੋਕਾਂ ਨਾਲ ਭਗਵਾ ਪਾਰਟੀ ਦੇ ਬੇਇਨਸਾਫ਼ੀ ਅਤੇ ਮਤਰੇਈ ਮਾਂ ਵਾਲੇ ਸਲੂਕ ਦੀ ਇੱਕ ਲੰਬੀ ਕਹਾਣੀ ਹੈ।

ਮੁੱਖ ਪ੍ਰਾਪਤੀਆਂ ਗਿਣਾਉਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੀ ਵਾਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਤੋਂ ਵੱਧ ਬਿਜਲੀ ਸਪਲਾਈ ਦਿੱਤੀ ਗਈ ਹੈ ਅਤੇ ਦਿਨ ਵੇਲੇ 95% ਸਪਲਾਈ ਦਿੱਤੀ ਗਈ ਹੈ।” ਉਨ੍ਹਾਂ ਅੱਗੇ ਕਿਹਾ, “ਸਾਰੇ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਲਗਭਗ 90% ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “65,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ ਅਤੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਇਲਾਜ ਦਾ ਲਾਭ ਉਠਾਉਣ ਲਈ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਨਾਮ ਦਰਜ ਕਰਵਾਉਣਾ ਚਾਹੀਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕਰ ਦਾਤਾਵਾਂ ਦਾ ਪੈਸਾ ਹੈ ਅਤੇ ਹਰ ਇੱਕ ਇੱਕ ਪੈਸਾ ਲੋਕ ਭਲਾਈ ਲਈ ਵਰਤਿਆ ਜਾ ਰਿਹਾ ਹੈ, ਜੋ ਕਿ ਪਹਿਲਾਂ ਕਦੇ ਨਹੀਂ ਹੋਇਆ ਸੀ।” ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਦੀਆਂ ਪਾਰਟੀਆਂ ਸਰੋਤਾਂ ਨੂੰ ਲੁੱਟਣ ਲਈ ਖੇਡਾਂ ਖੇਡੀਆਂ ਸਨ। ਉਹਨਾਂ ਕਿਹਾ,“ਪੰਜਾਬ ਸਰਕਾਰ ਦੇ ਬੇਮਿਸਾਲ ਕੰਮਾਂ ਤੋਂ ਹੈਰਾਨ ਹੋ ਕੇ, ਵਿਰੋਧੀ ਧਿਰ ਬੇਬੁਨਿਆਦ ਅਤੇ ਤਰਕਹੀਣ ਬਿਆਨ ਦੇ ਰਹੀ ਹੈ,” ।

ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦੁਹਰਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੇ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਕੀਤੀ ਗਈ ਹੈ।” ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲ ਰਹੀ ਹੈ। “ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਕਰ ਰਹੀ ਹੈ।

Disclaimer : punjabtoday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors’ right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of punjabtoday.net or other platforms of the group. Punjab Today does not assume any responsibility or liability for the views of authors whose work appears here.

Punjab Today believes in serious, engaging, narrative journalism at a time when mainstream media houses seem to have given up on long-form writing and news television has blurred or altogether erased the lines between news and slapstick entertainment. We at Punjab Today believe that readers such as yourself appreciate cerebral journalism, and would like you to hold us against the best international industry standards. Brickbats are welcome even more than bouquets, though an occasional pat on the back is always encouraging. Good journalism can be a lifeline in these uncertain times worldwide. You can support us in myriad ways. To begin with, by spreading word about us and forwarding this reportage. Stay engaged.

— Team PT

Punjab Today Logo Final (punjabi)